59 Coronavirus case in Patiala 13 July 2020

July 13, 2020 - PatialaPolitics

Click Here to See Video details

Join #PatialaHelpline & #PatialaPolitics for latest updates

ਪਟਿਆਲਾ ਜਿਲਾ

ਅੱਜ ਸਵੇਰ ਤੋਂ ਹੁਣ ਤਕ 59 ਕੇਸ ਕਰੋਨਾ ਪੋਜ਼ਟਿਵ ਆਏ

35 ਪਟਿਆਲਾ ਸ਼ਹਿਰ ਨਾਲ ਸਬੰਧਿਤ

14 ਸਿਰਫ ਐਕਸਾਈਜ਼ ਵਿਭਾਗ ਚ ਆਏ

ਜਿਲੇ ਵਿੱਚ 60 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ
ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ ਹੋਈ 635
ਹੁਣ ਤੱਕ 245 ਵਿਅਕਤੀ ਕੋਵਿਡ ਤੋਂ ਹੋਏ ਠੀਕ
ਕੋਵਿਡ ਕੇਅਰ ਸੈਂਟਰ ਤੋਂ 13 ਅਤੇ ਰਾਜਿੰਦਰਾ ਹਸਪਤਾਲ ਤੋਂ ਇੱਕ ਮਰੀਜ ਨੂੰ ਛੁੱਟੀ ਦੇ ਕੇ ਭੇਜਿਆ ਘਰ : ਡਾ. ਮਲਹੋਤਰਾ
ਪਟਿਆਲਾ 13 ਜੁਲਾਈ ( ) ਜਿਲੇ ਵਿਚ 60 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਕੋਵਿਡ ਸੈਂਪਲਾ ਦੀਆਂ ਪ੍ਰਾਪਤ ਹੋਈਆਂ 713 ਰਿਪੋਰਟਾਂ ਵਿਚੋ 653 ਕੋਵਿਡ ਨੈਗੇਟਿਵ ਅਤੇ 60 ਕੋਵਿਡ ਪੋਜਟਿਵ ਪਾਏ ਗਏ ਹਨ।ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 635 ਹੋ ਗਈ ਹੈ ਅਤੇ ਕੋਵਿਡ ਤੋਂ ਠੀਕ ਹੋਏ ਮਰੀਜਾਂ ਦੀ ਗਿਣਤੀ 245 ਹੈ। ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆਂ ਕਿ ਇਹਨਾਂ 60 ਕੇਸਾਂ ਵਿਚੋ 35 ਪਟਿਆਲਾ ਸ਼ਹਿਰ , ਪੰਜ ਨਾਭਾ, ਪੰਜ ਰਾਜਪੂਰਾ,ਤਿੰਨ ਸਮਾਣਾ, ਤਿੰਨ ਪਾਤੜਾਂ ਅਤੇ ਨੌ ਵੱਖ ਵੱਖ ਪਿੰਡਾਂ ਨਾਲ ਸਬੰਧਤ ਹੈ । ਉਹਨਾਂ ਦੱਸਿਆਂ ਕਿ 36 ਪੋਜਟਿਵ ਕੇਸ ਦੇ ਸੰਪਰਕ ਵਿਚ ਆਉਣ, ਸੱਤ ਬਾਹਰੀ ਰਾਜਾ ਤੋਂ ਆਉਣ ਅਤੇ ਸਤਾਰਾਂ ਨਵੇਂ ਕੇਸ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਮਰੀਜ ਹਨ।ਪਟਿਆਲਾ ਦੇ ਢੋਗਰਾ ਮੁੱਹਲਾ ਤੋਂ 6,ਮਨਜੀਤ ਨਗਰ,ਬਚਿਤੱਰ ਨਗਰ,ਮਥੁਰਾ ਕਲੋਨੀ ਤੋਂ ਤਿੰਨ-ਤਿੰਨ, ਤੋਪਖਾਨਾ ਮੋੜ, ਵਾਰਡ ਨੰਬਰ 6,ਰਤਨ ਨਗਰ, ਖਾਲਸਾ ਮੁੱਹਲਾ, ਗੁਰੁ ਨਾਨਕ ਸਟਰੀਟ ਤੋਂ ਦੋ-ਦੋ ਅਤੇ ਦਸ਼ਮੇਸ਼ ਨਗਰ, ਤ੍ਰਿਪੜੀ ਗਲੀ ਨੰਬਰ 5, ਲਹੋਰੀ ਗੇਟ, ਬਿਸ਼ਨ ਨਗਰ, ਗੱਲੀ ਨੰਬਰ 10 ਤ੍ਰਿਪੜੀ, ਮੋਦੀ ਕਾਲਜ ਕਲੋਨੀ, ਘੰੁਮਣ ਨਗਰ, ਗੁਰਬਖਸ਼ ਕਲੋਨੀ, ਆਦਰਸ਼ ਕਲੋਨੀ, ਬੈਂਕ ਕਲੋਨੀ ਆਦਿ ਤੋਂ ਇੱਕ-ਇੱਕ ਕੇਸ ਰਿਪੋਰਟ ਹੋਏ ਹਨ।ਰਾਜਪੂਰਾ ਦੇ ਫੋਕਲ ਪੁਆਇੰਟ ਏਰੀਏ ਚੋ ਤਿੰਨ, ਦਸ਼ਮੇਸ਼ ਕਲੋਨੀ ਅਤੇ ਪੁਰਾਣਾ ਕਿੱਲਾ ਏਰੀਏ ਤੋਂ ਇੱਕ-ਇੱਕ, ਨਾਭਾ ਦੇ ਬਾਬਾ ਦੀਪ ਸਿੰਘ ਕਲੋਨੀ ਚੋ ਦੋ, ਕਮਲਾ ਕਲੋਨੀ ਚੋ ਤਿੰਨ, ਸਮਾਣਾ ਦੇ ਜੱਟਾਂ ਪੱਤੀ ਵਿਚੋ ਦੋ ਅਤੇ ਇੰਦਰਾਪੂਰੀ ਤੋਂ ਇੱਕ, ਪਾਤੜਾਂ ਦੇ ਵਾਰਡ ਨੰਬਰ 2 ਤੋਂ ਦੋ, ਕਾਹਨਗੜ ਰੋਡ ਤੋਂ ਇੱਕ ਅਤੇ ਵੱਖ ਵੱਖ ਪਿੰਡਾਂ ਤੋਂ 9 ਪੋਜਟਿਵ ਕੇਸ ਰਿਪੋਰਟ ਹੋਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਨਵੀਆਂ ਗਾਈਡਲਾਈਨ ਅਨੁਸਾਰ ਕੋਵਿਡ ਕੇਅਰ ਸੈਂਟਰ/ ਹੋਮ ਆਈਸੋਲੇਸ਼ਨ/ ਹਸਪਤਾਲਾ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾ ਦਿੱਤਾ ਗਿਆ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।ਸਿਵਲ ਸਰਜਨ ਡਾ. ਮਲਹੋਤਰਾ ਨੇ ਕਿਹਾ ਕਿ ਪੋਜਟਿਵ ਆਏ ਕੇਸਾਂ ਦੇ ਨੇੜਲੇ ਸੰਪਰਕ ਵਿਚ ਆਉਣ ਵਾਲਿਆਂ ਦੀ ਸਿਹਤ ਵਿਭਾਗ ਵੱਲੋ ਬੜੀ ਬਰੀਕੀ ਨਾਲ ਟਰੇਸਿੰਗ ਕੀਤੀ ਜਾ ਰਹੀ ਹੈ, ਜਿਸ ਕਾਰਣ ਪੋਜਟਿਵ ਕੇਸਾਂ ਦੇ ਸੰਪਰਕ ਵਿਚ ਆਏ ਜਿਆਦਾਤਰ ਵਿਅਕਤੀ ਪੋਜਟਿਵ ਰਿਪੋਰਟ ਹੋ ਰਹੇ ਹਨ।
ਡਾ. ਮਲਹੋਤਰਾ ਨੇ ਕਿਹਾ ਕਿ ਕੋਵਿਡ 19 ਸਬੰਧੀ ਸੋਸ਼ਲ ਮੀਡੀਆ ਤੇਂ ਗਲਤ ਅਫਵਾਹਾਂ ਜਾਂ ਡਰ ਦਾ ਮਾਹੋਲ ਪੈਦਾ ਕਰਨ ਵਾਲੀਆਂ ਵੀਡਿਓ ਵਾਇਰਲ ਕਰਨ ਵਾਲੇ ਵਿਅਕਤੀ ਅਜਿਹੀਆਂ ਕੋਝੀਆਂ ਹਰਕਤਾਂ ਤੋਂ ਬਾਜ ਆ ਜਾਣ ,ਨਹੀ ਤਾਂ ਅਜਿਹਾ ਕਰਨ ਵਾਲਿਆਂ ਖਿਲਾਫ ਐਕਟ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ ਲੱਛਣਾਂ ਵਾਲੇ ਵਿਅਕਤੀ ਖੁਦ ਅੱਗੇ ਆ ਕੇ ਸਿਹਤ ਵਿਭਾਗ ਦਾ ਸਹਿਯੋਗ ਦੇਣਗੇ ਤਾ ਜੋ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ।
ਡਾ. ਮਲਹੋਤਰਾ ਨੇਂ ਦੱਸਿਆਂ ਕਿ ਮਿਸ਼ਨ ਫਤਿਹ ਤਹਿਤ ਅੱਜ ਜਿਲਾ ਪਟਿਆਲਾ ਦੇ ਕੋਵਿਡ ਕੇਅਰ ਸੈਂਟਰ ਤੋਂ 13 ਅਤੇ ਰਾਜਿੰਦਰਾ ਹਸਪਤਾਲ ਤੋਂ ਇੱਕ ਮਰੀਜ ਨੂੰ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ।
ਡਾ. ਮਲਹੋਤਰਾ ਨੇਂ ਦੱਸਿਆਂ ਕਿ ਅੱਜ ਜਿਲੇ ਵਿਚ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 894 ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਹਨਾਂ ਵਿਚੋ ਪੋਜਟਿਵ ਆਏ ਵਿਅਕਤੀਆਂ ਦੇ ਨੇੜਲੇ ਜਿਹਨਾਂ ਵਿਚੋ ਪੋਜਟਿਵ ਆਏ ਵਿਅਕਤੀਆਂ ਦੇ ਨੇੜਲੇ ਸੰਪਰਕ, ਬਾਹਰੀ ਰਾਜਾਂ, ਵਿਦੇਸ਼ਾ ਤੋਂ ਆ ਰਹੇੇ ਯਾਤਰੀਆਂ, ਲੇਬਰ, ਫੱਲੂ ਲ਼ੱਛਣਾਂ ਵਾਲੇ ਮਰੀਜ, ਟੀ.ਬੀ. ਮਰੀਜ, ਸਿਹਤ ਵਿਭਾਗ ਦੇੇ ਫਰੰਟ ਲਾਈਨ ਵਰਕਰ, ਮੁਲਾਜਮ, ਪੋਜਟਿਵ ਕੇਸਾਂ ਦੇ ਨੇੜੇ ਦੇ ਸੰਪਰਕ ਵਿਚ ਆਏ ਵਿਅਕਤੀਆਂ ਆਦਿ ਦੇ ਲਏ ਸੈਂਪਲ ਸ਼ਾਮਲ ਹਨ। ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇਂ ਕਿਹਾ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 30393 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 635 ਕੋਵਿਡ ਪੋਜਟਿਵ, 28368 ਨੈਗਟਿਵ ਅਤੇ 1325 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।ਪੌਜਟਿਵ ਕੇਸਾਂ ਵਿੱਚੋਂ 12 ਪੋਜਟਿਵ ਕੇਸ ਦੀ ਮੋਤ ਹੋ ਚੁੱਕੀ ਹੈ 245 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 378 ਹੈ।
ਫੋਟੋ ਕੈਪਸ਼ਨਂ: ਕੋਵਿਡ ਪੋਜਟਿਵ ਕੇਸਾਂ ਨੂੰ ਕੋਵਿਡ ਕੇਅਰ ਸੈਂਟਰ/ ਹਸਪਤਾਲ ਵਿਚ ਸ਼ਿਫਟ ਕਰਦੇ ਸਿਹਤ ਸਟਾਫ।