Patiala Politics

Patiala News Politics

62 Coronavirus case in Patiala 18 July 2020 details

Join #PatialaHelpline & #PatialaPolitics for latest updates

ਜਿਲੇ ਵਿੱਚ 62 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ ਹੋਈ 901

ਹੁਣ ਤੱਕ 376 ਵਿਅਕਤੀ ਕੋਵਿਡ ਤੋਂ ਹੋਏ ਠੀਕ : ਡਾ. ਮਲਹੋਤਰਾ

ਪਟਿਆਲਾ 18 ਜੁਲਾਈ ( ) ਜਿਲੇ ਵਿਚ 62 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਕੋਵਿਡ ਸੈਂਪਲਾ ਦੀਆਂ ਪ੍ਰਾਪਤ 800 ਦੇ ਕਰੀਬ ਰਿਪੋਰਟਾਂ ਵਿਚੋ 62 ਕੋਵਿਡ ਪੋਜਟਿਵ ਪਾਏ ਗਏ ਹਨ।ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 901 ਹੋ ਗਈ ਹੈ। ਉਹਨਾਂ ਦੱਸਿਆਂ ਕਿ ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 20 ਕੋਵਿਡ ਮਰੀਜ ਜੋ ਕਿ ਆਪਣਾ 17 ਦਿਨਾਂ ਦਾ ਆਈਸੋਲੈਸ਼ਨ ਸਮਾਂ ਪੂਰਾ ਕਰਕੇ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਹੁਣ 376 ਹੋ ਗਈ ਹੈ।ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆਂ ਕਿ ਇਹਨਾਂ 62 ਕੇਸਾਂ ਵਿਚੋ 34 ਪਟਿਆਲਾ ਸ਼ਹਿਰ , 2 ਨਾਭਾ, 7 ਰਾਜਪੂਰਾ, 4 ਸਮਾਣਾ, 2 ਪਾਤੜਾਂ ਅਤੇ 13 ਵੱਖ ਵੱਖ ਪਿੰਡਾਂ ਤੋਂ ਹਨ।ਇਹਨਾਂ ਵਿਚੋਂ 32 ਪੋਜਟਿਵ ਕੇਸਾਂ ਦੇੇ ਸੰਪਰਕ ਵਿਚ ਆਉਣ ਅਤੇ ਕੰਟੈਨਮੈਂਟ ਜੋਨ ਵਿਚੋਂ ਲਏ ਸੈਂਪਲਾ ਵਿਚੋਂ ਕੋਵਿਡ ਪੋਜਟਿਵ ਪਾਏ ਗਏ ਹਨ, 1 ਵਿਦੇਸ਼ ਤੋਂ ਆਉਣ, 29 ਨਵੇਂ ਕੇਸ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਸ਼ਾਮਲ ਹਨ।ਪਟਿਆਲਾ ਦੇ ਫਰੈਂਡਜ ਐਨਕਲੈਵ ਤੋਂ ਚਾਰ, ਬਾਬੂ ਜੀਵਨ ਸਿੰਘ ਕਲੋਨੀ ਤੋਂ ਤਿੰਨ, ਮੋਦੀ ਸ਼ਾਪਿੰਗ ਪਲਾਜਾ, ਸੇਵਕ ਕਲੋਨੀ, ਮਜੀਠੀਆਂ ਐਨਕਲੈਵ ਤੋਂ ਦੋ-ਦੋ, ਯਾਦਵਿੰਦਰਾ ਕਲੋਨੀ, ਪਾਸੀ ਰੋਡ, ਗੁਰੁ ਨਾਨਕ ਨਗਰ, ਜਗਦੀਸ਼ ਕਲੋਨੀ, ਪੰਜਾਬੀ ਬਾਗ, ਪ੍ਰਤਾਪ ਨਗਰ, ਰਣਜੀਤ ਨਗਰ, ਗੋਬਿੰਦ ਨਗਰ, ਜੈ ਜਵਾਨ ਕਲੋਨੀ, ਹੀਰਾ ਨਗਰ, ਨਵੀਂ ਬਸਤੀ ਬਡੁੰਗਰ, ਖੇੜੀਜਟਾਂ, ਤੇਗ ਕਲੋਨੀ, ਲਹਿਲ ਕਲੋਨੀ, ਉਪਕਾਰ ਨਗਰ, ਦਰਸ਼ਨ ਸਿੰਘ ਨਗਰ, ਯਾਦਵਿੰਦਰਾ ਐਨਕਲੈਵ, ਆਦਰਸ਼ ਕਲੋਨੀ ਲਾਹੋਰੀ ਗੇਟ, ਗੁਰਬਖਸ਼ ਕਲੋਨੀ, ਮਾਡਲ ਟਾਉਨ ਤੋਂ ਇੱਕ ਇੱਕ ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨ।ਰਾਜਪੂਰਾ ਦੇ ਡਾਲੀਮਾ ਵਿਹਾਰ ਤੋਂ ਤਿੰਨ, ਗਾਂਧੀ ਕਲੋਨੀ, ਦਸ਼ਮੇਸ਼ ਕਲੋਨੀ, ਕਨਿਕਾ ਗਾਰਡਨ, ਪੁਰਾਣਾ ਰਾਜਪੁਰਾ ਤੋਂ ਇੱਕ ਇੱਕ, ਸਮਾਣਾ ਦੇ ਕ੍ਰਿਸ਼ਨਾ ਬਸਤੀ ਤੋਂ ਦੋ, ਪੀਰ ਗੋਰੀ ਮੁਹੱਲਾ ਅਤੇ ਅਨੰਦ ਨਗਰ ਤੋਂ ਇੱਕ ਇੱਕ ਪੋਜਟਿਵ ਕੇਸ ਰਿਪੋਰਟ ਹੋਇਆ ਹੈ।ਇਸੇ ਤਰਾਂ ਨਾਭਾ ਦੇ ਪ੍ਰੇਮ ਨਗਰ ਅਤੇ ਥੇੜੀਆਂ ਸਟਰੀਟ ਤੋਂ ਇੱਕ-ਇੱਕ ਅਤੇ 13 ਪੋਜਟਿਵ ਕੇਸ ਵੱਖ ਵੱਖ ਪਿੰਡਾਂ ਤੋਂ ਰਿਪੋਰਟ ਹੋਏ ਹਨ। ਇਹਨਾਂ ਕੇਸਾਂ ਵਿਚ ਦੋ ਪੁਲਿਸ ਮੁਲਾਜਮ ਵੀ ਸ਼ਾਮਲ ਹੈ।ਉਹਨਾਂ ਦਸਿਆਂ ਕਿ ਪੋਜਟਿਵ ਆਏ ਇਹਨਾਂ ਕੇਸਾਂ ਨੂੰ ਨਵੀਆਂ ਗਾਈਡਲਾਈਨ ਅਨੁਸਾਰ ਕੋਵਿਡ ਕੇਅਰ ਸੈਂਟਰ/ ਹੋਮ ਆਈਸੋਲੇਸ਼ਨ/ ਹਸਪਤਾਲਾ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।ਸਿਵਲ ਸਰਜਨ ਡਾ. ਮਲਹੋਤਰਾ ਨੇ ਕਿਹਾ ਕਿ ਪੋਜਟਿਵ ਆਏ ਕੇਸਾਂ ਦੇ ਨੇੜਲੇ ਸੰਪਰਕ ਵਿਚ ਆਉਣ ਵਾਲਿਆਂ ਦੀ ਸਿਹਤ ਵਿਭਾਗ ਵੱਲੋ ਬੜੀ ਬਰੀਕੀ ਨਾਲ ਟਰੇਸਿੰਗ ਕੀਤੀ ਜਾ ਰਹੀ ਹੈ।

ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇਂ ਦੱਸਿਆਂ ਕਿ ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ ਸਮੂਹ ਸਿਹਤ ਸੰਸਥਾਂਵਾ ਦੇ ਸਟਾਫ ਜਿਹਨਾਂ ਵਿਚ ਵੱਡੀ ਗਿਣਤੀ ਪੈਰਾ ਮੈਡੀਕਲ ਸਟਾਫ ਅਤੇ ਆਸ਼ਾ ਦੀ ਸੀ, ਵੱਲੋ ਘਰ ਘਰ ਜਾ ਕੇ ਲੋਕਾਂ ਨੂੰ ਕੋਵਿਡ ਸਬੰਧੀ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਇਹ ਮੁਹਿੰਮ ਲੋਕਾਂ ਦੀ, ਲੋਕਾਂ ਵੱਲੋ ਤੇਂ ਲੋਕਾਂ ਲਈ ਹੈ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਦੇ ਮਿਸ਼ਨ ਫਤਿਹ ਤਹਿਤ ਕੋਵਿਡ ਤੇਂ ਜਿੱਤ ਪ੍ਰਾਪਤ ਕਰਨ ਲਈ ਸਾਰਿਆਂ ਦਾ ਸਹਿਯੋਗ ਜਰੂਰੀ ਹੈ।ਉਹਨਾਂ ਕਿਹਾ ਕਿ ਅੱਜ ਸਿਹਤ ਕਰਮਚਾਰੀਆਂ ਵੱਲੋ ਲੋਕਾਂ ਨੂੰ ਬਿਮਾਰੀ ਤੋਂ ਬਚਾਅ ਲਈ ਅਪਨਾਈਆਂ ਜਾਣ ਵਾਲੀਆਂ ਸਾਵਧਾਨੀਆਂ ਜਿਵੇਂ ਘਰ ਤੋਂ ਬਾਹਰ ਜਾਣ ਸਮੇਂ ਮੂੰਹ ਮਾਸਕ ਨਾਲ ਢੱਕਣਾ, ਵਾਰ ਵਾਰ ਹੱਥਾਂ ਨੂੰ ਸਾਬਣ ਪਾਣੀ ਨਾਲ ਧੋਣਾ,ਇੱਕ ਦੂਜੇ ਤੋਂ ਸਮਾਜਿਕ ਦੂਰੀ ਬਣਾ ਕੇ ਰੱਖਣਾ ਤਾਂ ਜੋ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ, ਬਾਰੇ ਜਾਗਰੂਕ ਕੀਤਾ ਅਤੇ ਲੋਕਾਂ ਵੱਲੋ ਬਿਮਾਰੀ ਸਬੰਧੀ ਪਾਏ ਜਾਂਦੇ ਭਰਮ ਭੁਲੇਖਿਆ ਨੂੰ ਵੀ ਦੂਰ ਕੀਤਾ। ਲੋਕਾਂ ਨੂੰ ਜਾਗਰੁਕ ਕੀਤਾ ਗਿਆ ਕਿ ਜੇਕਰ ਉਹਨਾਂ ਨੂੰ ਕਿਸੇ ਕਿਸਮ ਦਾ ਬੁਖਾਰ, ਜੁਕਾਮ, ਖਾਂਸੀ ਜਾਂ ਸਾਹ ਲੈਣ ਵਿਚ ਤਕਲੀਫ ਵਰਗੀਆਂ ਅਲਾਮਤਾਂ ਹੁੰਦੀਆਂ ਹਨ, ਤਾਂ ਉਹ ਤੁਰੰਤ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਦੇ ਡਾਕਟਰ/ ਸਟਾਫ ਨਾਲ ਤਾਲਮੇਲ ਕਰਨ ਤਾਂ ਜੋ ਉਹਨਾਂ ਦੀ ਕੋਵਿਡ ਸਬੰਧੀ ਜਾਂਚ ਤੇਂ ਇਲਾਜ ਹੋ ਸਕੇ।

ਡਾ. ਮਲਹੋਤਰਾ ਨੇਂ ਦੱਸਿਆਂ ਕਿ ਅੱਜ ਜਿਲੇ ਵਿਚ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 782 ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਹਨਾਂ ਵਿਚੋ ਪੋਜਟਿਵ ਆਏ ਵਿਅਕਤੀਆਂ ਦੇ ਨੇੜਲੇ ਜਿਹਨਾਂ ਵਿਚੋ ਪੋਜਟਿਵ ਆਏ ਵਿਅਕਤੀਆਂ ਦੇ ਨੇੜਲੇ ਸੰਪਰਕ, ਬਾਹਰੀ ਰਾਜਾਂ, ਵਿਦੇਸ਼ਾ ਤੋਂ ਆ ਰਹੇੇ ਯਾਤਰੀਆਂ, ਲੇਬਰ, ਫੱਲੂ ਲ਼ੱਛਣਾਂ ਵਾਲੇ ਮਰੀਜ, ਟੀ.ਬੀ. ਮਰੀਜ, ਸਿਹਤ ਵਿਭਾਗ ਦੇੇ ਫਰੰਟ ਲਾਈਨ ਵਰਕਰ, ਮੁਲਾਜਮ, ਪੋਜਟਿਵ ਕੇਸਾਂ ਦੇ ਨੇੜੇ ਦੇ ਸੰਪਰਕ ਵਿਚ ਆਏ ਵਿਅਕਤੀਆਂ ਆਦਿ ਦੇ ਲਏ ਸੈਂਪਲ ਸ਼ਾਮਲ ਹਨ। ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇਂ ਕਿਹਾ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 34887 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 901 ਕੋਵਿਡ ਪੋਜਟਿਵ, 32138 ਨੈਗਟਿਵ ਅਤੇ 1757 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।ਪੌਜਟਿਵ ਕੇਸਾਂ ਵਿੱਚੋਂ 15 ਪੋਜਟਿਵ ਕੇਸ ਦੀ ਮੋਤ ਹੋ ਚੁੱਕੀ ਹੈ, 376 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 510 ਹੈ।

Join #PatialaHelpline & #PatialaPolitics for latest updates

Facebook Comments