Patiala Politics

Latest patiala news

68 Coronavirus case in Patiala 23 July 2020 areawise details

July 23, 2020 - PatialaPolitics

Join #PatialaHelpline & #PatialaPolitics for latest updates

ਜਿਲੇ ਵਿੱਚ 68 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ ਹੋਈ 1217

ਆਦਰਸ਼ ਨਗਰ ਵਿਚੋ ਹਟਾਇਆ ਕੰਟੈਨਮੈਂਟ

ਹੁਣ ਤੱਕ 613 ਵਿਅਕਤੀ ਕੋਵਿਡ ਤੋਂ ਹੋਏ ਠੀਕ: ਡਾ. ਮਲਹੋਤਰਾ

ਪਟਿਆਲਾ 23 ਜੁਲਾਈ ( ) ਜਿਲੇ ਵਿਚ 68 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਕੋਵਿਡ ਸੈਂਪਲਾ ਦੀਆਂ ਪ੍ਰਾਪਤ 900 ਦੇ ਕਰੀਬ ਰਿਪੋਰਟਾਂ ਵਿਚੋ 68 ਕੋਵਿਡ ਪੋਜਟਿਵ ਪਾਏ ਗਏ ਹਨ।ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 1217 ਹੋ ਗਈ ਹੈ।ਉਹਨਾਂ ਦੱਸਿਆਂ ਕਿ ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 103 ਕੋਵਿਡ ਮਰੀਜ ਜੋ ਕਿ ਆਪਣਾ 17 ਦਿਨਾਂ ਦਾ ਆਈਸੋਲੈਸ਼ਨ ਸਮਾਂ ਪੂਰਾ ਕਰਕੇ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਹੁਣ 613 ਹੋ ਗਈ ਹੈ।ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆਂ ਕਿ ਇਹਨਾਂ 68 ਕੇਸਾਂ ਵਿਚੋ 23 ਪਟਿਆਲਾ ਸ਼ਹਿਰ, 13 ਰਾਜਪੁਰਾ,3 ਨਾਭਾ, 2 ਸਮਾਣਾ,5 ਪਿੰਡ ਧਮੋਲੀ ਅਤੇ 22 ਵੱਖ ਵੱਖ ਪਿੰਡਾਂ ਤੋਂ ਹਨ।ਇਹਨਾਂ ਵਿਚੋਂ 34 ਪੋਜਟਿਵ ਕੇਸਾਂ ਦੇੇ ਸੰਪਰਕ ਵਿਚ ਆਉਣ ਅਤੇ ਕੰਟੈਨਮੈਂਟ ਜੋਨ ਵਿਚੋਂ ਲਏ ਸੈਂਪਲਾ ਵਿਚੋਂ ਕੋਵਿਡ ਪੋਜਟਿਵ ਪਾਏ ਗਏ ਹਨ, ਇੱਕ ਵਿਦੇਸ਼ ਤੋਂ ਆਉਣ,ਤਿੰਨ ਬਾਹਰੀ ਰਾਜ ਤੋਂ ਆਉਣ, 30 ਨਵੇਂ ਕੇਸ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਸ਼ਾਮਲ ਹਨ।ਪਟਿਆਲਾ ਦੇ ਘੁਮੰਣ ਨਗਰ ਤੋਂ ਤਿੰਨ, ਤ੍ਰਿਪੜੀ ਟਾਉਨ ਮਿਲਟਰੀ ਕੈਂਟ ਤੋਂ ਦੋ-ਦੋ, ਮਹਾਰਾਜਾ ਐਨਕਲੈਵ, ਰਣਜੀਤ ਨਗਰ, ਗੁਰਬਖਸ਼ ਕਲੋਨੀ,ਅਨੰਦ ਨਗਰ, ਜੈ ਜਵਾਨ ਕਲੋਨੀ, ਸ਼ੇਰਾ ਵਾਲਾ ਗੇਟ, ਬਡੁੰਗਰ, ਗੁਰੁ ਨਾਨਕ ਨਗਰ, ਅਰਬਨ ਅਸਟੇਟ ਫੇਜ 2, ਖਾਲਸਾ ਨਗਰ, ਆਦਰਸ਼ ਕਲੋਨੀ, ਅਰਬਨ ਅਸਟੇਟ ਫੇਜ ਇੱਕ, ਸੁਈਗਰਾਂ ਮੁੱਹਲਾ, ਆਰਿਆ ਸਮਾਜ, ਬਾਬਾ ਸ਼੍ਰੀ ਚੰਦ ਨਗਰ ਅਤੇ ਨਿਉ ਯਾਦਵਿੰਦਰਾ ਕਲੋਨੀ ਤੋਂ ਇੱਕ-ਇੱਕ ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨ।ਰਾਜਪੂਰਾ ਦੇ ਗੁਰੂਨਾਨਕ ਨਗਰ ਤੋਂ ਤਿੰਨ , ਰਾਜਪਰਾ ਤੋਂ ਦੋ, ਨਲਾਸ ਰੋਢ,ਦੁਰਗਾ ਮੰਦਰ,ਚੁਹਾਨ ਕਲੋਨੀ,ਬਾਲਮਿਕੀ ਕਲੋਨੀ, ਆਰਿਆ ਸਮਾਜ ਮੰਦਰ,ਜਨਕਪੁਰੀ,, ਬਨਵਾੜ ਿਅਤੇ ਪੁਰਾਨਾ ਰਾਜਪੁਰਾ ਤੋਂ ਇੱਕ ਇਕ,ਸਮਾਣਾ ਦੇ ਅਗਰਸੈਨ ਕਲੋਨੀ ਅਤੇ ਮਾਲਕਾਨਾ ਪੱਤੀ ਤੋਂ ਇੱਕ ਇੱਕ, ਨਾਬਾ ਦੇ ਗੋਬਿੰਦ ਨਗਰ ਤੋਂ ਦੋ, ਸਰਦਾਰ ਕਲੋਨੀ ਤੋਂ ਇੱਕ, ਪਿੰਡ ਧਮੋਲੀ ( ਰਾਜਪੁਰਾ) ਤੋਂ ਪੰਜ ਅਤੇ 22 ਪੋਜਟਿਵ ਕੇਸ ਵੱਖ ਵੱਖ ਪਿੰਡਾਂ ਤੋਂ ਰਿਪੋਰਟ ਹੋਏ ਹਨ।ਜਿਹਨਾਂ ਵਿੱਚ ਇੱਕ ਗਰਭਵੱਤੀ ਅੋਰਤ, ਇੱਕ ਪੁਲਿਸ ਕਰਮੀ ਅਤੇ ਇੱਕ ਸਿਹਤ ਕੇਅਰ ਵਰਕਰ ਵੀ ਸ਼ਾਮਲ ਹੈ।ਉਹਨਾਂ ਦਸਿਆਂ ਕਿ ਭੁਪਿੰਦਰਾ ਰੋਡ ਸਥਿਤ ਸਟੇਟ ਬੈਂਕ ਆਫ ਇੰਡੀਆ ਦੀ ਬਰਾਂਚ ਵਿਚ ਪਿਛਲੇ ਦਿਨੀ ਇੱਕ ਮੁਲਾਜਮ ਦੇ ਪੋਜਟਿਵ ਆਉਣ ਨਾਲ ਕੀਤੀ ਕੰਨਟੈਕਟ ਟਰੇਸਿੰਗ ਵਿਚ ਪੰਜ ਹੋਰ ਮੁਲਾਜਮ ਕੋਵਿਡ ਪੋਜਟਿਵ ਪਾਏ ਗਏ ਹਨ ਅਤੇ ਉਹਨਾਂ ਦੀ ਅੱਗੇ ਹੋਰ ਕਮਟੈਕਟ ਟਰੇਸਿੰਗ ਜਾਰੀ ਹੈ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਨਵੀਆਂ ਗਾਈਡਲਾਈਨ ਅਨੁਸਾਰ ਕੋਵਿਡ ਕੇਅਰ ਸੈਂਟਰ/ ਹੋਮ ਆਈਸੋਲੇਸ਼ਨ/ ਹਸਪਤਾਲਾ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।ਸਿਵਲ ਸਰਜਨ ਡਾ. ਮਲਹੋਤਰਾ ਨੇ ਕਿਹਾ ਕਿ ਪੋਜਟਿਵ ਆਏ ਕੇਸਾਂ ਦੇ ਨੇੜਲੇ ਸੰਪਰਕ ਵਿਚ ਆਉਣ ਵਾਲਿਆਂ ਦੀ ਸਿਹਤ ਵਿਭਾਗ ਵੱਲੋ ਬੜੀ ਬਰੀਕੀ ਨਾਲ ਟਰੇਸਿੰਗ ਕੀਤੀ ਜਾ ਰਹੀ ਹੈ।ਉਹਨਾਂ ਦੱਸਿਆਂ ਕਿ ਪਟਿਆਲਾ ਦੇ ਆਦਰਸ਼ ਨਗਰ ਵਿਚ ਲਗਾਈ ਕੰਟੈਨਮੈਂਟ ਜੋਨ ਦਾ ਸਮਾਂ ਪੁਰਾ ਹੋਣ ਤੇਂ ਉਥੇ ਲਗਾਈ ਕੰਟੈਨਮੈਂਟ ਹਟਾ ਦਿੱਤੀ ਗਈ ਹੈ।

ਸਿਵਲ ਸਰਜਨ ਡਾ.ਮਲਹੋਤਰਾ ਨੇ ਦੱਸਿਆ ਕਿ ਪਟਿਆਲਾ ਦੇ ਲੋਕ ਨਿਰਮਾਣ ਵਿਭਾਗ ਵਿਚ ਕੰਮ ਕਰਦਾ ਮਹਾਰਾਜਾ ਅੇਨਕਲੈਵ ਦਾ ਰਹਿਣ ਵਾਲਾ 43 ਸਾਲਾ ਮੁਲਾਜਮ ਜੋ ਕਿ ਜੋਕਿ ਕਰੋਨਾ ਪੋਜਟਿਵ ਸੀ, ਦੀ ਬੀਤੇ ਦਿਨੀ ਰਾਜਿੰਦਰਾ ਹਸਪਤਾਲ ਵਿਚ ਇਲਾਜ ਦੋਰਾਣ ਮੋਤ ਹੋ ਗਈ ਸੀ। ਇਸ ਤੋਂ ਇਲਾਵਾ ਰਾਜਪੁਰਾ ਦਾ ਰਹਿਣ ਵਾਲਾ ਇੱਕ 45 ਸਾਲਾ ਵਿਅਕਤੀ ਵੀ ਜੋ ਕਿ ਲੀਵਰ ਦੀ ਬਿਮਾਰੀ ਨਾਲ ਪੀੜਤ ਹੋਣ ਕਾਰਣ ਪਿਛਲੇ ਦੋ ਤਿੰਨ ਦਿਨਾਂ ਤੋਂ ਰਾਜਿੰਦਰਾ ਹਸਪਤਾਲ ਵਿਚ ਦਾਖਲ਼ ਸੀ, ਦੀ ਵੀ ਕੋਵਿਡ ਜਾਂਚ ਪੋਜਟਿਵ ਆਈ ਸੀ , ਦੀ ਵੀ ਅੱਜ ਰਾਜਿੰਦਰਾ ਹਸਪਤਾਲ ਵਿਚ ਇਲਾਜ ਦੋਰਾਣ ਮੋਤ ਹੋ ਗਈ ਹੈ।ਜਿਸ ਨਾਲ ਜਿਲੇ ਵਿਚ ਕੋਵਿਡ ਪੋਜਟਿਵ ਕੇਸਾਂ ਦੀ ਮੋਤਾ ਦੀ ਗਣਤੀ 19 ਹੋ ਗਈ ਹੈ।

ਡਾ. ਮਲਹੋਤਰਾ ਨੇਂ ਦੱਸਿਆਂ ਕਿ ਅੱਜ ਜਿਲੇ ਵਿਚ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 760 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਹਨਾਂ ਵਿਚੋ ਪੋਜਟਿਵ ਆਏ ਵਿਅਕਤੀਆਂ ਦੇ ਨੇੜਲੇ ਜਿਹਨਾਂ ਵਿਚੋ ਪੋਜਟਿਵ ਆਏ ਵਿਅਕਤੀਆਂ ਦੇ ਨੇੜਲੇ ਸੰਪਰਕ, ਬਾਹਰੀ ਰਾਜਾਂ, ਵਿਦੇਸ਼ਾ ਤੋਂ ਆ ਰਹੇੇ ਯਾਤਰੀਆਂ, ਲੇਬਰ, ਫੱਲੂ ਲ਼ੱਛਣਾਂ ਵਾਲੇ ਮਰੀਜ, ਟੀ.ਬੀ. ਮਰੀਜ, ਸਿਹਤ ਵਿਭਾਗ ਦੇੇ ਫਰੰਟ ਲਾਈਨ ਵਰਕਰ, ਮੁਲਾਜਮ, ਪੋਜਟਿਵ ਕੇਸਾਂ ਦੇ ਨੇੜੇ ਦੇ ਸੰਪਰਕ ਵਿਚ ਆਏ ਵਿਅਕਤੀਆਂ ਆਦਿ ਦੇ ਲਏ ਸੈਂਪਲ ਸ਼ਾਮਲ ਹਨ। ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇਂ ਕਿਹਾ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 38429 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 1217 ਕੋਵਿਡ ਪੋਜਟਿਵ, 36264 ਨੈਗਟਿਵ ਅਤੇ 848 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।ਪੌਜਟਿਵ ਕੇਸਾਂ ਵਿੱਚੋਂ 19 ਪੋਜਟਿਵ ਕੇਸ ਦੀ ਮੋਤ ਹੋ ਚੁੱਕੀ ਹੈ, 613 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 585 ਹੈ।
Join #PatialaHelpline & #PatialaPolitics for latest updates

Leave a Reply

Your email address will not be published.