Patiala News: ਵਿਧਾਇਕ ਕੋਹਲੀ ਦੀ ਮੌਜੂਦਗੀ ’ਚ ਪਟਿਆਲਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਦਾ ਆਗਾਜ਼
February 9, 2026 - PatialaPolitics
Patiala News: ਵਿਧਾਇਕ ਕੋਹਲੀ ਦੀ ਮੌਜੂਦਗੀ ’ਚ ਪਟਿਆਲਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਦਾ ਆਗਾਜ਼

ਹਰੀ ਝੰਡੀ ਦੇ ਕੇ ਕਰਵਾਈ ਯਾਤਰਾ ਦੀ ਸ਼ੁਰੂਆਤ
ਪਟਿਆਲਾ , 9 ਫਰਵਰੀ:
ਪੰਜਾਬ ਸਰਕਾਰ ਦੀ ਧਾਰਮਿਕ ਭਾਵਨਾਵਾਂ ਨਾਲ ਜੁੜੀ ਮਹੱਤਵਪੂਰਨ ਯੋਜਨਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਪਟਿਆਲਾ ਤੋਂ ਤੀਰਥ ਯਾਤਰੀਆਂ ਦੇ ਜੱਥੇ ਨੂੰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਹਰੀ ਝੰਡੀ ਦੇ ਕੇ ਯਾਤਰਾ ਦੀ ਸ਼ੁਰੂਆਤ ਕਰਵਾਈ। ਓਹਨਾ ਦਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ , ਦੁਰਗਿਆਣਾ ਮੰਦਿਰ ਆਦਿ ਦੇ ਦਰਸ਼ਨ ਕਰਨਗੇ।
ਇਸ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸ਼ਰਧਾਲੂ, ਸਥਾਨਕ ਨਿਵਾਸੀ, ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਰਹੇ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਵਰਗ ਦੇ ਲੋਕਾਂ ਨੂੰ ਆਪਣੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ, ਖਾਸ ਕਰਕੇ ਉਹ ਲੋਕ ਜੋ ਆਰਥਿਕ ਕਾਰਨਾਂ ਕਰਕੇ ਯਾਤਰਾ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਕਲਿਆਣਕ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰ ਰਹੀ ਹੈ ਅਤੇ ਤੀਰਥ ਯਾਤਰਾ ਸਕੀਮ ਇਸ ਦੀ ਇੱਕ ਸ਼ਾਨਦਾਰ ਮਿਸਾਲ ਹੈ। ਇਸ ਯੋਜਨਾ ਤਹਿਤ ਯਾਤਰੀਆਂ ਨੂੰ ਆਉਣ-ਜਾਣ, ਰਹਿਣ ਅਤੇ ਭੋਜਨ ਦੀ ਪੂਰੀ ਸੁਵਿਧਾ ਮੁਫ਼ਤ ਪ੍ਰਦਾਨ ਕੀਤੀ ਜਾਂਦੀ ਹੈ।
ਵਿਧਾਇਕ ਕੋਹਲੀ ਨੇ ਕਿਹਾ ਕਿ ਇਹ ਯਾਤਰਾ ਸਿਰਫ਼ ਧਾਰਮਿਕ ਨਹੀਂ, ਸਗੋਂ ਸਮਾਜਿਕ ਸਾਂਝ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਦਾ ਵੀ ਇੱਕ ਮਾਧਿਅਮ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਹਲਕੇ ਤੋਂ ਭਵਿੱਖ ਵਿੱਚ ਵੀ ਹੋਰ ਜੱਥੇ ਵੱਖ-ਵੱਖ ਧਾਰਮਿਕ ਸਥਾਨਾਂ ਲਈ ਭੇਜੇ ਜਾਣਗੇ।
ਇਸ ਮੌਕੇ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਜੀਵਨ ਭਰ ਦੀ ਯਾਦਗਾਰ ਯਾਤਰਾ ਹੋਵੇਗੀ। ਕਈ ਸ਼ਰਧਾਲੂਆਂ ਨੇ ਭਾਵੁਕ ਹੋ ਕੇ ਕਿਹਾ ਕਿ ਉਹ ਪਹਿਲੀ ਵਾਰ ਇਨ੍ਹਾਂ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਨ ਜਾ ਰਹੇ ਹਨ।
ਸਮਾਗਮ ਦੇ ਅੰਤ ’ਚ ਵਿਧਾਇਕ ਕੋਹਲੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸੁਵਿਧਾਵਾਂ ਦਾ ਪੂਰਾ ਧਿਆਨ ਰੱਖਣ ਲਈ ਹਦਾਇਤਾਂ ਦਿੱਤੀਆਂ। ਇਸ ਮੌਕੇ ਐੱਸ ਡੀ ਐਮ ਹਰਜੋਤ ਕੌਰ, ਮੁੱਖ ਮੰਤਰੀ ਫੀਲਡ ਅਫ਼ਸਰ ਸਤੀਸ਼ ਚੰਦਰ, ਡੀ ਪੀ ਓ ਪਰਦੀਪ ਗਿੱਲ, ਤੀਰਥ ਯਾਤਰਾ ਕੋਆਰਡੀਨੇਟਰ ਰਮਨਪ੍ਰੀਤ ਕੌਰ ਬਾਲੀ, ਵਾਰਡ ਨੰਬਰ 59 ਦੀ ਇੰਚਾਰਜ ਵੀਰਪਾਲ ਕੌਰ ਚਾਹਲ ਸੁਪਰਡੈਂਟ ਨਗਰ ਨਿਗਮ ਦਰਪਣ ਕੁਮਾਰ ਮੌਜੂਦ ਸਨ।
