Patiala News: ਸਿਹਤ ਮੰਤਰੀ ਵੱਲੋਂ ਪਟਿਆਲਾ ਦਿਹਾਤੀ ਹਲਕੇ ਵਿੱਚ ਵਿਕਾਸ ਕਾਰਜਾਂ ਦਾ ਜਾਇਜ਼ਾ
January 29, 2026 - PatialaPolitics
Patiala News: ਸਿਹਤ ਮੰਤਰੀ ਵੱਲੋਂ ਪਟਿਆਲਾ ਦਿਹਾਤੀ ਹਲਕੇ ਵਿੱਚ ਵਿਕਾਸ ਕਾਰਜਾਂ ਦਾ ਜਾਇਜ਼ਾ

-ਹਰੇਕ ਪਰਿਵਾਰ ਨੂੰ ਲਾਭ ਦੇਣ ਲਈ ਮੁੱਖ ਮੰਤਰੀ ਸਿਹਤ ਯੋਜਨਾ ਰਜਿਸਟ੍ਰੇਸ਼ਨ ਦੀ ਰੋਜ਼ਾਨਾ ਨਿਗਰਾਨੀ ਕਰਨ ਅਧਿਕਾਰੀ – ਡਾ. ਬਲਬੀਰ ਸਿੰਘ
-ਵਿਕਾਸ ਕਾਰਜ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ, ਕਿਹਾ, ਹਲਕੇ ਦੇ ਹਰ ਪਿੰਡ ਵਿਖੇ ਖੋਲ੍ਹੇ ਜਾਣਗੇ ਪਿੰਡ ਕਲੀਨਿਕ
ਪਟਿਆਲਾ, 29 ਜਨਵਰੀ:
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕਰਕੇ ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਮੀਟਿੰਗ ਦੌਰਾਨ, ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂ ਦੇ ਕਾਰਡ ਬਣਾਏ ਜਾਣ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਸੂਬੇ ਦੇ ਹਰੇਕ ਪਰਿਵਾਰ ਨੂੰ 10 ਲੱਖ ਤੱਕ ਇਲਾਜ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਯੋਜਨਾ ਦੇ ਲਾਗੂਕਰਨ ਦੀ ਰੋਜ਼ਾਨਾ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੱਧ ਤੋਂ ਵੱਧ ਲਾਭਪਾਤਰੀ ਕਵਰ ਕੀਤੇ ਜਾਣ ਅਤੇ ਕੋਈ ਵੀ ਯੋਗ ਪਰਿਵਾਰ ਇਸ ਤੋਂ ਵਾਂਝਾ ਨਾ ਰਹੇ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖ਼ੁਦ ਰੋਜ਼ਾਨਾ ਇਸ ਯੋਜਨਾ ਦੇ ਕਾਰਡ ਬਣਾਉਣ ਦਾ ਜਾਇਜ਼ਾ ਲੈ ਰਹੇ ਹਨ, ਇਸ ਲਈ ਇਸ ਵਿੱਚ ਕੋਈ ਅਣਗਹਿਲੀ ਨਾ ਵਰਤੀ ਜਾਵੇ।
ਸਿਹਤ ਮੰਤਰੀ ਨੇ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਦਾ ਵੀ ਜਾਇਜ਼ਾ ਲਿਆ, ਨਿਰਦੇਸ਼ ਦਿੱਤੇ ਕਿ ਇਨ੍ਹਾਂ ਨੂੰ ਥਾਪਰ ਮਾਡਲ ‘ਤੇ ਵਿਕਸਤ ਕੀਤਾ ਜਾਵੇ ਤਾਂ ਜੋ ਗੰਦੇ ਪਾਣੀ ਦੀ ਨਿਕਾਸੀ ਅਤੇ ਵਾਤਾਵਰਣ ਸੁਧਾਰ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ, ਉਨ੍ਹਾਂ ਹਲਕੇ ਵਿੱਚ ਯੋਗ ਲਾਭਪਾਤਰੀਆਂ ਨੂੰ ਪੰਜ ਮਰਲੇ ਰਿਹਾਇਸ਼ੀ ਪਲਾਟਾਂ ਦੀ ਵੰਡ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਵਿਕਾਸ ਕਾਰਜ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਦਿੱਤੀਆਂ।
ਜ਼ਮੀਨੀ ਪੱਧਰ ‘ਤੇ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਦੇ ਹਰ ਪਿੰਡ ਵਿੱਚ ਪਿੰਡ ਕਲੀਨਿਕ ਖੋਲ੍ਹੇ ਜਾਣਗੇ
