New Core Committiee of Shromani Akali Dal
June 8, 2020 - PatialaPolitics
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅਹਿਮ ਐਲਾਨ ਕਰਦੇ ਹੋਏ ਪਾਰਟੀ ਦੀ 19 ਮੈਂਬਰੀ ਕੋਰ ਕਮੇਟੀ ਦਾ ਐਲਾਨ ਕੀਤਾ ਜਿਸ ਵਿੱਚ ਪਾਰਟੀ ਦੇ ਸਾਰੇ ਪੁਰਾਣੇ ਅਤੇ ਸੀਨੀਅਰ ਸਾਥੀਆਂ ਨੂੰ ਦੁਬਾਰਾ ਸ਼ਾਮਲ ਕਰਦੇ ਹੋਏ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਸ. ਜਗਮੀਤ ਸਿੰਘ ਬਰਾੜ ਨੂੰ ਵੀ ਕੋਰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ।
ਜਿਹਨਾਂ ਸੀਨੀਅਰ ਆਗੂਆਂ ਨੂੰ ਕੋਰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ ਉਹਨਾਂ ਵਿੱਚ ਭਾਈ ਗੋਬਿੰਦ ਸਿੰਘ ਲੋਂਗੋਵਾਲ, ਸ. ਬਲਵਿੰਦਰ ਸਿੰਘ ਭੁੰਦੜ, ਜਥੇਦਾਰ ਤੋਤਾ ਸਿੰਘ, ਸ. ਚਰਨਜੀਤ ਸਿੰਘ ਅਟਵਾਲ, ਸ. ਨਿਰਮਲ ਸਿੰਘ ਕਾਹਲੋਂ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ, ਬੀਬੀ ਜਗੀਰ ਕੌਰ, ਡਾ. ਉਪਿੰਦਰਜੀਤ ਕੌਰ, ਸ. ਸਿਕੰਦਰ ਸਿੰਘ ਮਲੂਕਾ, ਸ. ਜਨਮੇਜਾ ਸਿੰਘ ਸੇਖੋਂ, ਸ. ਬਿਕਰਮ ਸਿੰਘ ਮਜੀਠੀਆ, ਸ. ਹਰੀ ਸਿੰਘ ਜੀਰਾ, ਸ. ਸ਼ਰਨਜੀਤ ਸਿੰਘ ਢਿੱਲੋਂ, ਸ. ਗੁਲਜਾਰ ਸਿੰਘ ਰਾਣੀਕੇ, ਸ. ਸੁਰਜੀਤ ਸਿੰਘ ਰੱਖੜਾ, ਸ. ਬਲਦੇਵ ਸਿੰਘ ਮਾਨ ਅਤੇ ਸ. ਜਗਮੀਤ ਸਿੰਘ ਬਰਾੜ ਦੇ ਨਾਮ ਸ਼ਾਮਲ ਹਨ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਤੋਂ ਇਲਾਵਾ ਹੋਰ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਉਪਰੋਕਤ ਤੋਂ ਇਲਾਵਾ ਸ. ਸੁਖਬੀਰ ਸਿੰਘ ਬਾਦਲ ਵੱਲੋਂ ਬੀਬੀ ਜਗੀਰ ਕੌਰ ਨੂੰ ਇਸਤਰੀ ਅਕਾਲੀ ਦਲ ਅਤੇ ਸ. ਗੁਲਜਾਰ ਸਿੰਘ ਰਾਣੀਕੇ ਨੂੰ ਪਾਰਟੀ ਦੇ ਐਸ.ਸੀ ਵਿੰਗ ਦਾ ਦੁਬਾਰਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸ੍ਰੀ ਐਨ.ਕੇ.ਸ਼ਰਮਾ ਨੂੰ ਵਪਾਰ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਇੱਕ ਹੋਰ ਅਹਿਮ ਐਲਾਨ ਕਰਦੇ ਹੋਏ ਪਾਰਟੀ ਦੇ ਮਿਹਨਤੀ ਅਤੇ ਨੌਜਵਾਨ ਆਗੂ ਸ. ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਪਾਰਟੀ ਦੇ ਯੁਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਐਲਾਨਿਆ ਗਿਆ ਹੈ।
Random Posts
- Please report to 0175-2350550 ASAP
- Dr.Harjinder Singh joins as Principal Govt Medical College Patiala
BCCI announces prize money for U19 team
List of District Coordinators of AICC for Punjab elections 2022
Corona goes out of control,58 deaths in Punjab 22 March
Ram Leela allowed in Punjab, Cinemas and entertainment park won’t open
Covid and vaccination report of Patiala June 14
Covid vaccination schedule of Patiala for 9 Decembe
Heritage Festival Patiala 2018 dates