Patiala News: ਪਟਿਆਲਾ ਦੇ ਸਾਈਂ ਬਿਰਧ ਆਸ਼ਰਮ ਵਿੱਚ ਬਜ਼ੁਰਗਾਂ ਲਈ ਸਿਹਤ ਸੰਭਾਲ ਯੋਗਾ ਕੈਂਪ
February 4, 2026 - PatialaPolitics
Patiala News: ਪਟਿਆਲਾ ਦੇ ਸਾਈਂ ਬਿਰਧ ਆਸ਼ਰਮ ਵਿੱਚ ਬਜ਼ੁਰਗਾਂ ਲਈ ਸਿਹਤ ਸੰਭਾਲ ਯੋਗਾ ਕੈਂਪ

ਪਟਿਆਲਾ, 4 ਫਰਵਰੀ :
ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੀਨੀਅਰ ਸਿਟੀਜ਼ਨ ਸਟੇਟ ਐਕਸ਼ਨ ਪਲਾਨ 2025-26 “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਬਜ਼ੁਰਗਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੜੀ ਹੇਠ ਸਾਈਂ ਬਿਰਧ ਆਸ਼ਰਮ, ਚੌਰਾ (ਜ਼ਿਲ੍ਹਾ ਪਟਿਆਲਾ) ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਸਬੰਧੀ ਯੋਗਾ ਸੈਸ਼ਨ ਦਾ ਆਯੋਜਨ ਕੀਤਾ ਗਿਆ।
ਇਸ ਯੋਗਾ ਸੈਸ਼ਨ ਦੌਰਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਪਟਿਆਲਾ ਜੋਬਨਦੀਪ ਕੌਰ ਵੱਲੋਂ ਬਜ਼ੁਰਗਾਂ ਨੂੰ ਯੋਗਾ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਨਿਯਮਤ ਯੋਗ ਅਭਿਆਸ ਨਾਲ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਬਜ਼ੁਰਗਾਂ ਨੂੰ ਆਪਣੀ ਰੋਜ਼ਾਨਾ ਜੀਵਨ ਸ਼ੈਲੀ ਵਿੱਚ ਯੋਗਾ ਅਪਣਾਉਣ ਲਈ ਪ੍ਰੇਰਿਤ ਕੀਤਾ।
ਯੋਗਾ ਸੈਸ਼ਨ ਦੌਰਾਨ ਬਜ਼ੁਰਗਾਂ ਨੂੰ ਆਸਾਨ ਅਤੇ ਸੁਰੱਖਿਅਤ ਯੋਗ ਆਸਨ ਕਰਵਾਏ ਗਏ, ਜੋ ਉਨ੍ਹਾਂ ਦੀ ਉਮਰ ਅਨੁਕੂਲ ਸਨ। ਇਸ ਕੈਂਪ ਵਿੱਚ ਵੱਧ ਤੋਂ ਵੱਧ ਬਜ਼ੁਰਗਾਂ ਵੱਲੋਂ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਗਈ। ਬਜ਼ੁਰਗਾਂ ਨੇ ਪੰਜਾਬ ਸਰਕਾਰ ਅਤੇ ਵਿਭਾਗ ਵੱਲੋਂ ਕੀਤੇ ਜਾ ਰਹੇ ਇਨ੍ਹਾਂ ਉਪਰਾਲਿਆਂ ਦੀ ਸਰਾਹਨਾ ਕੀਤੀ।
