Patiala:ਠੋਸ ਕਚਰਾ ਸਾੜਨ ਖ਼ਿਲਾਫ਼ ਭਾਦਸੋਂ ‘ ਚ ਜਾਗਰੂਕਤਾ ਪ੍ਰੋਗਰਾਮ ਆਯੋਜਿਤ 

January 16, 2026 - PatialaPolitics

Patiala:ਠੋਸ ਕਚਰਾ ਸਾੜਨ ਖ਼ਿਲਾਫ਼ ਭਾਦਸੋਂ ‘ ਚ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਭਾਦਸੋਂ/ਪਟਿਆਲਾ 16 ਜਨਵਰੀ:

 

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਨਿਗਮ/ਨਗਰ ਕੌਂਸਲ ਖੇਤਰਾਂ ਵਿੱਚ ਮਿਊਂਸਿਪਲ ਠੋਸ ਕਚਰਾ ਸਾੜਨ ਦੀ ਪ੍ਰਥਾ ਨੂੰ ਸਖ਼ਤੀ ਨਾਲ ਰੋਕਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਰੀਜਨਲ ਦਫ਼ਤਰ ਪਟਿਆਲਾ ਵੱਲੋਂ ਅੱਜ ਨਗਰ ਕੌਂਸਲ ਭਾਦਸੋਂ ਵਿਖੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ।

 

ਇਸ ਮੌਕੇ ਬੋਰਡ ਦੇ ਅਧਿਕਾਰੀਆਂ ਵੱਲੋਂ ਨਗਰ ਕੌਂਸਲ ਦੇ ਸੈਨਿਟਰੀ ਇੰਸਪੈਕਟਰਾਂ ਅਤੇ ਸਫ਼ਾਈ ਸੇਵਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਨੂੰ ਮਿਊਂਸਿਪਲ ਠੋਸ ਕਚਰਾ ਸਾੜਨ ਨਾਲ ਹੋਣ ਵਾਲੇ ਗੰਭੀਰ ਵਾਤਾਵਰਣਕ ਨੁਕਸਾਨ ਅਤੇ ਜਨਤਕ ਸਿਹਤ ‘ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ।

 

ਬੋਰਡ ਦੇ ਅਧਿਕਾਰੀਆਂ ਵੱਲੋਂ ਸਪਸ਼ਟ ਕੀਤਾ ਗਿਆ ਕਿ ਠੋਸ ਕਚਰਾ ਸਾੜਨ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਜਾਵੇ ਅਤੇ ਕਿਸੇ ਵੀ ਸਥਿਤੀ ਵਿੱਚ ਇਸ ਤਰ੍ਹਾਂ ਦੀ ਗੈਰਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਾਰੇ ਕਰਮਚਾਰੀਆਂ ਨੂੰ ਆਪਣੇ ਖੇਤਰ ਵਿੱਚ ਸਫ਼ਾਈ ਬਣਾਈ ਰੱਖਣ ਅਤੇ ਕਚਰੇ ਦੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਗਏ।