Patiala News: ਵਿਧਾਇਕ ਚੇਤਨ ਸਿੰਘ ਜੌੜਾ ਮਾਜਰਾ ਦੀ ਕੋਠੀ ਅੱਗੇ ਲੱਗਾ ਧਰਨਾ ਸਮਾਪਤ
April 10, 2026 - PatialaPolitics
Patiala News: ਵਿਧਾਇਕ ਚੇਤਨ ਸਿੰਘ ਜੌੜਾ ਮਾਜਰਾ ਦੀ ਕੋਠੀ ਅੱਗੇ ਲੱਗਾ ਧਰਨਾ ਸਮਾਪਤ

ਹਲਕਾ ਸਮਾਣਾ ਵਿਧਾਇਕ ਦੇ ਕਦਮ ਨਾਲ ਕਿਸਾਨਾਂ ਵਿੱਚ ਖੁਸ਼ੀ ਅਤੇ ਸੰਤੁਸ਼ਟੀ ਦਾ ਮਾਹੌਲ
ਸਮਾਣਾ 9 ਅਪ੍ਰੈਲ:
ਬਾਬਾ ਬੰਦਾ ਸਿੰਘ ਬਹਾਦਰ ਚੌਂਕ ਸਮਾਣਾ ਵਿੱਚ ਲੱਗੇ ਧਰਨੇ ਦੌਰਾਨ ਇੱਕ ਕਿਸਾਨ ਦੀ ਮੌਤ ਹੋ ਗਈ ਸੀ। ਜਿਸ ਦੇ ਰੋਸ਼ ਚ ਕਿਸਾਨ ਜਥੇਬੰਦੀਆਂ ਨੇ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਦੀ ਰਿਹਾਇਸ਼ ਅੱਗੇ ਧਰਨਾ ਲਗਾ ਦਿੱਤਾ ਸੀ ਜਿਸ ਵਿੱਚ ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਤੋ ਮ੍ਰਿਤਕ ਪਰਿਵਾਰ ਲਈ ਵੱਖ ਵੱਖ ਤਰ੍ਹਾਂ ਦੀ ਸਹਾਇਤਾ ਮੰਗੀ ਸੀ। ਪਿਛਲੇ ਦਿਨੀਂ ਧਰਨੇ ਦੌਰਾਨ ਮੋਰਚੇ ਵਿੱਚ ਸ਼ਾਮਿਲ ਬਜ਼ੁਰਗ ਕਿਸਾਨ ਗੋਬਿੰਦ ਸਿੰਘ (70 ਸਾਲ) ਪਿੰਡ ਚੱਠਾ ਨਨਹੇੜਾ ਦਾ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਕਿਸਾਨ ਆਗੂਆਂ ਨੇ ਮ੍ਰਿਤਕ ਕਿਸਾਨ ਦੇ ਪਰਿਵਾਰ ਲਈ ਮਦਦ ਦੀ ਮੰਗ ਕੀਤੀ ਸੀ। ਵਿਧਾਇਕ ਦੀ ਰਿਹਾਇਸ਼ ਅੱਗੇ ਲੱਗੇ ਧਰਨੇ ਦੀ ਸਮਾਪਤ ਕਰਵਾਉਦਿਆ ਵਿਧਾਇਕ ਚੇਤਨ ਸਿੰਘ ਨੇ ਮੁੱਖ ਮੰਤਰੀ ਰਿਲੀਫ਼ ਫੰਡ ਤੋਂ 5 ਲੱਖ ਰੁਪਏ ਦਾ ਚੈੱਕ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਹੱਥੋਂ ਹੱਥ ਦਿੱਤਾ। ਉਨ੍ਹਾਂ ਨੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਅਤੇ ਕਰਜ਼ਾ ਮਾਫ ਕਰਨ ਦਾ ਐਲਾਨ ਵੀ ਕੀਤਾ। ਧਰਨੇ ਦੌਰਾਨ ਐੱਸ.ਡੀ.ਐੱਮ. ਰਿਚਾ ਗੋਇਲ, ਡੀ.ਐੱਸ.ਪੀ. ਫਤਹਿ ਸਿੰਘ ਬਰਾੜ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਦੇਵ ਸਿੰਘ ਟਿਵਾਣਾ ਅਤੇ ਕਿਸਾਨ ਜਥੇਬੰਦੀਆਂ ਦੇ ਆਗੂ ਹਾਜ਼ਰ ਰਹੇ।
ਤਸਵੀਰ ਕੈਪਸਨ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਚੈਕ ਦਿੰਦੇ ਹੋਏ
