PATIALA: ਸਬ ਡਵੀਜ਼ਨ ਸਮਾਣਾ ਦੇ 6 ਪਿੰਡਾਂ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਮਿਸ਼ਨ ਚੜ੍ਹਦੀਕਲਾ ਤਹਿਤ ਕੀਤੀ ਭਰਪਾਈ

November 1, 2025 - PatialaPolitics

PATIALA: ਸਬ ਡਵੀਜ਼ਨ ਸਮਾਣਾ ਦੇ 6 ਪਿੰਡਾਂ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਮਿਸ਼ਨ ਚੜ੍ਹਦੀਕਲਾ ਤਹਿਤ ਕੀਤੀ ਭਰਪਾਈ

-6 ਪਿੰਡਾਂ ਵਿੱਚ 324 ਹੜ੍ਹ ਪੀੜਿਤ ਪਰਿਵਾਰਾਂ ਨੂੰ 1 ਕਰੋੜ 87 ਲੱਖ ਰੁਪਏ ਤਕਸੀਮ ਕੀਤੇ-ਐਸਡੀਐਮ ਰਿਚਾ ਗੋਇਲ

 

ਸਮਾਣਾ, 1 ਨਵੰਬਰ:

 

ਹੜ੍ਹ ਦੋਰਾਨ ਪ੍ਰਭਾਵਿਤ ਹੋਏ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਮਿਸ਼ਨ ਚੜਦੀਕਲਾ ਤਹਿਤ ਨੁਕਸਾਨ ਦੀ ਭਰਪਾਈ ਕਰਨ ਲਈ ਸੂਬੇ ਭਰ ਵਿੱਚ ਬਹੁਤ ਜਲਦੀ ਅਤੇ ਸੁਚਾਰੂ ਢੰਗ ਨਾਲ ਮੁਆਵਜੇ ਦੀ ਰਕਮ ਹੜ੍ਹ ਪੀੜਿਤ ਪਰਿਵਾਰਾਂ ਦੇ ਖਾਤੇ ਵਿੱਚ ਪਾਈ ਗਈ।ਇਹ ਜਾਣਕਾਰੀ ਦਿੰਦਿਆਂ ਐਸ.ਡੀ.ਐਮ ਸਮਾਣਾ ਰਿਚਾ ਗੋਇਲ ਨੇ ਦੱਸਿਆ ਕਿ ਸਬ ਡਵੀਜਨ ਸਮਾਣਾ ਅਧੀਨ 06 ਪਿੰਡ ਰਤਨਹੇੜੀ, ਸਪਰਹੇੜੀ, ਮਰਦਾਹੇੜੀ, ਅਸਮਾਨਪੁਰ, ਮਰੌੜੀ ਅਤੇ ਗੁਰਦਿਆਲਪੁਰਾ ਹੜ ਪ੍ਰਭਾਵਿਤ ਰਹੇ ਹਨ, ਇਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਮੁਆਵਜ਼ਾ ਰਾਸ਼ੀ ਪਹਿਲੇ ਪੜਾਅ ਹੇਠ ਵਿਧਾਇਕ ਹਲਕਾ ਸ਼ੁਤਰਾਣਾ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਦਿਵਾਲੀ ਤੋਂ ਪਹਿਲਾਂ ਹੀ ਪ੍ਰਦਾਨ ਕੀਤੀ ਜਾ ਚੁੱਕੀ ਹੈ ਅਤੇ ਮੁਅਵਾਜੇ ਦੀ ਮੰਨਜੂਰੀ ਪੱਤਰਾਂ ਦੀ ਵੰਡ ਪਿੰਡ ਰਤਨਹੇੜੀ ਅਤੇ ਪਿੰਡ ਸਪਰਹੇੜੀ ਵਿਖੇ ਲਗਾਏ ਗਏ ਕੈਂਪਾਂ ਵਿੱਚ ਕੀਤੀ ਗਈ।

 

ਰਿਚਾ ਗੋਇਲ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਇਨ੍ਹਾਂ ਪਿੰਡਾਂ ਦੇ ਪ੍ਰਭਾਵਿਤ ਕਿਸਾਨਾਂ ਦੀ ਸਾਰੀ ਜਾਣਕਾਰੀ ਇਕੱਤਰ ਕਰਨ ਉਪਰੰਤ ਇਨਾਂ ਦੇ ਖਾਤਿਆਂ ਵਿੱਚ 20,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ (75 ਤੋਂ 100 ਪ੍ਰਤੀਸ਼ਤ) ਖਰਾਬਾ ਰਾਸ਼ੀ ਟਰਾਂਸਫਰ ਕੀਤੀ ਗਈ ਹੈ।

 

ਸਬ ਡਵੀਜਨ ਸਮਾਣਾ ਦੇ ਕੁੱਲ 06 ਪਿੰਡਾਂ ਵਿੱਚ 324 ਹੜ ਪੀੜਿਤ ਪਰਿਵਾਰਾਂ ਨੂੰ 1 ਕਰੋੜ 87 ਲੱਖ ਰੁਪਏ ਤਕਸੀਮ ਕੀਤੇ ਗਏ ਹਨ। ਜਿਸ ਵਿੱਚ ਵੱਖ-ਵੱਖ ਕਿਸਾਨਾਂ ਨੇ ਪੰਜਾਬ ਸਰਕਾਰ ਵੱਲੋਂ ਬਿਨ੍ਹਾਂ ਕਿਸੇ ਦੇਰੀ ਦੇ ਮੁਆਵਜਾ ਰਾਸ਼ੀ ਉਨ੍ਹਾਂ ਦੇ ਖਾਤਿਆਂ ਵਿੱਚ ਪਾਉਣ ਲਈ ਧੰਨਵਾਦ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁਆਵਜੇ ਦੀ ਵੰਡ ਹੜ੍ਹਾਂ ਦੇ ਆਉਣ ਤੋਂ ਬਾਅਦ ਬਹੁਤ ਹੀ ਘੱਟ ਸਮੇਂ ਦੇ ਅੰਦਰ-ਅੰਦਰ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ।