80 Coronavirus case in Patiala 19 July 2020 details

July 19, 2020 - PatialaPolitics

#Patiala #Coronavirus Report 19 July 2020 ??

OMG ? 80 #Positive ?

Join #PatialaHelpline & #PatialaPolitics for latest updates

ਜਿਲੇ ਵਿੱਚ 80 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ ਹੋਈ 981

ਕੋਵਿਡ ਤੋਂ ਠੀਕ ਹੋ ਚੁੱਕੇ ਵਿਅਕਤੀ ਪਲਾਜਮਾ ਦੇਣ ਲਈ ਅੱਗੇ ਆਉਣ

ਹੁਣ ਤੱਕ 394 ਵਿਅਕਤੀ ਕੋਵਿਡ ਤੋਂ ਹੋਏ ਠੀਕ : ਡਾ. ਮਲਹੋਤਰਾ

ਪਟਿਆਲਾ 19 ਜੁਲਾਈ ( ) ਜਿਲੇ ਵਿਚ 80 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਕੋਵਿਡ ਸੈਂਪਲਾ ਦੀਆਂ ਪ੍ਰਾਪਤ 1450 ਦੇ ਕਰੀਬ ਰਿਪੋਰਟਾਂ ਵਿਚੋ 80 ਕੋਵਿਡ ਪੋਜਟਿਵ ਪਾਏ ਗਏ ਹਨ।ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 981 ਹੋ ਗਈ ਹੈ। ਉਹਨਾਂ ਦੱਸਿਆਂ ਕਿ ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 18 ਕੋਵਿਡ ਮਰੀਜ ਜੋ ਕਿ ਆਪਣਾ 17 ਦਿਨਾਂ ਦਾ ਆਈਸੋਲੈਸ਼ਨ ਸਮਾਂ ਪੂਰਾ ਕਰਕੇ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਹੁਣ 394 ਹੋ ਗਈ ਹੈ।ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆਂ ਕਿ ਇਹਨਾਂ 80 ਕੇਸਾਂ ਵਿਚੋ 51 ਪਟਿਆਲਾ ਸ਼ਹਿਰ , 3 ਨਾਭਾ, 9 ਰਾਜਪੂਰਾ, 11 ਸਮਾਣਾ, 1 ਪਾਤੜਾਂ ਅਤੇ 5 ਵੱਖ ਵੱਖ ਪਿੰਡਾਂ ਤੋਂ ਹਨ।ਇਹਨਾਂ ਵਿਚੋਂ 51 ਪੋਜਟਿਵ ਕੇਸਾਂ ਦੇੇ ਸੰਪਰਕ ਵਿਚ ਆਉਣ ਅਤੇ ਕੰਟੈਨਮੈਂਟ ਜੋਨ ਵਿਚੋਂ ਲਏ ਸੈਂਪਲਾ ਵਿਚੋਂ ਕੋਵਿਡ ਪੋਜਟਿਵ ਪਾਏ ਗਏ ਹਨ, 1 ਵਿਦੇਸ਼ ਤੋਂ ਆਉਣ, 4 ਬਾਹਰੀ ਰਾਜਾ ਤੋਂ ਆਉਣ, 24 ਨਵੇਂ ਕੇਸ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਸ਼ਾਮਲ ਹਨ।ਪਟਿਆਲਾ ਦੇ ਬੋਤਲਾ ਵਾਲੀ ਗੱਲੀ ਤੋਂ 6, ਘੰੁਮਣ ਨਗਰ ਤੋਂ 4, ਯਾਦਵਿੰਦਰਾ ਐਨਕਲੈਵ ਤੋਂ ਤਿੰਨ, ਮਿਲਟਰੀ ਕੈਂਟ, ਖਾਲਸਾ ਮੁਹੱਲਾ, ਐਸ.ਐਸ.ਟੀ ਨਗਰ, ਰਤਨ ਨਗਰ, ਤ੍ਰਿਪੜੀ,ਬਿਸ਼ਨ ਨਗਰ, ਕੇਸਰ ਬਾਗ ਤੋਂ ਦੋ ਦੋ, ਅਰਬਨ ਅਸਟੇਟ, ਬਾਜੀਗਰ ਬਸਤੀ, ਨਿਮ ਵਾਲੀ ਗੱਲੀ, ਦਾਰੂ ਕੁਟੀਆਂ, ਬੱਸ ਸਟੈਂਡ,22 ਨੰਬਰ ਫਾਟਕ, ਸਿਓਣਾ ਰੋਡ, ਮੋਤੀ ਬਾਗ, ਮਜੀਠੀਆ ਐਨਕਲੈਵ, ਨੇੜੇ ਵੱਡੀ ਬਾਰਾਦਰੀ, ਲਹਿਲ ਕਲੋਨੀ, ਦੀਪ ਨਗਰ, ਦਸ਼ਮੇਸ਼ ਨਗਰ,ਵਿਜੇੇ ਨਗਰ, ਬਾਬਾ ਬਾਲਕ ਕੁੰਜ, ਢਿਲੋ ਕਲੋਨੀ, ਜੋੜੀਆ ਭੱਠੀਆਂ, ਅਜੀਤ ਨਗਰ, ਧਾਲੀਵਾਲ ਕਲੋਨੀ, ਅਜਾਦ ਨਗਰ, ਪ੍ਰੀਤ ਕਲੋਨੀ, ਸਨੋਰ, ਅਨੰਦ ਨਗਰ ਐਕਸਟੈਂਸ਼ਨ, ਕ੍ਰਿਸ਼ਨਾ ਕਲੋਨੀ ਤੋਂ ਇੱਕ ਇੱਕ ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨ।ਰਾਜਪੂਰਾ ਦੇ ਦਸ਼ਮੇਸ਼ ਕਲੋਨੀ ਤੋਂ ਦੋ, ਮੁਹੱਲ ਚਿਸ਼ਤੀਆ, ਵਾਰਡ ਨੰਬਰ 15,ਪਲਾਟ ਨੰਬਰ 4/3250, ਰਾਜਪੁਰਾ,ਜੋਸ਼ੀ ਬੱਠਾ ਲਛਮਨ ਦਾਸ,ਐਸ.ਬੀ.ਐਸ ਕਲੋਨੀ, ਨੇੜੇ ਟੈਲੀਫੌਨ ਐਕਸਚੈਂਜ ਤੋਂ ਇੱਕ ਇੱਕ ਪੋਜਟਿਵ ਕੇਸ ਰਿਪੋਰਟ ਹੋਇਆ ਹੈ।ਇਸੇ ਤਰਾਂ ਨਾਭਾ ਦੇ ਪੀਰ ਖਾਨਾ ਤੋਂ ਇੱਕ, ਹੀਰਾ ਕੰਬਾਈਨ ਕੈਂਟ ਰੋਡ ਤੋਂ ਦੋ, ਸਮਾਣਾ ਦੇ ਮੋਤੀਆ ਬਜਾਰ, ਰਾਮਲੀਲਾ ਸਟਰੀਟ, ਘੜਾਮਾ ਪੱਤੀ ਤੋਂ ਦੋ-ਦੋ,ਵੜੈਚ ਕਲੋਨੀ, ਅਗਰਸੈਨ ਕਲੋਨੀ, ਵਾਰਡ ਨੰਬਰ 10, ਮਾਛੀ ਹਾਤਾ,ਪੀਰ ਗੋਰੀ ਮੁੱਹਲਾ ਤੋਂ ਇੱਕ ਇੱਕ, ਪਾਤੜਾਂ ਦੇ ਵਾਰਡ ਨੰਬਰ 15 ਤੋਂ ਇੱਕ ਅਤੇ 05 ਪੋਜਟਿਵ ਕੇਸ ਵੱਖ ਵੱਖ ਪਿੰਡਾਂ ਤੋਂ ਰਿਪੋਰਟ ਹੋਏ ਹਨ।ਉਹਨਾਂ ਦਸਿਆਂ ਕਿ ਪੋਜਟਿਵ ਆਏ ਇਹਨਾਂ ਕੇਸਾਂ ਨੂੰ ਨਵੀਆਂ ਗਾਈਡਲਾਈਨ ਅਨੁਸਾਰ ਕੋਵਿਡ ਕੇਅਰ ਸੈਂਟਰ/ ਹੋਮ ਆਈਸੋਲੇਸ਼ਨ/ ਹਸਪਤਾਲਾ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।ਸਿਵਲ ਸਰਜਨ ਡਾ. ਮਲਹੋਤਰਾ ਨੇ ਕਿਹਾ ਕਿ ਪੋਜਟਿਵ ਆਏ ਕੇਸਾਂ ਦੇ ਨੇੜਲੇ ਸੰਪਰਕ ਵਿਚ ਆਉਣ ਵਾਲਿਆਂ ਦੀ ਸਿਹਤ ਵਿਭਾਗ ਵੱਲੋ ਬੜੀ ਬਰੀਕੀ ਨਾਲ ਟਰੇਸਿੰਗ ਕੀਤੀ ਜਾ ਰਹੀ ਹੈ।

ਉਹਨਾਂ ਕਿਹਾ ਕਿ ਰਾਜਿੰਦਰਾ ਹਸਪਤਾਲ ਵਿਚ ਬਣਾਏ ਗਏ ਪਲਾਜਮਾ ਥਰੈਪੀ ਬੈਂਕ ਲਈ ਕੋਵਿਡ ਤੋਂ ਠੀਕ ਹੋ ਚੁੱਕੇ ਪਟਿਆਲਾ ਦੇ ਵਸਨੀਕਾਂ ਨੂੰ ਪ੍ਰੇਰਿਤ ਕਰਕੇ ਪਲਾਜਮਾ ਦਾਨ ਕਰਨ ਲਈ ਬੁਲਾਇਆ ਜਾ ਰਿਹਾ ਹੈ।ਇਸੇ ਅਧੀਨ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਦੇ ਨਿੱਜੀ ਪ੍ਰੇਰਨਾ ਸਦਕਾ 15 ਪਲਾਜਮਾ ਦਾਨੀ ਇੱਕਤਰ ਕਰਕੇ ਰਾਜਿੰਦਰਾ ਹਸਪਤਾਲ ਨੂੰ ਭੇਜੇ ਗਏ ਹਨ ਤਾ ਜੋ ਰਾਜਿੰਦਰਾ ਹਸਪਤਾਲ ਇਸ ਬੈਂਕ ਦੀ ਸ਼ੁਰੂਆਤ ਕਰ ਸਕੇ।ਉਹਨਾਂ ਕੋਵਿਡ ਤੋਂ ਠੀਕ ਹੋ ਚੁੱਕੇ ਵਿਅਕਤੀਆਂ ਨੂੰ ਬੇਨਤੀ ਕੀਤੀ ਕਿ ਉਹ ਸਮਾਜ ਦੀ ਵੱਡਮੁੱਲੀ ਸੇਵਾ ਲਈ ਪਲਾਜਮਾ ਦੇਣ ਲਈ ਅੱਗੇ ਆਉਣ ।

ਡਾ. ਮਲਹੋਤਰਾ ਨੇਂ ਦੱਸਿਆਂ ਕਿ ਅੱਜ ਜਿਲੇ ਵਿਚ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 386 ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਹਨਾਂ ਵਿਚੋ ਪੋਜਟਿਵ ਆਏ ਵਿਅਕਤੀਆਂ ਦੇ ਨੇੜਲੇ ਜਿਹਨਾਂ ਵਿਚੋ ਪੋਜਟਿਵ ਆਏ ਵਿਅਕਤੀਆਂ ਦੇ ਨੇੜਲੇ ਸੰਪਰਕ, ਬਾਹਰੀ ਰਾਜਾਂ, ਵਿਦੇਸ਼ਾ ਤੋਂ ਆ ਰਹੇੇ ਯਾਤਰੀਆਂ, ਲੇਬਰ, ਫੱਲੂ ਲ਼ੱਛਣਾਂ ਵਾਲੇ ਮਰੀਜ, ਟੀ.ਬੀ. ਮਰੀਜ, ਸਿਹਤ ਵਿਭਾਗ ਦੇੇ ਫਰੰਟ ਲਾਈਨ ਵਰਕਰ, ਮੁਲਾਜਮ, ਪੋਜਟਿਵ ਕੇਸਾਂ ਦੇ ਨੇੜੇ ਦੇ ਸੰਪਰਕ ਵਿਚ ਆਏ ਵਿਅਕਤੀਆਂ ਆਦਿ ਦੇ ਲਏ ਸੈਂਪਲ ਸ਼ਾਮਲ ਹਨ। ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇਂ ਕਿਹਾ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 35273 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 981 ਕੋਵਿਡ ਪੋਜਟਿਵ, 33607 ਨੈਗਟਿਵ ਅਤੇ 595 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।ਪੌਜਟਿਵ ਕੇਸਾਂ ਵਿੱਚੋਂ 15 ਪੋਜਟਿਵ ਕੇਸ ਦੀ ਮੋਤ ਹੋ ਚੁੱਕੀ ਹੈ, 394 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 572 ਹੈ।

Join #PatialaHelpline & #PatialaPolitics for latest updates