69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ 17 ਲੜਕਿਆਂ ਦੇ ਬਾਕਸਿੰਗ ਮੁਕਾਬਲੇ ਕਰਵਾਏ ਗਏ
October 10, 2025 - PatialaPolitics
69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ 17 ਲੜਕਿਆਂ ਦੇ ਬਾਕਸਿੰਗ ਮੁਕਾਬਲੇ ਕਰਵਾਏ ਗਏ ਪਟਿਆਲਾ, 10 ਅਕਤੂਬਰ:
ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ’ਤੇ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਅੰਤਰ ਜ਼ਿਲ੍ਹਾ ਮੁਕਾਬਲੇ ਪਟਿਆਲਾ ਵਿਖੇ ਆਯੋਜਿਤ ਕੀਤੇ ਗਏ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਕਿਹਾ ਅੰਡਰ 17 ਲੜਕਿਆਂ ਬਾਕਸਿੰਗ ਦੇ ਅੰਤਰ ਜ਼ਿਲ੍ਹਾ ਮੁਕਾਬਲੇ ਪੀ.ਐਮ. ਸ਼੍ਰੀ ਸਰਕਾਰੀ ਮਲਟੀਪਰਪਜ਼ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਏ ਗਏ। ਜਲੰਧਰ ਵਿੰਗ ਨੇ ਗੋਲਡ ਮੈਡਲ, ਪਟਿਆਲਾ ਵਿੰਗ ਨੇ ਸਿਲਵਰ ਮੈਡਲ ਤੇ ਅੰਮ੍ਰਿਤਸਰ ਵਿੰਗ ਨੇ ਕਾਂਸੀ ਦਾ ਮੈਡਲ ਜਿੱਤਿਆ। ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਖਿਡਾਰੀਆਂ ਨੂੰ ਮੈਡਲ ਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ’ਤੇ ਮੈਸ ਕਮੇਟੀ ਇੰਚਾਰਜ ਪ੍ਰਿੰਸੀਪਲ ਰਾਜ ਕੁਮਾਰ ਨੋਗਾਵਾਂ, ਬਾਕਸਿੰਗ ਦੇ ਆਬਜ਼ਰਵਰ ਤਾਰਾ ਸਿੰਘ, ਮੈਚ ਆਫੀਸ਼ੀਅਲ ਲਕਸ਼ਮੀ, ਅਨਿਲ ਕੁਮਾਰ, ਪ੍ਰੀਤਪਾਲ ਸਿੰਘ, ਦੀਪਇੰਦਰ ਸਿੰਘ, ਗੁਰਵਿੰਦਰ ਸਿੰਘ ਸੰਧੂ, ਵਿਕਰਮਜੀਤ ਸਿੰਘ, ਪਰਮਜੀਤ ਸਿੰਘ ਸੋਹੀ, ਤਨਵੀਰ ਸਿੰਘ, ਰਾਜੇਸ਼ ਪਾਂਡੇ, ਸੰਧਿਆ ਰਾਣਾ , ਅਨਿਲ ਚਹਿਲ, ਰੁਪਿੰਦਰ ਸਿੰਘ, ਰਾਜੇਸ਼ ਬਠਿੰਡਾ, ਦਿਆ ਸਿੰਘ, ਗੌਰਵ ਬਿਰਦੀ, ਲਖਵਿੰਦਰ ਸਿੰਘ, ਹਰਜੀਤ ਸਿੰਘ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਗੱਜੂਮਾਜਰਾ ਹਾਜ਼ਰ ਸਨ
।