ਪਟਿਆਲਾ: ਗੁਰਦੁਆਰਾ ਪਾਤਸ਼ਾਹੀ ਨੌਵੀਂ ਲੰਗ ਅਤੇ ਗੁਰਦੁਆਰਾ ਸਾਹਿਬ ਕਰਹਾਲੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ

November 17, 2025 - PatialaPolitics

ਪਟਿਆਲਾ: ਗੁਰਦੁਆਰਾ ਪਾਤਸ਼ਾਹੀ ਨੌਵੀਂ ਲੰਗ ਅਤੇ ਗੁਰਦੁਆਰਾ ਸਾਹਿਬ ਕਰਹਾਲੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ

ਪਟਿਆਲਾ, 17 ਨਵੰਬਰ:

 

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨ ਛੋਹ ਅਸਥਾਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀ ਪਿੰਡ ਲੰਗ ਅਤੇ ਗੁਰਦੁਆਰਾ ਸਾਹਿਬ ਕਰਹਾਲੀ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ।

 

ਸਮਾਗਮ ਦੌਰਾਨ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਅਤੇ ਜਸਪ੍ਰੀਤ ਸਿੰਘ ਜੋਸ਼ ਦੇ ਢਾਡੀ ਜਥੇ ਨੇ ਗੁਰਬਾਣੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਸਮੇਤ ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਲਾਸਾਨੀ ਸ਼ਹਾਦਤ ਤੇ ਗੁਰੂ ਗੋਬਿੰਦ ਸਿੰਘ ਜੀ ਦੀ ਗੁਰਤਾ ਗੱਦੀ ਦੇ ‌ਇਤਿਹਾਸ ਤੋਂ ਜਾਣੂ ਕਰਵਾਇਆ। ਸੰਗਤਾਂ ਨੇ ਪੂਰਨ ਸ਼ਰਧਾ ਅਤੇ ਭਾਵਨਾ ਨਾਲ ਗੁਰੂ ਸਾਹਿਬ ਦੀ ਬਾਣੀ ਦਾ ਆਨੰਦ ਮਾਣਿਆ।

 

ਪਿੰਡ ਲੰਗ ਵਿਖੇ ਸਮਾਗਮ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਤਰਫੋਂ ਐਡਵੋਕੇਟ ਰਾਹੁਲ ਸੈਣੀ ਅਤੇ ਐਸ.ਡੀ.ਐਮ ਪਟਿਆਲਾ ਹਰਜੋਤ ਕੌਰ ਮਾਵੀ ਸਮੇਤ ਕਰਹਾਲੀ ਸਾਹਿਬ ਵਿਖੇ ਹੋਏ ਸਮਾਗਮ ਵਿੱਚ ਪੀਆਰਟੀਸੀ ਦੇ ਰਣਜੋਧ ਸਿੰਘ ਹਡਾਣਾ, ਗੁਰਦੇਵ ਸਿੰਘ ਟਿਵਾਣਾ, ਬੀਡੀਪੀਓ ਸਮਾਣਾ ਗੁਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਸੰਗਤ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋਈ।

 

ਇਸ ਮੌਕੇ ਸ. ਰਣਜੋਧ ਸਿੰਘ ਹਡਾਣਾ ਤੇ ਐਡਵੋਕੇਟ ਰਾਹੁਲ ਸੈਣੀ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀਆਂ ਬਲਿਦਾਨ ਅਤੇ ਉਨ੍ਹਾਂ ਦੇ ਉਪਦੇਸ਼ਾਂ ਨੂੰ ਯਾਦ ਕਰਦੇ ਹੋਏ ਕਿਹਾ ਕਿ ਗੁਰੂ ਸਾਹਿਬ ਨੇ ਕਿਸੇ ਦੂਸਰੇ ਧਰਮ ਦੀ ਰੱਖਿਆ ਲਈ ਆਪਣੀ ਜਾਨ ਨਿਛਾਵਰ ਕਰ ਦਿੱਤੀ।

 

ਚੇਅਰਮੈਨ ਹਡਾਣਾ ਨੇ ਦੱਸਿਆ ਕਿ ਪਟਿਆਲਾ ਵਿਖੇ 18 ਨਵੰਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਕੀਰਤਨ ਦਰਬਾਰ ਕਰਵਾਉਣ ਸਮੇਤ 21 ਨਵੰਬਰ ਨੂੰ ਨਗਰ ਕੀਰਤਨ ਪਟਿਆਲਾ ਪੁੱਜੇਗਾ, ਇਸ ਲਈ ਸਮੂਹ ਸੰਗਤ ਨੂੰ ਹੁੰਮ-ਹੁੰਮਾ ਕੇ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਬੇਨਤੀ ਹੈ।

 

ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ, ਸਥਾਨਕ ਸੰਗਤ, ਪੰਚਾਂ, ਸਰਪੰਚ ਅਤੇ ਇਲਾਕੇ ਤੋਂ ਇਲਾਵਾ ਐਸਈਪੀਓ ਗੁਰਤੇਗ ਸਿੰਘ, ਸ਼ੈਰੀ, ਜੇ ਈ ਪਵਨ ਕੁਮਾਰ, ਸਰਪੰਚ ਅਵਤਾਰ ਸਿੰਘ ਕਰਹਾਲੀ, ਸਰਪੰਚ ਕੁਲਜੀਤ ਸਿੰਘ ਰੰਧਾਵਾ, ਸਰਪੰਚ ਬਚਨ ਸਿੰਘ ਦਸਮੇਸ਼ ਨਗਰ ਆਦਿ ਹਾਜਰ ਸਨ।