Patiala: 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ 17 ਲੜਕੀਆਂ ਦੇ ਬਾਕਸਿੰਗ ਦੇ ਹੋਏ ਮੁਕਾਬਲੇ
October 5, 2025 - PatialaPolitics
Patiala: 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ 17 ਲੜਕੀਆਂ ਦੇ ਬਾਕਸਿੰਗ ਦੇ ਹੋਏ ਮੁਕਾਬਲੇ
ਪਟਿਆਲਾ, ਅਕਤੂਬਰ 5:
ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ਤੇ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈ.ਸਿੱ.ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ ਰਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਅੰਤਰ ਜ਼ਿਲ੍ਹਾ ਮੁਕਾਬਲੇ ਪਟਿਆਲਾ ਵਿਖੇ ਆਯੋਜਿਤ ਕੀਤੇ ਗਏ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ ਦਲਜੀਤ ਸਿੰਘ ਨੇ ਕਿਹਾ ਅੰਡਰ 17 ਲੜਕੀਆਂ ਬਾਕਸਿੰਗ ਦੇ ਅੰਤਰ ਜ਼ਿਲ੍ਹਾ ਮੁਕਾਬਲੇ ਪੀ.ਐਮ.ਸ਼ੀ੍ ਸਰਕਾਰੀ ਮਲਟੀਪਰਪਜ਼ ਸਕੂਲ ਪਾਸੀ ਰੋਡ ਪਟਿਆਲਾ ਵਿਖੇ 3 ਅਕਤੂਬਰ ਤੋਂ 6 ਅਕਤੂਬਰ ਤੱਕ ਕਰਵਾਏ ਜਾ ਰਹੇ ਹਨ।ਅੱਜ ਦੇ ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਦੇ ਤੋਰ ਤੇ ਪ੍ਰਿੰਸੀਪਲ ਵਿਜੇ ਕਪੂਰ ਪੀ.ਐਮ.ਸ਼ੀ੍ ਸਸਸਸ ਮਲਟੀਪਰਪਜ਼, ਖਿਡਾਰਨਾਂ ਨੂੰ ਅਸ਼ੀਰਵਾਦ ਦਿੱਤਾ।
ਇਸ ਮੌਕੇ ਪ੍ਰਿੰਸੀਪਲ ਰਾਜ ਕੁਮਾਰ ਨੋਗਾਵਾਂ, ਬਾਕਸਿੰਗ ਦੇ ਅਬਜ਼ਰਵਰ ਤਾਰਾ ਸਿੰਘ, ਆਫੀਸ਼ੀਅਲ ਲਕਸ਼ਮੀ, ਅਨਿਲ ਕੁਮਾਰ, ਪ੍ਰੀਤਪਾਲ ਸਿੰਘ, ਦੀਪਇੰਦਰ ਸਿੰਘ, ਗੁਰਵਿੰਦਰ ਸਿੰਘ ਸੰਧੂ, ਵਿਕਰਮਜੀਤ ਸਿੰਘ, ਪਰਮਜੀਤ ਸਿੰਘ ਸੋਹੀ, ਤਨਵੀਰ ਸਿੰਘ, ਰਾਜੇਸ਼ ਪਾਂਡੇ, ਸੰਧਿਆ ਰਾਣਾ, ਅਨਿਲ ਚਹਿਲ, ਰੁਪਿੰਦਰ ਸਿੰਘ, ਰਾਜੇਸ਼ ਬਠਿੰਡਾ, ਦਿਆ ਸਿੰਘ, ਰਾਕੇਸ਼ ਕੁਮਾਰ ਲਚਕਾਣੀ, ਜਸਵਿੰਦਰ ਸਿੰਘ ਗੱਜੂਮਾਜਰਾ ਸਨ।