ਪਟਿਆਲਾ: ਏ.ਡੀ. ਸੀ. ਵੱਲੋਂ ਲੋੜਵੰਦ ਬੱਚਿਆਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਯੋਜਨਾ ਤਿਆਰ

December 22, 2025 - PatialaPolitics

ਪਟਿਆਲਾ: ਏ.ਡੀ. ਸੀ. ਵੱਲੋਂ ਲੋੜਵੰਦ ਬੱਚਿਆਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਯੋਜਨਾ ਤਿਆਰ

ਪਟਿਆਲਾ , 22 ਦਸੰਬਰ:

 

ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ ਦੀ ਅਗਵਾਈ ਹੇਠ “ਬੇਟੀ ਬਚਾਓ ਬੇਟੀ ਪੜਾਓ” ਸਕੀਮ ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

 

ਏ.ਡੀ.ਸੀ. ਨੇ ਮੀਟਿੰਗ ਵਿੱਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਐਨ.ਜੀ.ਓਜ਼ ਨਾਲ ਤਾਲਮੇਲ ਕਰਕੇ ਲੋੜਵੰਦ ਬੱਚਿਆਂ ਨੂੰ ਸਾਈਕਲਾਂ, ਸਟੇਸ਼ਨਰੀ ਅਤੇ ਹੋਰ ਜ਼ਰੂਰੀ ਸਮੱਗਰੀ ਮੁਹੱਈਆ ਕਰਵਾਉਣ ਲਈ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਦੇਣ ਲਈ ਕਿਹਾ ਗਿਆ। ਇਸ ਯੋਜਨਾ ਤਹਿਤ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਤੋਂ ਇਲਾਵਾ ਆਂਗਨਵਾੜੀ ਵਰਕਰਜ਼ ਅਤੇ ਆਸ਼ਾ ਵਰਕਰਜ਼ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

 

ਮੀਟਿੰਗ ਦੌਰਾਨ ਧੀਆਂ ਦੀ ਲੋਹੜੀ ਮਨਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਇਸ ਨੂੰ ਸਮਾਜ ਵਿੱਚ ਬੇਟੀ ਬਚਾਓ ਅਤੇ ਬੇਟੀ ਪੜ੍ਹਾਓ ਦਾ ਸੰਦੇਸ਼ ਦੇਣ ਲਈ ਪ੍ਰਭਾਵਸ਼ਾਲੀ ਢੰਗ ਨਾਲ ਮਨਾਉਣ ’ਤੇ ਸਹਿਮਤੀ ਬਣਾਈ ਗਈ।

 

ਵਧੀਕ ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਨੂੰ ਆਪਸੀ ਸਹਿਯੋਗ ਨਾਲ ਕੰਮ ਕਰਦੇ ਹੋਏ ਸਰਕਾਰੀ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਦੀ ਅਪੀਲ ਕੀਤੀ।

 

ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼ਾਇਨਾ ਕਪੂਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ, ਸਿਵਲ ਸਰਜਨ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਸੀਨੀਅਰ ਕਪਤਾਨ ਪੁਲਿਸ, ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰ ਮੌਜੂਦ ਸਨ