Saleem Khan of Patiala martyred for India

June 27, 2020 - PatialaPolitics

ਪਟਿਆਲਾ ਜ਼ਿਲ੍ਹੇ ਦਾ ਇੱਕ ਹੋਰ ਜਵਾਨ ਦੇਸ਼ ਦੀ ਰੱਖਿਆ ਕਰਦੇ ਹੋਏ ਡਿਊਟੀ ਦੌਰਾਨ ਸ਼ਹੀਦ। ਭਾਰਤੀ ਫ਼ੌਜ ਦੀ ਰੈਜੀਮੈਂਟ, 58 ਇੰਜੀਨੀਅਰਜ ਦੇ ਲਾਂਸ ਨਾਇਕ ਸਲੀਮ ਖ਼ਾਨ ਦੀ ਮ੍ਰਿਤਕ ਦੇਹ ਲੇਹ ਤੋਂ ਵਿਸ਼ੇਸ਼ ਹਵਾਈ ਜਹਾਜ ਰਾਹੀਂ ਰਵਾਨਾ, ਅੱਜ ਬਾਅਦ ਦੁਪਹਿਰ 2 ਵਜੇ ਪਟਿਆਲਾ-ਬਲਬੇੜਾ ਰੋਡ ਉਪਰ ਪੈਂਦੇ ਪਿੰਡ ਮਰਦਾਂਹੇੜੀ ਵਿਖੇ ਪੁੱਜੇਗੀ।ਉਸ ਤੋਂ ਬਾਅਦ ਸਪੁਰਦ-ਏ-ਖ਼ਾਕ ਕਰਨ ਦੀਆਂ ਰਸਮਾਂ ਹੋਣਗੀਆਂ।

Saddened to hear about the demise of Lance Naik Saleem Khan in Ladakh. He belonged to Mardaheri village in Patiala district.Sincere condolences to his family. The nation salutes the brave soldier. Jai Hind! ??

ਮੁੱਖ ਮੰਤਰੀ ਦਫਤਰ, ਪੰਜਾਬ
ਪੰਜਾਬ ਦੇ ਮੁੱਖ ਮੰਤਰੀ ਨੇ ਲਾਂਸ ਨਾਇਕ ਸਲੀਮ ਖਾਨ ਦੇ ਪਰਿਵਾਰਕ ਮੈਂਬਰ ਨੂੰ ਐਕਸ ਗ੍ਰੇਸ਼ੀਆ ਤੇ ਨੌਕਰੀ ਦੇਣ ਦਾ ਕੀਤਾ ਐਲਾਨ
ਚੰਡੀਗੜ•, 27 ਜੂਨ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਲਾਂਸ ਨਾਇਕ ਸਲੀਮ ਖਾਨ ਜਿਸ ਨੇ ਲੱਦਾਖ ਵਿਖੇ ਡਿਊਟੀ ਨਿਭਾਉਂਦਿਆਂ ਆਪਣੀ ਜਾਨ ਦਿੱਤੀ, ਦੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰ ਨੂੰ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਗਰਾਂਟ ਮੁਆਵਜ਼ੇ ਵਜੋਂ ਦੇਣ ਦਾ ਐਲਾਨ ਕੀਤਾ।
ਭਾਰਤ-ਚੀਨ ਸਰਹੱਦ ਨੇੜੇ ਸ਼ਿਓਕ ਵਿਖੇ ਆਪਣੀ ਜਾਨ ਦੇਣ ਵਾਲੇ ਪਟਿਆਲਾ ਦੇ 24 ਸਾਲਾਂ ਨੌਜਵਾਨ ਸੈਨਿਕ ਦੇ ਪਰਿਵਾਰ ਨਾਲ ਆਪਣੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਨ•ਾਂ ਦੇ ਪਰਿਵਾਰ ਦੀ ਹਰ ਸੰਭਵ ਮੱਦਦ ਕਰੇਗੀ ਅਤੇ ਪੂਰਨ ਸਹਿਯੋਗ ਦੇਵੇਗੀ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ, ”ਲੱਦਾਖ ਵਿੱਚ ਲਾਂਸ ਨਾਇਕ ਸਲੀਮ ਖਾਨ ਦੇ ਦੇਹਾਂਤ ਦੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ। ਉਹ ਪਟਿਆਲਾ ਜ਼ਿਲੇ ਦੇ ਪਿੰਡ ਮਰਦਾਂਹੇੜੀ ਦਾ ਰਹਿਣ ਵਾਲਾ ਸੀ। ਉਸ ਦੇ ਪਰਿਵਾਰ ਨਾਲ ਮੇਰੀ ਦਿਲੀ ਹਮਦਰਦੀ ਹੈ। ਦੇਸ਼ ਆਪਣੇ ਬਹਾਦਰ ਸੈਨਿਕ ਨੂੰ ਸਲਾਮ ਕਰਦਾ ਹੈ। ਜੈ ਹਿੰਦ।”
ਬੰਗਾਲ ਇੰਜਨੀਅਰ ਗਰੁੱਪ ਦਾ ਲਾਂਸ ਨਾਇਕ ਸਲੀਮ ਖਾਨ 25 ਜੂਨ ਨੂੰ ਲੱਦਾਖ ਖੇਤਰ ਵਿੱਚ ਅਸਲ ਕੰਟਰੋਲ ਰੇਖਾ ‘ਤੇ ਦਰਿਆ ਕੋਲ ਗਸ਼ਤ ਕਰਦਿਆਂ ਲੜਾਈ ਦਾ ਸ਼ਿਕਾਰ ਹੋ ਗਿਆ ਸੀ।
ਸਲੀਮ ਖਾਨ ਦੀ ਮ੍ਰਿਤਕ ਦੇਹ ਨੂੰ ਅੱਜ ਉਸ ਦੇ ਪਿੰਡ ਵਿੱਚ ਪੂਰੇ ਸੈਨਿਕ ਸਨਮਾਨਾਂ ਨਾਲ ਦਫਨਾਇਆ ਗਿਆ ਜਿੱਥੇ ਸੂਬਾ ਸਰਕਾਰ ਵੱਲੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸ਼ਰਧਾਂਜਲੀ ਭੇਂਟ ਕੀਤੀ। ਸੈਨਿਕ ਆਪਣੇ ਪਿੱਛੇ ਮਾਤਾ ਪਿਤਾ, ਵਿਆਹੀ ਭੈਣ ਤੇ ਇਕ ਭਰਾ ਛੱਡ ਗਿਆ ਹੈ।
—–