Patiala Politics

Latest Patiala News

4 more coronavirus cases reported in Patiala

June 9, 2020 - PatialaPolitics

ਜਿਲੇ ਵਿਚ ਚਾਰ ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀਚਾਰੋ ਹੀ ਬਾਹਰੀ ਰਾਜ ਤੋਂ ਆਉਣ ਨਾਲ ਸਬੰਧਤਜਿਲੇ ਵਿਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ ਹੋਈ 147ਪਟਿਆਲਾ 9 ਜੂਨ ( ) ਜਿਲੇ ਵਿਚ ਚਾਰ ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਬੀਤੇ ਦਿੱਨੀ ਕੋਵਿਡ ਜਾਂਚ ਲਈ ਭੇਜੇ 673 ਸੈਂਪਲਾ ਵਿਚੋ 18 ਸੈਂਪਲਾ ਦੀ ਪ੍ਰਾਪਤ ਹੋਈ ਰਿਪੋਰਟ ਵਿਚੋ 14 ਨੈਗੇਟਿਵ ਅਤੇ ਚਾਰ ਕੋਵਿਡ ਪੋਜਟਿਵ ਪਾਏ ਗਏ ਹਨ। ਬਾਕੀ ਸੈਂਂਪਲਾ ਦੀ ਰਿਪੋਰਟ ਦੇਰ ਰਾਤ ਆਵੇਗੀ।ਪੋਜਟਿਵ ਕੇਸਾਂ ਬਾਰੇ ਜਾਣਕਾਰੀ ਦਿੰਦੇ ਉਹਨਾਂ ਦੱਸਿਆਂ ਕਿ ਪਟਿਆਲਾ ਦੇ ਪੁਰਾਨਾ ਬਿਸ਼ਨ ਨਗਰ ਏਰੀਏ ਵਿਚ ਰਹਿਣ ਵਾਲੇ ਇਕੋ ਪਰਿਵਾਰ ਦੇ ਦੋ ਜੀਅ 16 ਸਾਲਾ ਲੜਕਾ ਅਤੇ 37 ਸਾਲਾ ਵਿਅਕਤੀ ਜੋ ਕਿ ਪਿਛਲੇ ਦਿਨੀ ਸਹਾਰਨਪੁਰ ਤੋਂ ਵਾਪਸ ਆਏ ਸਨ ਅਤੇ ਏ.ਐਨ.ਐਮ.ਦਵਾਰਾ ਸਰਵੇ ਦੋਰਾਣ ਇਹਨਾਂ ਦੀ ਬਾਹਰੀ ਰਾਜ ਤੋਂ ਆਉਣ ਦੀ ਪਛਾਣ ਹੋਈ ਸੀ।ਬਾਹਰੀ ਰਾਜ ਤੋਂ ਆਉਣ ਕਾਰਣ ਉਹਨਾਂ ਦੇ ਕਰੋਨਾ ਜਾਂਚ ਸਬੰਧੀ ਸੈਂਪਲ ਲਏ ਗਏ, ਜੋ ਕਿ ਕੋਵਿਡ ਪੋਜਟਿਵ ਪਾਏ ਗਏ ਹਨ।ਇਸੇ ਤਰਾ ਪਟਿਆਲਾ ਦੇ ਪਾਠਕ ਵਿਹਾਰ ਵਿਚ ਰਹਿਣ ਵਾਲੇ 42 ਸਾਲਾ ਪਿਤਾ ਅਤੇ 6 ਸਾਲਾ ਪੱਤਰੀ ਜੋ ਕਿ ਇਕੋ ਪਰਿਵਾਰ ਦੇ ਛੇ ਮੈਂਬਰ ਬੀਤੇ ਦਿਨੀ ਯੀ.ਪੀ.ਤਂੋ ਆਏ ਸਨ ਅਤੇ ਬਾਹਰੀ ਰਾਜ ਤੋਂ ਆਉਣ ਕਾਰਣ ਇਹਨਾਂ ਦੇ ਕੋਵਿਡ ਜਾਂਚ ਸਬੰਧੀ ਸੈਂਪਲ ਲਏ ਗਏ ਸਨ। ਜਿਹਨਾਂ ਵਿਚੋ ਚਾਰ ਦੀ ਕੋਵਿਡ ਜਾਂਚ ਨੈਗੇਟਿਵ ਪਾਈ ਗਈ ਹੈ ਅਤੇ ਦੋ ਪੋਜਟਿਵ ਹਨ।ਉਹਨਾਂ ਦੱੱਸਿਆਂ ਕਿ ਪੋਜਟਿਵ ਆਏ ਇਹਨਾਂ ਵਿਅਕਤੀਆਂ ਨੂੰ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਪੋਜਟਿਵ ਆਏ ਕੇਸਾਂ ਦੇ ਘਰਾਂ ਅਤੇ ਆਲੇ ਦੁਆਲੇ ਦੇ ਘਰਾਂ ਵਿਚ ਸੋਡੀਅਮ ਹਾਈਪੋਕਲੋਰਾਈਡ ਦਾ ਸਪਰੇਅ ਵੀ ਕਰਵਾਇਆ ਜਾ ਰਿਹਾ ਹੈ।ਜਲਦ ਹੀ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਉਹਨਾਂ ਦੇ ਵੀ ਕੋਵਿਡ ਜਾਂਚ ਸਬੰਧੀ ਸੈਂਪਲ ਲਏ ਜਾਣਗੇ।ਡਾ. ਮਲਹੋਤਰਾ ਨੇਂ ਦੱਸਿਆਂ ਕਿ ਬੀਤੇ ਦਿਨੀ ਖਡੋਲੀ ਪਿੰਡ ਵਿਚ ਪੋਜਟਿਵ ਆਏ ਕੇਸ ਦੇ ਘਰ ਅਤੇ ਆਲੇ ਦੁਆਲੇ ਦੇ ਘਰਾਂ ਵਿਚ ਸਿਹਤ ਟੀਮਾਂ ਵੱਲੋ ਸੋਡੀਅਮ ਹਾਈਪੋਕਲੋਰਾਈਡ ਦਾ ਸਪਰੇਅ ਵੀ ਕੀਤਾ ਗਿਆ ਅਤੇ ਪਿੰਡ ਦਾ ਸਰਵੇ ਵੀ ਕੀਤਾ।ਡਾ. ਮਲਹੋਤਰਾ ਨੇਂ ਦੱਸਿਆਂ ਕਿ ਅੱਜ ਵੀ ਜਿਲੇ ਵਿਚ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਕੁੱਲ 626 ਸੈਂਪਲ ਲਏ ਗਏ ਹਨ।ਜਿਹਨਾਂ ਵਿਚੋ ਪੋਜਟਿਵ ਆਏ ਵਿਅਕਤੀਆਂ ਦੇ ਨੇੜਲੇ ਸੰਪਰਕ, ਬਾਹਰੀ ਰਾਜਾਂ, ਵਿਦੇਸ਼ਾ ਤੋਂ ਆ ਰਹੇੇ ਯਾਤਰੀਆਂ, ਲੇਬਰ, ਫਲੂ ਲ਼ੱਛਣਾਂ ਵਾਲੇ ਮਰੀਜ, ਟੀ.ਬੀ. ਮਰੀਜ, ਸਿਹਤ ਵਿਭਾਗ ਦੇੇ ਫਰੰਟ ਲਾਈਨ ਵਰਕਰ, ਪੁਲਿਸ ਮੁਲਾਜਮ ਆਦਿ ਦੇ ਲਏ ਗਏ ਸੈਂਪਲ ਸ਼ਾਮਲ ਹਨ।ਜਿਹਨਾਂ ਦੀ ਰਿਪੋਰਟ ਕੱਲ ਨੂੰ ਆਵੇਗੀ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇਂ ਕਿਹਾ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 9416 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ 147 ਕੋਵਿਡ ਪੋਜਟਿਵ,8004 ਨੈਗਟਿਵ ਅਤੇ 1255 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਪੌਜਟਿਵ ਕੇਸਾਂ ਵਿੱਚੋਂ ਤਿੰਨ ਪੋਜਟਿਵ ਕੇਸ ਦੀ ਮੋਤ ਹੋ ਚੁੱਕੀ ਹੈ, 116 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 28 ਹੈ

Patiala Coronavirus Report 10 June 2020 🔴 #PatialaPolitics

ਜਿਲੇ ਚਾਰ ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

ਜਿਲੇ ਵਿਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ ਹੋਈ 151

ਕੋਵਿਡ ਸੈਂਪਲਾ ਦਾ ਅੰਕੜਾ ਹੋਇਆ 10 ਹਜਾਰ ਤੋਂ ਪਾਰ : ਡਾ. ਮਲਹੋਤਰਾ

ਪਟਿਆਲਾ ਜਿਲੇ ਵਿਚ ਚਾਰ ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਬੀਤੇ ਦਿੱਨੀ ਕੋਵਿਡ ਜਾਂਚ ਲਈ ਪੈਡਿੰਗ 1255 ਸੈਂਪਲਾ ਵਿਚੋ 622 ਸੈਂਪਲਾ ਦੀ ਪ੍ਰਾਪਤ ਹੋਈ ਰਿਪੋਰਟਾਂ ਵਿਚੋ 618 ਨੈਗੇਟਿਵ ਅਤੇ ਚਾਰ ਕੋਵਿਡ ਪੋਜਟਿਵ ਪਾਏ ਗਏ ਹਨ ਅਤੇ ਇੱਕ ਪੋਜਟਿਵ ਕੇਸ ਦੀ ਰਿਪੋਰਟ ਪੀ.ਜੀ.ਆਈ. ਤੋਂ ਪ੍ਰਾਪਤ ਹੋਈ ਹੈ।ਬਾਕੀ ਸੈਂਂਪਲਾ ਦੀ ਰਿਪੋਰਟ ਦੇਰ ਰਾਤ ਆਵੇਗੀ।ਪੋਜਟਿਵ ਕੇਸਾਂ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇਂ ਦੱਸਿਆਂ ਕਿ ਪਟਿਆਲਾ ਦੇੇ ਪਾਠਕ ਵਿਹਾਰ ਦਾ ਬੀਤੇ ਦਿਨੀ ਪੋਜਟਿਵ ਆਏ 42 ਸਾਲ ਵਿਅਕਤੀ ਦੀ 36 ਸਾਲਾ ਪਤਨੀ ਦੀ ਕੰਟੈਕਟ ਟਰੇਸਿੰਗ ਵਿਚ ਕੀਤੀ ਸੈਪਲਿੰਗ ਦੋਰਾਨ ਕੋਵਿਡ ਪੋਜਟਿਵ ਆਈ ਹੈ।ਨਾਭਾ ਦਾ ਹੀਰਾ ਪੈਲੇਸ ਵਿਚ ਰਹਿਣ ਵਾਲਾ ਕਰੋਨਾ ਪੋਜਟਿਵ ਮ੍ਰਿਤਕ ਦਾ 16 ਸਾਲਾ ਲੜਕਾ ਵੀ ਕੋਵਿਡ ਜਾਂਚ ਦੋਰਾਣ ਕੋਵਿਡ ਪੋਜਟਿਵ ਪਾਇਆ ਗਿਆ ਹੈ।ਇਸੇ ਤਰਾਂ ਹੀ ਬੀਤੇ ਦਿਨੀ ਨਾਭੇ ਦੀ ਗਿੱਲਜੀਆਂ ਸਟਰੀਟ ਵਿਚ ਪੋਜਟਿਵ ਆਏ ਵਿਅਕਤੀ ਦੇ ਪਰਿਵਾਰਕ ਮੈਬਰ 55 ਸਾਲਾ ਔਰਤ ਵੀ ਕੋਵਿਡ ਪੋਜਟਿਵ ਪਾਈ ਗਈ ਹੈ।ਸਮਾਣਾ ਦੇ ਇੰਦਰਾ ਪੁਰੀ ਇਲਾਕੇ ਵਿਚ ਰਹਿਣ ਵਾਲਾ 28 ਸਾਲਾ ਨੋਜਵਾਨ ਜੋ ਕਿ ਥੈਲੇਸੀਮੀਆ ਦਾ ਮਰੀਜ ਹੈ ਅਤੇ ਪੀ.ਜੀ.ਆਈ.ਚੰਡੀਗੜ ਵਿਖੇ ਆਪਣੇ ਇਲਾਜ ਲਈ ਗਿਆ ਸੀ, ਦੀ ਵੀ ਪੀ.ਜੀ.ਆਈ ਵਿਖੇ ਕੋਵਿਡ ਜਾਂਚ ਸਬੰਧੀ ਲਿਆ ਸੈਂਪਲ ਵੀ ਕੋਵਿਡ ਪੋਜਟਿਵ ਪਾਇਆ ਗਿਆ ਹੈ।ਜਿਸ ਦੀ ਸੂਚਨਾ ਪੀ.ਜੀ.ਆਈ ਵੱਲੋ ਸਿਵਲ ਸਰਜਨ ਪਟਿਆਲਾ ਨੂੰ ਪ੍ਰਾਪਤ ਹੋਈ ਹੈ।ਇਸੇ ਤਰਾ ਤਹਿਸੀਲ ਲਹਿਰਾਗਾਗਾ ਜਿਲਾ ਸੰਗਰੂਰ ਦਾ ਰਹਿਣ ਵਾਲਾ 60 ਸਾਲਾ ਬਜੁਰਗ ਜੋ ਕਿ ਆਪਣੇ ਸਿਹਤ ਦੀ ਜਾਂਚ ਲਈ ਟੀ.ਬੀ ਹਸਪਤਾਲ ਪਟਿਆਲਾ ਆਇਆ ਸੀ,ਦਾ ਵੀ ਕੋਵਿਡ ਜਾਂਚ ਸਬੰਧੀ ਲਿਆ ਸੈਂਪਲ ਕੋਵਿਡ ਪੋਜਟਿਵ ਆਇਆ ਹੈ। ਜਿਸ ਦੀ ਸੂਚਨਾ ਸਿਵਲ ਸਰਜਨ ਸੰਗਰੂਰ ਨੂੰ ਦੇ ਦਿੱਤੀ ਗਈ ਹੈ।ਉਹਨਾਂ ਦੱੱਸਿਆਂ ਕਿ ਪੋਜਟਿਵ ਆਏ ਇਹਨਾਂ ਵਿਅਕਤੀਆਂ ਨੂੰ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਪੋਜਟਿਵ ਆਏ ਕੇਸਾਂ ਦੇ ਘਰਾਂ ਅਤੇ ਆਲੇ ਦੁਆਲੇ ਦੇ ਘਰਾਂ ਵਿਚ ਸੋਡੀਅਮ ਹਾਈਪੋਕਲੋਰਾਈਡ ਦਾ ਸਪਰੇਅ ਵੀ ਕਰਵਾਇਆ ਜਾ ਰਿਹਾ ਹੈ।ਜਲਦ ਹੀ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਉਹਨਾਂ ਦੇ ਵੀ ਕੋਵਿਡ ਜਾਂਚ ਸਬੰਧੀ ਸੈਂਪਲ ਲਏ ਜਾਣਗੇ।

ਡਾ. ਮਲਹੋਤਰਾ ਨੇਂ ਦੱਸਿਆਂ ਕਿ ਅੱਜ ਵੀ ਜਿਲੇ ਵਿਚ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਕੁੱਲ 642 ਸੈਂਪਲ ਲਏ ਗਏ ਹਨ।ਜਿਹਨਾਂ ਵਿਚੋ ਪੋਜਟਿਵ ਆਏ ਵਿਅਕਤੀਆਂ ਦੇ ਨੇੜਲੇ ਸੰਪਰਕ, ਬਾਹਰੀ ਰਾਜਾਂ, ਵਿਦੇਸ਼ਾ ਤੋਂ ਆ ਰਹੇੇ ਯਾਤਰੀਆਂ, ਲੇਬਰ, ਫਲੂ ਲ਼ੱਛਣਾਂ ਵਾਲੇ ਮਰੀਜ, ਟੀ.ਬੀ. ਮਰੀਜ, ਸਿਹਤ ਵਿਭਾਗ ਦੇੇ ਫਰੰਟ ਲਾਈਨ ਵਰਕਰ, ਪੁਲਿਸ ਮੁਲਾਜਮ, ਸੇਨੇਟਰੀ ਵਰਕਰ ਆਦਿ ਦੇ ਲਏ ਗਏ ਸੈਂਪਲ ਸ਼ਾਮਲ ਹਨ।ਜਿਹਨਾਂ ਦੀ ਰਿਪੋਰਟ ਕੱਲ ਨੂੰ ਆਵੇਗੀ।ਸਿਵਲ ਸਰਜਨ ਡਾ. ਮਲਹੋਤਰਾ ਨੇਂ ਦੱਸਿਆਂ ਕਿ ਕੋਵਿਡ ਸਂੈਂਪਲਿੰਗ ਵਿਚ ਵਾਧਾ ਕਰਨ ਅਤੇ ਸੈਂਪਲ ਲੈਣ ਲ਼ਈ ਪ੍ਰਾਇਵੇਟ ਹਸਪਤਾਲਾ ਨਾਲ ਵੀ ਤਾਲਮੇਲ ਕੀਤਾ ਗਿਆ ਹੈ ਜਿਸ ਤਹਿਤ ਜਿਲੇ ਦੇ ਤਿੰਨ ਹਸਪਤਾਲ ਵਰਧਮਾਨ ਹਸਪਤਾਲ, ਅਮਰ ਹਸਪਤਾਲ ਅਤੇ ਕੋਲੰਬਿਆਂ ਏਸ਼ੀਆ ਹਸਪਤਾਲ ਨੂੰ ਇੰਪੈਂਲਡ ਕੀਤਾ ਗਿਆ ਹੈ। ਜੋ ਕਿ ਮਰੀਜ ਤੋਂ ਇੱਕ ਹਜਾਰ ਰੁਪਏ ਲੈ ਕੇ ਮਰੀਜ ਦਾ ਕੋਵਿਡ ਜਾਂਚ ਸਬੰਧੀ ਸੈਂਪਲ ਲੈ ਕੇ ਮੈਡੀਕਲ ਕਾਲਜ ਦੀ ਲੈਬ ਵਿਚ ਜਾਂਚ ਲਈ ਭੇਜਣਗੇ ਅਤੇ ਲੈਬ ਵਿਚ ਕੋਵਿਡ ਜਾਂਚ ਬਿਲਕੁਲ ਮੁਫਤ ਹੋਏਗੀ।ਮਰੀਜ ਦਾ ਸੈਂਪਲ ਲੈਣਾ,ਟਰਾਂਸਪੋਟੇਸ਼ਨ, ਇਕੂਅਪਮੈਂਟ ਅਦਿ ਦਾ ਸਾਰਾ ਖਰਚਾ ਸਬੰਧਤ ਪ੍ਰਾਈਵੇਟ ਹਸਪਤਾਲ ਦਾ ਹੋਵੇਗਾ।ਉਹਨਾ ਕਿਹਾ ਕਿ ਜਿਲਾ ਸਿਹਤ ਵਿਭਾਗ ਦੇ ਮਾਹਰ ਡਾਕਟਰਾਂ ਵੱਲੋ ਇਹਨਾਂ ਹਸਪਤਾਲਾ ਦੇ ਸਟਾਫ ਨੂੰ ਮਰੀਜ ਦੇ ਕੋਵਿਡ ਸੈਂਪਲ ਲੈਣ, ਪੈਕ ਕਰਨ, ਅਤੇ ਲੈਬ ਵਿਚ ਭੇਜਣ ਸਬੰਧੀ ਟਰੇਨਿੰਗ ਦਿੱਤੀ ਜਾ ਚੁੱਕੀ ਹ।ਉਹਨਾਂ ਕਿਹਾ ਕਿ ਅੱਜ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੀ ਦਫਤਰ ਸਿਵਲ ਸਰਜਨ ਵਿਖੇ ਮੀਟਿੰਗ ਕੀਤੀ ਗਈ।ਜਿਸ ਵਿਚ ਆਉਣ ਵਾਲੇ ਸਮੇਂ ਵਿਚ ਜੇਕਰ ਜਿਲੇ ਵਿਚ ਕੋਵਿਡ ਦੀ ਸਥਿਤੀ ਗੰਭੀਰ ਹੰੁਦੀ ਹੈ ਤਾਂ ਪ੍ਰਾਈਵੇਟ ਕਲੀਨਿਕਾਂ/ ਹਸਪਤਾਲਾ ਨੂੰ ਵਰਤਣ ਅਤੇ ਡਾਕਟਰਾਂ ਦੀਆ ਸੇਵਾਵਾਂ ਦੇ ਸਹਿਯੌਗ ਦੀ ਮੰਗ ਕੀਤੀ ਗਈ। ਜਿਸ ਵਿਚ ਆਏ ਮੈਂਬਰਾ ਵੱਲੋ ਜਿਲਾ ਸਿਹਤ ਵਿਭਾਗ ਨੂੰ ਪੂਰਾ ਪੁਰਾ ਸਹਿਯੋਗ ਦੇਣ ਦੌੀ ਸਹਿਮਤੀ ਜਤਾਈ ਗਈ।

ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇਂ ਕਿਹਾ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10058 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ 151 ਕੋਵਿਡ ਪੋਜਟਿਵ,8622 ਨੈਗਟਿਵ ਅਤੇ 1285 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਪੌਜਟਿਵ ਕੇਸਾਂ ਵਿੱਚੋਂ ਤਿੰਨ ਪੋਜਟਿਵ ਕੇਸ ਦੀ ਮੋਤ ਹੋ ਚੁੱਕੀ ਹੈ, 116 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 32 ਹੈ

Join #PatialaHelpline & #PatialaPolitics for latest updates

Leave a Reply

Your email address will not be published.