Patiala News: ਮਾਤਾ ਖੀਵੀ ਬਿਰਧ ਘਰ ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਯੋਗਾ ਸੈਸ਼ਨ
February 5, 2026 - PatialaPolitics
Patiala News: ਮਾਤਾ ਖੀਵੀ ਬਿਰਧ ਘਰ ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਯੋਗਾ ਸੈਸ਼ਨ

*ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਬਜ਼ੁਰਗਾਂ ਨਾਲ ਸਾਂਝੇ ਕੀਤੇ ਸਿਹਤਮੰਦ ਜੀਵਨ ਦੇ ਗੁਰ*
ਪਟਿਆਲਾ, 05 ਫ਼ਰਵਰੀ :
ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੀਨੀਅਰ ਸਿਟੀਜ਼ਨ ਸਟੇਟ ਐਕਸ਼ਨ ਪਲਾਨ 2025-26 ਤਹਿਤ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦੇ ਤਹਿਤ ਅੱਜ ਮਾਤਾ ਖੀਵੀ ਬਿਰਧ ਘਰ, ਮੇਨ ਰੋਡ ਸੂਲਰ (ਪਟਿਆਲਾ) ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਸਬੰਧੀ ਯੋਗਾ ਸੈਸ਼ਨ ਦਾ ਆਯੋਜਨ ਕੀਤਾ ਗਿਆ।
ਇਸ ਯੋਗਾ ਕੈਂਪ ਦਾ ਮੁੱਖ ਉਦੇਸ਼ ਬਜ਼ੁਰਗ ਨਾਗਰਿਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਅਤੇ ਯੋਗਾ ਰਾਹੀਂ ਸਰੀਰਕ ਤੇ ਮਾਨਸਿਕ ਤੰਦਰੁਸਤੀ ਬਾਰੇ ਜਾਗਰੂਕਤਾ ਫੈਲਾਉਣਾ ਸੀ। ਕੈਂਪ ਦੌਰਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਪਟਿਆਲਾ ਜੋਬਨਦੀਪ ਕੌਰ ਚੀਮਾ ਨੇ ਬਜ਼ੁਰਗਾਂ ਨਾਲ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਨਿਯਮਤ ਯੋਗਾ ਕਰਨ ਨਾਲ ਕਈ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕਦਾ ਹੈ ਅਤੇ ਇਹ ਮਨ ਨੂੰ ਸ਼ਾਂਤ ਰੱਖਣ ਵਿੱਚ ਮਦਦਗਾਰ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਅਤੇ ਸੁਰੱਖਿਆ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਇਸ ਤਰ੍ਹਾਂ ਦੇ ਪ੍ਰੋਗਰਾਮ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਬਜ਼ੁਰਗਾਂ ਵੱਲੋਂ ਉਤਸ਼ਾਹ ਨਾਲ ਭਾਗ ਲਿਆ ਗਿਆ ਅਤੇ ਉਨ੍ਹਾਂ ਨੇ ਇਸ ਉਪਰਾਲੇ ਦੀ ਖੁਲ ਕੇ ਸਰਾਹਨਾ ਕੀਤੀ।
