ਪਟਿਆਲਾ: ਜ਼ਿਲ੍ਹਾ ਸਕੂਲ ਖੇਡਾਂ ਗੱਤਕੇ ‘ਚ ਲੜਕੇ ਤੇ ਲੜਕੀਆਂ ਦੇ ਹੋਏ ਮੁਕਾਬਲੇ
September 26, 2025 - PatialaPolitics
ਪਟਿਆਲਾ: ਜ਼ਿਲ੍ਹਾ ਸਕੂਲ ਖੇਡਾਂ ਗੱਤਕੇ ‘ਚ ਲੜਕੇ ਤੇ ਲੜਕੀਆਂ ਦੇ ਹੋਏ ਮੁਕਾਬਲੇ
ਪਟਿਆਲਾ, 26 ਸਤੰਬਰ:
ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਡਾ: ਰਵਿੰਦਰ ਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ ਨਿਰਦੇਸ਼ ਅਤੇ ਪ੍ਰਬੰਧਕ ਸਕੱਤਰ ਡਾ: ਦਲਜੀਤ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਤੇ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਕਰਵਾਈਆਂ ਜਾ ਰਹੀਆਂ ਹਨ।
ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਲੜਕੇ ਅਤੇ ਲੜਕੀਆਂ ਦੇ ਗੱਤਕੇ ਦੇ ਮੁਕਾਬਲੇ ਪੀਐਮਸ਼੍ਰੀ ਸਸਸਸ ਮਲਟੀਪਰਪਜ਼ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਏ ਗਏ। ਅੰਡਰ 14 ਦੇ ਮੁਕਾਬਲਿਆਂ ਵਿੱਚ ਘਨੌਰ ਨੇ ਪਹਿਲਾ,ਰਾਜਪੁਰਾ ਨੇ ਦੂਜਾ,ਨਾਭਾ ਤੇ ਪਟਿਆਲਾ 2 ਨੇ ਤੀਜਾ, ਅੰਡਰ 19 ਦੇ ਮੁਕਾਬਲਿਆਂ ਵਿੱਚ ਰਾਜਪੁਰਾ ਨੇ ਪਹਿਲਾ, ਘਨੌਰ ਨੇ ਦੂਜਾ,ਭੁੰਨਰਹੇੜੀ ਨੇ ਤੀਜਾ, ਅੰਡਰ 17 ਦੇ ਮੁਕਾਬਲਿਆਂ ਵਿੱਚ ਘਨੌਰ ਸੋਟੀ ਟੀਮ ਨੇ ਪਹਿਲਾ,ਰਾਜਪੁਰਾ ਫ਼ਰੀ ਸੋਟੀ ਟੀਮ ਨੇ ਪਹਿਲਾ,ਪਟਿਆਲਾ 2 ਨੇ ਦੂਜਾ,ਨਾਭਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ ਦਲਜੀਤ ਸਿੰਘ ਨੇ ਉਚੇਚੇ ਤੌਰ ਤੇ ਮਲਟੀਪਰਪਜ਼ ਸਕੂਲ ਵਿਖੇ ਪਹੁੰਚ ਕੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ।
ਇਸ ਮੌਕੇ ਤੇ ਖੇਡ ਦੇ ਕਨਵੀਨਰ ਜਸਵਿੰਦਰ ਸਿੰਘ ਚੱਪੜ ਸਟੇਟ ਅਵਾਰਡੀ,ਹਰੀਸ਼ ਸਿੰਘ ਰਾਵਤ,ਰਾਕੇਸ਼ ਕੁਮਾਰ ਲਚਕਾਣੀ, ਮਨਿੰਦਰ ਸਿੰਘ ਗੱਤਕਾ ਕੋਚ, ਗੁਰਪਿਆਰ ਸਿੰਘ, ਜਸਪਾਲ ਕੌਰ ਵੀਰਪਾਲ ਕੌਰ, ਰਾਜਵਿੰਦਰ ਕੌਰ, ਗੁਰਵਿੰਦਰ ਕੌਰ, ਰਾਜਿੰਦਰ ਸਿੰਘ ਚਾਨੀ, ਗੁਰਪ੍ਰੀਤ ਸਿੰਘ ਝੰਡਾ ਤੇ ਜਸਵਿੰਦਰ ਸਿੰਘ ਗੱਜੂਮਾਜਰਾ ਹਾਜ਼ਰ ਸਨ।