Patiala News: ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਵਾਰਡ ਨੰਬਰ 54 ਬਡੂੰਗਰ ਤੋਂ ਤੀਰਥ ਯਾਤਰਾ ਬੱਸ ਰਵਾਨਾ
March 26, 2026 - PatialaPolitics
Patiala News: ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਵਾਰਡ ਨੰਬਰ 54 ਬਡੂੰਗਰ ਤੋਂ ਤੀਰਥ ਯਾਤਰਾ ਬੱਸ ਰਵਾਨਾ

-ਤੀਰਥ ਯਾਤਰਾ ਸਕੀਮ ਦਾ ਲੋਕਾਂ ਚ ਭਾਰੀ ਉਤਸ਼ਾਹ : ਅਜੀਤਪਾਲ ਕੋਹਲੀ
ਪਟਿਆਲਾ , 26 ਮਾਰਚ:
ਆਮ ਆਦਮੀ ਪਾਰਟੀ ਦੇ ਪਟਿਆਲਾ ਸ਼ਹਿਰੀ ਦੇ ਵਿਧਾਇਕ ਸ੍ਰੀ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਵਾਰਡ ਨੰਬਰ 54 ਬਡੂੰਗਰ ਤੋਂ ਕੌਸਲਰ ਜਗਮੋਹਨ ਸਿੰਘ ਚੌਹਾਨ, ਅਸ਼ੋਕ ਬੰਗੜ ਅਤੇ ਗੋਬਿੰਦ ਬਡੂੰਗਰ ਦੀ ਦੇਖ ਰੇਖ ਹੇਠ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਧੀਨ ਯਾਤਰੀਆਂ ਨਾਲ ਭਰੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਕੀਤਾ।
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦਸਿਆ ਕਿ ਇਹ ਬੱਸ ਵੱਖ ਵੱਖ ਧਾਰਮਿਕ ਅਸਥਾਨਾਂ ਤੇ ਜਾਏਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹਰ ਇਕ ਨਾਗਰਿਕ ਤੱਕ ਸਹੂਲਤਾਂ ਪਹੁੰਚਾਉਣਾ ਹੈ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਵਿਅਕਤੀ ਆਪਣੀਆਂ ਧਾਰਮਿਕ ਭਾਵਨਾਵਾਂ ਨੂੰ ਪੂਰਾ ਕਰਨ ਤੋਂ ਵਾਂਝਾ ਨਾ ਰਹੇ।
ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਇਸ ਦਿਸ਼ਾ ਵਿੱਚ ਇੱਕ ਵਿਸ਼ੇਸ਼ ਅਤੇ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨਾਲ ਆਮ ਜਨਤਾ, ਖ਼ਾਸ ਕਰਕੇ ਬਜ਼ੁਰਗਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਿਹਰਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਯੋਜਨਾ ਤਹਿਤ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਅਤੇ ਹੋਰ ਜ਼ਰੂਰੀ ਸੁਵਿਧਾਵਾਂ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ, ਤਾਂ ਜੋ ਉਹ ਬਿਨਾ ਕਿਸੇ ਚਿੰਤਾ ਦੇ ਆਪਣੀ ਯਾਤਰਾ ਦਾ ਆਨੰਦ ਮਾਣ ਸਕਣ। ਉਨ੍ਹਾਂ ਨੇ ਯਾਤਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਲੋੜਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਉਨ੍ਹਾਂ ਨੂੰ ਯਕੀਨ ਦਵਾਇਆ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਸਕੀਮਾਂ ਨੂੰ ਹੋਰ ਵਧਾਇਆ ਜਾਵੇਗਾ
