Patiala News: ਟੈਲੀ-ਮਾਨਸ ਲੋਕਾਂ ਲਈ ਵਰਦਾਨ ਸਾਬਿਤ ਹੋਇਆ

February 18, 2026 - PatialaPolitics

Patiala News: ਟੈਲੀ-ਮਾਨਸ ਲੋਕਾਂ ਲਈ ਵਰਦਾਨ ਸਾਬਿਤ ਹੋਇਆ

ਪਟਿਆਲਾ 18 ਜਨਵਰੀ ( ) ਸਿਵਲ ਸਰਜਨ ਪਟਿਆਲਾ ਡਾ.ਜਸਵਿੰਦਰ ਸਿੰਘ ਨੇ ਟੈਲੀ ਮਾਨਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਸਿਕ ਸਿਹਤ ਬਾਰੇ ਜਾਗਰੂਕਤਾ ਪੈਦਾ ਕਰਨ ਤੇ ਮਾਨਸਿਕ ਤੰਦਰੁਸਤੀ ਵਿਚ ਵਾਧਾ ਕਰਨ ਲਈ ਭਾਰਤ ਸਰਕਾਰ ਨੇ 10 ਅਕਤੂਬਰ, 2022 ਨੂੰ ਟੈਲੀ-ਮਾਨਸ ਪ੍ਰੋਜੈਕਟ ਸ਼ੁਰੂ ਕੀਤਾ ਸੀ। ਉਨ੍ਹਾਂ ਕਿਹਾ ਕਿ ਟੈਲੀ-ਮਾਨਸ ਇਕ ਟੋਲ ਫ੍ਰੀ ਹੈਲਪਲਾਈਨ ਹੈ, ਜੋ ਪੂਰੇ ਭਾਰਤ ਵਿਚ 24*7 ਮੁਫਤ ਮਾਨਸਿਕ ਸਿਹਤ ਸਲਾਹ ਪ੍ਰਦਾਨ ਕਰਦੀ ਹੈ। ਇਹ 20 ਤੋਂ ਵੱਧ ਭਾਸ਼ਾਵਾਂ ਵਿਚ ਉਪਲਬਧ ਹੈ। ਉਪਭੋਗਤਾ ਟੋਲ ਫ੍ਰੀ ਹੈਲਪਲਾਈਨ ਨੰਬਰ 1800-89-14416 ਜਾਂ 14416 ਰਾਹੀ ਟੈਲੀ-ਮਾਨਸ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਉਪਭੋਗਤਾ ਘਰ ਬੈਠੇ ਆਪਣੇ ਫੋਨ ਤੇ ਇਸ ਸੇਵਾ ਦਾ ਆਸਾਨੀ ਨਾਲ ਲਾਭ ਉਠਾ ਸਕਦੇ ਹਨ। ਡਾ. ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕਾਲਰ ਦੀ ਸਾਰੀ ਜਾਣਕਾਰੀ ਗੁਪਤ ਰੱਖੀ ਜਾਂਦੀ ਹੈ। ਟੈਲੀ-ਮਾਨਸ ਦੀ ਆਪਣੀ ਇਕ ਮੋਬਾਈਲ ਐਪ ਹੈ, ਜਿਸ ਵਿਚ ਕਈ ਤਰ੍ਹਾਂ ਦੇ ਮੁੱਦਿਆ ਜਿਵੇਂ ਕਿ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਚਿੰਤਾ, ਪ੍ਰੀਖਿਆ, ਭਣਾਅ, ਡਿਪਰੈਸ਼ਨ, ਵਿੱਤੀ ਤਣਾਅ, ਸੰਕਟ ਪ੍ਰਬੰਧਨ ਤੇ ਪਰਿਵਾਰਕ ਮੁੱਦਿਆਂ ਬਾਰੇ ਸਲਾਹ-ਮੁਸ਼ਵਰਾ ਕਾਲ ਤੇ ਪ੍ਰਦਾਨ ਕੀਤਾ ਜਾਂਦਾ ਹੈ। ਟੈਲੀ-ਮਾਨਸ ਪੰਜਾਬ ਨੂੰ ਇਸ ਸਾਲ 35000 ਤੋਂ ਵੱਧ ਕਾਲਾਂ ਪ੍ਰਾਪਤ ਹੋਈਆਂ ਹਨ ਤੇ ਹਜਾਰਾਂ ਲੋਕਾਂ ਨੇ ਇਸ ਤੋਂ ਲਾਭ ਉਠਾਇਆ ਹੈ। ਟੈਲੀ ਮਾਨਸ ਲੋੜ ਪੈਣ ਤੇ ਵਿਅਕਤੀਗਤ ਤੌਰ ਤੇ ਵੀ ਸੇਵਾ ਪ੍ਰਦਾਨ ਕਰਦਾ ਹੈ। ਇਸ ਵਿੱਚ ਵੀਡੀਉ ਕਾਲ ਰਾਹੀ ਦਵਾਈ ਬਾਰੇ ਜਾਣਕਾਰੀ ਲਈ ਜਾ ਸਕਦੀ ਹੈ।