7 Coronavirus case in Patiala 18 June 2020

June 18, 2020 - PatialaPolitics

ਜਿਲੇ ਵਿੱਚ ਸੱਤ ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ ਹੋਈ 200

ਕਰੋਨਾ ਤੋਂ ਠੀਕ ਹੋਣ ਤੇਂ ਇੱਕ ਹੋਰ ਵਿਅਕਤੀ ਨੂੰ ਆਈਸੋਲੇਸ਼ਨ ਵਾਰਡ ਤੋਂ ਹੋਈ ਛੁੱਟੀ : ਡਾ.ਮਲਹੋਤਰਾ

ਪਟਿਆਲਾ 18 ਜੂਨ ( ) ਜਿਲੇ ਵਿਚ ਸੱਤ ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਬੀਤੇ ਦਿੱਨੀ ਕੋਵਿਡ ਜਾਂਚ ਲਈ ਪੈਡਿੰਗ 1537 ਸੈਂਪਲਾ ਵਿਚੋ 746 ਸੈਂਪਲਾ ਦੀ ਪ੍ਰਾਪਤ ਹੋਈ ਰਿਪੋਰਟਾਂ ਵਿਚੋ 739 ਨੈਗੇਟਿਵ ਅਤੇ 07 ਕੋਵਿਡ ਪੋਜਟਿਵ ਪਾਏ ਗਏ ਹਨ ਜਿਹਨਾਂ ਵਿਚ ਤਿੰਨ ਪਟਿਆਲਾ ਸ਼ਹਿਰ ਅਤੇ 2 ਸਮਾਣਾ ਦੇ ਰਹਿਣ ਵਾਲੇ ਹਨ।ਬਾਕੀ ਸੈਂਂਪਲਾ ਦੀ ਰਿਪੋਰਟ ਆਉਣੀ ਬਾਕੀ ਹੈ।ਪੋਜਟਿਵ ਕੇਸਾਂ ਬਾਰੇ ਜਾਣਕਾਰੀ ਦਿੰਦੇ ਡਾ.ਮਲਹੋਤਰਾ ਨੇਂ ਦੱਸਿਆਂ ਕਿ ਪਟਿਆਲਾ ਦੇ ਡੀ.ਐਮ.ਡਬਲਿਉ ਚ ਇੱਕ ਪਰਿਵਾਰ ਦੇ ਰਹਿਣ ਵਾਲੇ ਤਿੰਨ ਜੀਅ 35 ਸਾਲਾ ਅੋਰਤ, 18 ਸਾਲ ਲੜਕੀ ਅਤੇ 17 ਸਾਲ ਲੜਕਾ ਜੋ ਕਿ ਬੀਤੇ ਦਿਨੀ ਡੀ.ਐਮ.ਡਬਲਿਉੁ ਦੇ ਪੋਜਟਿਵ ਆਏ ਕੇਸ ਦੇ ਸੰਪਰਕ ਵਿਚ ਆਏ ਸਨ ਅਤੇ ਇਸੇ ਤਰਾਂ ਸਮਾਣਾ ਦੇ ਵੜੇਚ ਕਲੋਨੀ ਵਿਚ ਰਹਿਣ ਵਾਲੀ 60 ਸਾਲਾ ਅੋਰਤ ਅਤੇ ਰਾਮ ਲੀਲਾ ਮੁੱਹਲਾ ਵਿਚ ਰਹਿਣ ਵਾਲੀ 27 ਸਾਲ ਅੋਰਤ ਵੀ ਪੋਜਟਿਵ ਕੇਸ ਦੇ ਸੰਪਰਕ ਵਿਚ ਆਉਣ ਕਾਰਣ ਕੋਵਿਡ ਸਬੰਧੀ ਲਏ ਸੈਂਪਲ ਵਿਚ ਕੋਵਿਡ ਪੋਜਟਿਵ ਪਾਏ ਗਏ ਹਨ।ਇਸ ਤੋਂ ਇਲਾਵਾ ਗੁਰਬਖਸ ਕਲੋਨੀ ਗੱਲੀ ਨੰਬਰ 8 ਦੇ ਰਹਿਣ ਵਾਲੇ ਇਕੋ ਪਰਿਵਾਰ ਦੇ ਦੋ ਜੀਅ 25 ਅਤੇ 32 ਸਾਲਾ ਨੋਜਵਾਨ ਜੋ ਕਿ ਬਾਹਰੀ ਰਾਜ ਤੋਂ ਆਏ ਸਨ ਅਤੇ ਬਾਹਰੀ ਰਾਜ ਤੋਂ ਆਉਣ ਕਾਰਣ ਉਹਨਾਂ ਦੇ ਕੋਵਿਡ ਸਬੰਧੀ ਸੈਂਪਲ ਲਏ ਗਏ ਸਨ ਜੋ ਕਿ ਕੋਵਿਡ ਪੋਜਟਿਵ ਪਾਏ ਗਏ ਹਨ।ਸਿਵਲ ਸਰਜਨ ਡਾ. ਮਲਹੋਤਰਾ ਨੇਂ ਦੱਸਿਆਂ ਕਿ ਇਹਨਾਂ ਪੋਜਟਿਵ ਕੇਸਾਂ ਨੂੰ ਨਵੀ ਪੋਲਿਸੀ ਅਨੁਸਾਰ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ।ਉਹਨਾਂ ਇਹ ਵੀ ਕਿਹਾ ਕਿ ਇਹਨਾਂ ਪੋਜਟਿਵ ਕੇਸਾਂ ਦੀ ਕੰਟੈਕਟ ਟਰੇਸਿੰਗ ਕਰਕੇ ਨੇੜੇ ਦੇ ਸੰਪਰਕ ਵਿਚ ਆਉਣ ਵਾਲਿਆਂ ਦੇ ਕੋਵਿਡ ਜਾਂਚ ਸਬੰਧੀ ਸੈਂਪਲ ਲ਼ੈਣ ਦੀ ਪ੍ਰੀਕਿਰਿਆਂ ਜਾਰੀ ਰਹੇਗੀ।ਉਹਨਾ ਦੱਸਿਆਂ ਕਿ ਪਟਿਆਲਾ ਵਾਸੀਆਂ ਲਈ ਇਹ ਇੱਕ ਖੁਸ਼ੀ ਦੀ ਗੱਲ ਹੈ ਕਿ ਸਮਾਣਾ ਦੀ ਇੱਕ ਗਰਭਵਤੀ ਅੋਰਤ ਜੋ ਕਿ ਜਣੇਪਾ ਕਰਵਾਉਣ ਲਈ ਰਾਜਿੰਦਰਾ ਹਸਪਤਾਲ ਵਿਚ ਦਾਖਲ ਹੋਈ ਸੀ ਅਤੇ ਹਸਪਤਾਲ ਵਿਚ ਕੋਵਿਡ ਜਾਂਚ ਦੋਰਾਣ ਉਸ ਦਾ ਕੋਵਿਡ ਸੈਂਪਲ ਪੋਜਟਿਵ ਆਇਆ ਸੀ, ਦਾ ਅੱਜ ਜਣੇਪਾ ਰਾਜਿੰਦਰਾ ਹਸਪਤਾਲ ਵਿਚ ਠੀਕ ਠਾਕ ਹੋਣ ਤੇਂ ਲੜਕੀ ਨੇਂ ਜਨਮ ਲਿਆ ਹੈ ਅਤੇ ਅੋਰਤ ਅਤੇ ਉਸਦੀ ਨਵਜਨਮੀ ਬੱਚੀ ਠੀਕ ਠਾਕ ਹਨ।

ਉਹਨਾਂ ਦੱਸਿਆਂ ਕਿ ਮਿਸ਼ਨ ਫਤਿਹ ਤਹਿਤ ਅੱਜ ਬਲਾਕ ਦੁਧਨਸਾਧਾ ਦਾ ਰਹਿਣ ਵਾਲਾ ਇੱਕ ਹੋਰ ਵਿਅਕਤੀ ਨੂੰ ਵੀ ਕੋਵਿਡ ਤੋਂ ਠੀਕ ਹੋਣ ਤੇਂ ਗਾਈਡਲਾਈਨ ਅਨੁਸਾਰ ਰਾਜਿੰਦਰਾ ਹਸਪਤਾਲ ਤੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ।ਇਸ ਤਰਾਂ ਹੁਣ ਤੱਕ ਕਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ 131 ਹੋ ਗਈ ਹੈ।

ਡਾ. ਮਲਹੋਤਰਾ ਨੇਂ ਰਾਜਿੰਦਰਾ ਹਸਪਤਾਲ ਦਾ ਕਾਫੀ ਸਾਰਾ ਸਟਾਫ ਕੋਵਿਡ ਪੋਜਟਿਵ ਆਉਣ ਤੇਂ ਉਹਨਾਂ ਜਿਲੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾ ਨੂੰ ਨਿਰਦੇਸ਼ ਦਿੱਤੇ ਕਿ ਰੁਟੀਨ ਵਿਚ ਵੀ ਪੀ.ਪੀ.ਈ.( ਪਰਸਨਲ ਪ੍ਰੋਟੈਕਟਿਵ ਇਕੂਅਪਮੈਂਟ) ਪ੍ਰਤੀ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਐਸੀ ਨੋਬਤ ਨਾ ਆਏ ਕਿ ਗਾੲਡਿਲਾਈਨਜ ਦੀ ਅਵਹੇਲਨਾ ਕਰਨ ਤੇ ਹਸਪਤਾਲ ਦੇ ਸਟਾਫ ਨੂੰ ਕੁਆਰਨਟੀਨ ਕਰਨ ਦੇ ਨਾਲ ਨਾਲ ਹਸਪਤਾਲਾ ਨੂੰ ਵੀ ਬੰਦ ਕਰਨ ਦੀ ਨੋਬਤ ਆ ਜਾਵੇ।

ਡਾ. ਮਲਹੋਤਰਾ ਨੇਂ ਦੱਸਿਆਂ ਕਿ ਅੱਜ ਜਿਲੇ ਵਿਚ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਕੁੱਲ 716 ਸੈਂਪਲ ਲਏ ਗਏ ਹਨ।ਜਿਹਨਾਂ ਵਿਚੋ ਪੋਜਟਿਵ ਆਏ ਵਿਅਕਤੀਆਂ ਦੇ ਨੇੜਲੇ ਸੰਪਰਕ, ਬਾਹਰੀ ਰਾਜਾਂ, ਵਿਦੇਸ਼ਾ ਤੋਂ ਆ ਰਹੇੇ ਯਾਤਰੀਆਂ, ਲੇਬਰ, ਫਲੂ ਲ਼ੱਛਣਾਂ ਵਾਲੇ ਮਰੀਜ, ਟੀ.ਬੀ. ਮਰੀਜ, ਸਿਹਤ ਵਿਭਾਗ ਦੇੇ ਫਰੰਟ ਲਾਈਨ ਵਰਕਰ, ਪੁਲਿਸ ਮੁਲਾਜਮ, ਸੇਨੇਟਰੀ ਵਰਕਰ ਆਦਿ ਤੋਂ ਇਲਾਵਾ ਰਾਜਿੰਦਰਾ ਹਸਪਤਾਲ ਵਿਚ ਪੋਜਟਿਵ ਆਏੇ ਸਟਾਫ ਦੇ ਨੇੜਲੇ ਸੰਪਰਕ ਅਤੇ ਦਾਖਲ ਮਰੀਜਾਂ ਦੇ ਲਏ 70 ਸੈਂਪਲ ਵੀ ਸ਼ਾਮਲ ਹਨ।ਜਿਹਨਾਂ ਦੀ ਰਿਪੋਰਟ ਕੱਲ ਨੂੰ ਆਵੇਗੀ।

ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇਂ ਕਿਹਾ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 15118 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ 200 ਕੋਵਿਡ ਪੋਜਟਿਵ,13333 ਨੈਗਟਿਵ ਅਤੇ 1565 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਪੌਜਟਿਵ ਕੇਸਾਂ ਵਿੱਚੋਂ ਤਿੰਨ ਪੋਜਟਿਵ ਕੇਸ ਦੀ ਮੋਤ ਹੋ ਚੁੱਕੀ ਹੈ, 131 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 66 ਹੈ ।