Patiala: ਐੱਸ.ਡੀ.ਐੱਮ ਸਮਾਣਾ ਨੇ ਚਾਈਨਾ ਡੋਰ ਦੀ ਵਰਤੋਂ ‘ਤੇ ਦਿੱਤੀ ਸਖ਼ਤ ਚੇਤਾਵਨੀ
January 20, 2026 - PatialaPolitics
Patiala: ਐੱਸ.ਡੀ.ਐੱਮ ਸਮਾਣਾ ਨੇ ਚਾਈਨਾ ਡੋਰ ਦੀ ਵਰਤੋਂ ‘ਤੇ ਦਿੱਤੀ ਸਖ਼ਤ ਚੇਤਾਵਨੀ

ਸਮਾਣਾ, 20 ਜਨਵਰੀ:
ਐੱਸ.ਡੀ.ਐੱਮ ਸਮਾਣਾ ਰਿਚਾ ਗੋਇਲ ਦੀ ਅਗਵਾਈ ਹੇਠ ਅੱਜ ਸਮਾਣਾ ਸਬ-ਡਿਵੀਜ਼ਨ ਵਿੱਚ ਚਾਈਨਾ ਡੋਰ ‘ਤੇ ਲੱਗੀ ਪਾਬੰਦੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ।
ਇਸ ਦੌਰਾਨ ਵੱਖ-ਵੱਖ ਦੁਕਾਨਾਂ ਅਤੇ ਥਾਵਾਂ ‘ਤੇ ਜਾਂਚ ਕੀਤੀ ਗਈ ਅਤੇ ਦੁਕਾਨਦਾਰਾਂ ਨੂੰ ਸਪਸ਼ਟ ਹਦਾਇਤਾਂ ਦਿੱਤੀਆਂ ਗਈਆਂ ਕਿ ਚਾਈਨਾ ਡੋਰ ਦੀ ਵਿਕਰੀ, ਖਰੀਦ ਅਤੇ ਵਰਤੋਂ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ।
ਐੱਸ.ਡੀ.ਐੱਮ ਸਮਾਣਾ ਨੇ ਕਿਹਾ ਕਿ ਚਾਈਨਾ ਡੋਰ ਮਨੁੱਖੀ ਜੀਵਨ, ਪੰਛੀਆਂ ਅਤੇ ਜਨਤਕ ਸੁਰੱਖਿਆ ਲਈ ਗੰਭੀਰ ਖ਼ਤਰਾ ਹੈ, ਇਸ ਲਈ ਇਸ ‘ਤੇ ਸਰਕਾਰ ਵੱਲੋਂ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ।
ਐਸ ਡੀ ਐਮ ਨੇ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਵਿਅਕਤੀ ਜਾਂ ਦੁਕਾਨਦਾਰ ਵੱਲੋਂ ਚਾਈਨਾ ਡੋਰ ਦੀ ਵਿਕਰੀ ਜਾਂ ਵਰਤੋਂ ਕਰਦੇ ਪਾਏ ਜਾਣ ‘ਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਦੇ ਨਾਲ ਹੀ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਸੁਰੱਖਿਅਤ ਧਾਗੇ ਦੀ ਵਰਤੋਂ ਕਰਨ ਅਤੇ ਚਾਈਨਾ ਡੋਰ ਸਬੰਧੀ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਦੀ ਸੂਚਨਾ ਤੁਰੰਤ ਪ੍ਰਸ਼ਾਸਨ ਨੂੰ ਦੇਣ।
ਪ੍ਰਸ਼ਾਸਨ ਵੱਲੋਂ ਇਹ ਵੀ ਸਪਸ਼ਟ ਕੀਤਾ ਗਿਆ ਕਿ ਅਜਿਹੀਆਂ ਚੈਕਿੰਗ ਮੁਹਿੰਮਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ ਤਾਂ ਜੋ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
