ਪਟਿਆਲਾ: 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ 17 ਲੜਕੀਆਂ ਦੇ ਫ਼ਰੀ ਸਟਾਈਲ ਕੁਸ਼ਤੀਆਂ ਦੇ ਹੋਏ ਮੁਕਾਬਲੇ

October 4, 2025 - PatialaPolitics

ਪਟਿਆਲਾ: 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ 17 ਲੜਕੀਆਂ ਦੇ ਫ਼ਰੀ ਸਟਾਈਲ ਕੁਸ਼ਤੀਆਂ ਦੇ ਹੋਏ ਮੁਕਾਬਲੇ

ਪਟਿਆਲਾ, ਅਕਤੂਬਰ 4:

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ਤੇ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈ.ਸਿੱ.ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ ਰਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਅੰਤਰ ਜ਼ਿਲ੍ਹਾ ਮੁਕਾਬਲੇ ਪਟਿਆਲਾ ਵਿਖੇ ਆਯੋਜਿਤ ਕੀਤੇ ਗਏ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ ਦਲਜੀਤ ਸਿੰਘ ਨੇ ਕਿਹਾ ਅੰਡਰ 17 ਲੜਕੀਆਂ ਦੇ ਫ਼ਰੀ ਸਟਾਈਲ ਕੁਸ਼ਤੀਆਂ ਅਤੇ ਅੰਡਰ 17 ਲੜਕੀਆਂ ਬਾਕਸਿੰਗ ਦੇ ਅੰਤਰ ਜ਼ਿਲ੍ਹਾ ਮੁਕਾਬਲੇ ਪੀ.ਐਮ.ਸ਼ੀ੍ ਸਰਕਾਰੀ ਮਲਟੀਪਰਪਜ਼ ਸਕੂਲ ਪਾਸੀ ਰੋਡ ਪਟਿਆਲਾ ਵਿਖੇ 3 ਅਕਤੂਬਰ ਤੋਂ 6 ਅਕਤੂਬਰ ਤੱਕ ਕਰਵਾਏ ਜਾ ਰਹੇ ਹਨ। ਅੱਜ ਦੇ ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਡੀਐਸਪੀ ਕਰਨੈਲ ਸਿੰਘ ਟਰੈਫ਼ਿਕ ਇੰਚਾਰਜ ਮੋਹਾਲੀ, ਪ੍ਰਿੰਸੀਪਲ ਜਸਪਾਲ ਸਿੰਘ ਸਟੇਟ ਅਵਾਰਡੀ ਮੰਡੋਰ,ਚਰਨਜੀਤ ਸਿੰਘ ਭੁੱਲਰ ਸਕੱਤਰ ਟੂਰਨਾਮੈਂਟ ਕਮੇਟੀ ਨੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰਨਾਂ ਨੂੰ ਆਸ਼ੀਰਵਾਦ ਦਿੱਤਾ।

ਇਸ ਮੌਕੇ ਪ੍ਰਿੰਸੀਪਲ ਰਾਜੇਸ਼ ਮੋਦੀ ਮਾੜੂ, ਪ੍ਰਿੰਸੀਪਲ ਹਰਿੰਦਰ ਸਿੰਘ ਲੰਗ, ਮੈਸ ਕਮੇਟੀ ਇੰਚਾਰਜ ਪ੍ਰਿੰਸੀਪਲ ਰਾਜ ਕੁਮਾਰ ਨੋਗਾਵਾ, ਸਾਰਜ ਸਿੰਘ ਭੁੱਲਰ ਕੋਚ, ਰਾਜਿੰਦਰ ਸਿੰਘ,ਰਣਜੀਤ ਸਿੰਘ, ਸ਼ਸ਼ੀ ਮਾਨ, ਹਰੀਸ਼ ਸਿੰਘ ਰਾਵਤ, ਅਰੁਣ ਕੁਮਾਰ, ਗੌਰਵ ਬਿਰਦੀ, ਚਮਕੌਰ ਸਿੰਘ, ਵਿਕਾਸ ਜਿੰਦਲ, ਦਵਿੰਦਰ ਸਿੰਘ ਪਾਤੜਾਂ, ਸੁਖਜੀਵਨ ਸਫਰੀ, ਰਕੇਸ਼ ਕੁਮਾਰ ਪਾਤੜਾਂ, ਰਾਕੇਸ਼ ਕੁਮਾਰ ਲਚਕਾਣੀ, ਜਸਵਿੰਦਰ ਸਿੰਘ ਗੱਜੂਮਾਜਰਾ ਸਨ।