ਪਟਿਆਲਾ: ਮੁਫ਼ਤ ਕਾਨੂੰਨੀ ਸਹਾਇਤਾ ਲਈ ਰੱਖਿਆ ਸੇਵਾਵਾਂ ਦਫ਼ਤਰ ਵਿਖੇ ਹੈਲਪ ਡੈਸਕ ਸਥਾਪਤ : ਬਲਜਿੰਦਰ ਵਿਰਕ
October 1, 2025 - PatialaPolitics
ਪਟਿਆਲਾ: ਮੁਫ਼ਤ ਕਾਨੂੰਨੀ ਸਹਾਇਤਾ ਲਈ ਰੱਖਿਆ ਸੇਵਾਵਾਂ ਦਫ਼ਤਰ ਵਿਖੇ ਹੈਲਪ ਡੈਸਕ ਸਥਾਪਤ : ਬਲਜਿੰਦਰ ਵਿਰਕ
-ਸਾਬਕਾ ਸੈਨਿਕ ਤੇ ਉਨ੍ਹਾਂ ਦੇ ਆਸ਼ਰਿਤ ਲੈ ਸਕਦੇ ਨੇ ਮੁਫ਼ਤ ਕਾਨੂੰਨੀ ਸਹਾਇਤਾ : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ
ਪਟਿਆਲਾ, 1 ਅਕਤੂਬਰ:
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ ਸਮੂਹ ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਪਟਿਆਲਾ ਵਿਖੇ ਜੰਗੀ ਵਿਧਵਾਵਾਂ, ਵੀਰ ਨਾਰੀਆਂ, ਸਾਬਕਾ ਸੈਨਿਕਾਂ/ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਸਹੂਲਤ ਲਈ ਕਾਨੂੰਨੀ ਸਹਾਇਤਾ ਲਈ ਹੈਲਪ ਡੈਸਕ ਖੋਲ੍ਹਿਆ ਗਿਆ ਹੈ, ਜਿਸ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ।
ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸਾਬਕਾ ਸੈਨਿਕਾਂ ਤੇ ਵਿਧਵਾਵਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਦੀ ਲੋੜ ਮਹਿਸੂਸ ਹੁੰਦੀ ਹੈ ਤਾਂ ਉਹ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਪਟਿਆਲਾ ਵਿਖੇ ਕਿਸੇ ਵੀ ਦਫ਼ਤਰੀ ਕੰਮ-ਕਾਜ ਵਾਲੇ ਦਿਨ ਸਹਾਇਤਾ ਕਲੀਨਿਕ ਵਿਖੇ ਪਹੁੰਚ ਕਰਦੇ ਹੋਏ ਇਸ ਯੋਜਨਾ ਦਾ ਲਾਭ ਲੈ ਸਕਦੇ
ਹਨ।