Patiala: ਡੀਸੀ ਵੱਲੋਂ ਸਵਨਿਧੀ ਸਕੀਮ ਅਤੇ ਜਿਲਾ ਸੇਂਸੇਜ ਕਮੇਟੀ ਦੀ ਬੈਠਕ
September 20, 2025 - PatialaPolitics
Patiala: ਡੀਸੀ ਵੱਲੋਂ ਸਵਨਿਧੀ ਸਕੀਮ ਅਤੇ ਜਿਲਾ ਸੇਂਸੇਜ ਕਮੇਟੀ ਦੀ ਬੈਠਕ
ਲੋਕ ਕਲਿਆਣ ਸਕੀਮਾਂ ਨੂੰ ਪਹਿਲ ਦੇ ਅਧਾਰ ‘ਤੇ ਕਰਨ ਦੇ ਨਿਰਦੇਸ਼-
ਰੇਹੜੀ ਫੜ੍ਹੀ ਵਾਲਿਆਂ ਨੂੰ ਲੋਨ ਦੇਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣ- ਡਾ ਪ੍ਰੀਤੀ ਯਾਦਵ
ਪਟਿਆਲਾ 20 ਸਤੰਬਰ
ਡਿਪਟੀ ਕਮਿਸ਼ਨਰ ਡਾਕਟਰ ਪ੍ਰੀਤੀ ਯਾਦਵ ਨੇ ਅੱਜ ਪੀਐੱਮ ਸਵਨਿਧੀ ਸਕੀਮ ਅਤੇ ਜ਼ਿਲ੍ਹਾ ਸੈਂਸਜ਼ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਲੋਕ ਕਲਿਆਣ ਸਕੀਮਾਂ ਨੂੰ ਪਹਿਲ ਦੇ ਆਧਾਰ’ ਤੇ ਨਿਪਟਾਇਆ ਜਾਵੇ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ।
ਡਿਪਟੀ ਕਮਿਸ਼ਨਰ ਨੇ ਬੈਂਕ ਅਧਿਕਾਰੀਆਂ ਅਤੇ ਲੀਡ ਬੈਂਕ ਅਧਿਕਾਰੀ ਨੂੰ ਨਿਰਦੇਸ਼ ਦਿੱਤੇ ਕਿ ਰੇਹੜੀ ਫੜ੍ਹੀ ਵਾਲੇ ਵਿਅਕਤੀਆਂ ਨੂੰ ਲੋਨ ਪ੍ਰਦਾਨ ਕਰਨ ਦੀ ਪ੍ਰਕਿਰਿਆ ਨਿਰੰਤਰ ਜਾਰੀ ਰੱਖੀ ਜਾਵੇ ਅਤੇ ਇਸ ਸਬੰਧ ਵਿੱਚ 17 ਸਤੰਬਰ ਤੋਂ 2 ਅਕਤੂਬਰ ਤਕ ਵਿਸ਼ੇਸ਼ ਕੈਂਪ ਲਗਾ ਕੇ ਓਹਨਾ ਨੂੰ ਲੋਨ ਦਾ ਲਾਭ ਦਿੱਤਾ ਜਾਵੇ ਤਾਂ ਜੋ ਉਨ੍ਹਾਂ ਦੇ ਵਪਾਰ ਨੂੰ ਮਜ਼ਬੂਤੀ ਮਿਲੇ। ਇਸ ਤੋਂ ਇਲਾਵਾ, ਡਿਪਟੀ ਕਮਿਸ਼ਨਰ ਨੇ ਪੀਐੱਮ ਸੁਰੱਖਿਆ ਬੀਮਾ ਯੋਜਨਾ, ਪੀਐੱਮ ਜੀਵਨ ਜੋਤੀ ਬੀਮਾ ਯੋਜਨਾ, ਪੀਐੱਮ ਜਨ ਧਨ ਯੋਜਨਾ, ਪੀਐੱਮ ਸ਼੍ਰਮ ਯੋਗੀ ਮਾਨਧਨ ਯੋਜਨਾ, ਵਨ ਨੇਸ਼ਨ ਵਨ ਰਾਸ਼ਨ ਕਾਰਡ ਯੋਜਨਾ ਅਤੇ ਜਨਨੀ ਸੁਰੱਖਿਆ ਯੋਜਨਾ ਵਰਗੀਆਂ ਸਕੀਮਾਂ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਵਿਸ਼ੇਸ਼ ਤਾਕੀਦ ਕੀਤੀ ਤਾਂ ਜੋ ਇਨ੍ਹਾਂ ਯੋਜਨਾਵਾਂ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾ ਸਕੇ।
ਇਸੇ ਮੀਟਿੰਗ ਵਿੱਚ ਜ਼ਿਲ੍ਹਾ ਸੈਂਸਜ਼ ਕੋਆਰਡੀਨੇਸ਼ਨ ਕਮੇਟੀ ਦੀ ਵੀ ਬੈਠਕ ਹੋਈ, ਜਿਸ ਵਿੱਚ ਸਮੂਹ ਐੱਸਡੀਐੱਮ ਨੂੰ ਨਿਰਦੇਸ਼ ਦਿੱਤੇ ਗਏ ਕਿ ਸਬੰਧਤ ਦਸਤਾਵੇਜ਼ ਪੂਰੇ ਕਰਵਾ ਕੇ ਜਲਦੀ ਰਿਪੋਰਟ ਪੇਸ਼ ਕੀਤੀ ਜਾਵੇ ਤਾਂ ਜੋ ਕੰਮ ਵਿੱਚ ਕੋਈ ਦੇਰੀ ਨਾ ਹੋਵੇ।ਮੀਟਿੰਗ ਵਿੱਚ ਅਧਿਕਾਰੀਆਂ ਨੂੰ ਇਨ੍ਹਾਂ ਨਿਰਦੇਸ਼ਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ ਗਿਆ ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ , ਵਧੀਕ ਡਿਪਟੀ ਕਮਿਸ਼ਨਰ ਅਮਰਿੰਦਰ ਸਿੰਘ ਟਿਵਾਣਾ , ਲੀਡ ਬੈਂਕ ਮੈਨੇਜਰ ਸੰਜੀਵ ਅੱਗਰਵਾਲ, ਨਗਰ ਨਿਗਮ, ਫੂਡ ਸਪਲਾਈ, ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।