184 covid case,3 deaths in Patiala 4 September area wise details

September 4, 2020 - PatialaPolitics

ਜਿਲੇ ਵਿੱਚ 184 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ ਹੋਈ 6876

3 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਮੌਤ

ਹੁਣ ਤੱਕ 5260 ਮਰੀਜ ਕੋਵਿਡ ਤੋਂ ਹੋਏ ਠੀਕ ਅਤੇ ਬਾਕੀ ਸਿਹਤਯਾਬੀ ਵੱਲ

ਸ਼ੁਕਰਵਾਰ ਖੁਸ਼ਕ ਦਿਵਸ ਦੇ ਮੋਕੇ 22537 ਘਰਾਂ’ਚ ਖੜੇ ਪਾਣੀ ਦੇ ਸਰੋਤਾ ਦੀ ਚੈਕਿੰਗ : ਡਾ.ਮਲਹੋਤਰਾ

ਪਟਿਆਲਾ 4 ਸਤੰਬਰ ( ) ਜਿਲੇ ਵਿਚ 184 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿਚ ਪ੍ਰਾਪਤ 1750 ਦੇ ਕਰੀਬ ਰਿਪੋਰਟਾਂ ਵਿਚੋ 184 ਕੋਵਿਡ ਪੋਜਟਿਵ ਪਾਏ ਗਏ ਹਨ।ਜਿਹਨਾਂ ਵਿਚੋਂ ਚਾਰ ਪੋਜਟਿਵ ਕੇਸਾਂ ਦੀ ਸੁਚਨਾ ਲੁਧਿਆਣਾ, ਤਿੰਨ ਐਸ.ਏ.ਐਸ.ਨਗਰ, ਦੋ ਸੰਗਰੂਰ ਅਤੇ ਇੱਕ ਕੇਸ ਦੀ ਸੁਚਨਾ ਫਤਿਹਗੜ ਸਾਹਿਬ ਤੋਂ ਪ੍ਰਾਪਤ ਹੋਈ ਹੈ।ਇਸ ਤਰਾਂ ਹੁਣ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 6876 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 195 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਹੁਣ 5260 ਹੋ ਗਈ ਹੈ।ਪੌਜਟਿਵ ਕੇਸਾਂ ਵਿੱਚੋਂ ਤਿੰਨ ਹੋਰ ਮਰੀਜਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 182 ਹੋ ਗਈ ਹੈ , 5260 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1434 ਹੈ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 184 ਕੇਸਾਂ ਵਿਚੋ 104 ਪਟਿਆਲਾ ਸ਼ਹਿਰ, 19 ਸਮਾਣਾ, 13 ਰਾਜਪੁਰਾ, 23 ਨਾਭਾ ਅਤੇ 25 ਵੱਖ ਵੱਖ ਪਿੰਡਾਂ ਤੋਂ ਹਨ।ਇਹਨਾਂ ਵਿਚੋਂ 57 ਪੋਜਟਿਵ ਕੇਸਾਂ ਦੇੇ ਸੰਪਰਕ ਵਿਚ ਆਉਣ ਅਤੇ 127 ਕੰਟੈਨਮੈਂਟ ਜੋਨ ਅਤੇ ਓ.ਪੀ.ਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਮਰੀਜਾਂ ਦੇ ਲਏ ਸੈਂਪਲਾ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਵਿਸਥਾਰ ਵਿਚ ਜਾਣਕਾਰੀ ਦਿੰਦੇ ਉਹਨਾਂ ਦੱਸਿਆਂ ਕਿ ਪਟਿਆਲਾ ਦੇ ਸੈਂਟਰਲ ਜੇਲ ਤੋਂ 9, ਗਰੀਨ ਵਿਉ ਟਾਉਨ, ਸੂਤ ਬੱਤਾਂ ਤੋਂ ਚਾਰ-ਚਾਰ, ਅਰਬਨ ਅਸਟੇਟ ਫੇਜ ਦੋ, ਮਾਡਲ ਟਾਉਨ, ਸਰਾਭਾ ਨਗਰ, ਜੁਝਾਰ ਨਗਰ, ਪਾਠਕ ਵਿਹਾਰ, ਪੁਲਿਸ ਲਾਈਨ ਤੋਂ ਤਿੰਨ-ਤਿੰਨ, ਭਾਰਤ ਨਗਰ, ਧੀਰੂ ਨਗਰ, ਗੁੜ ਮੰਡੀ, ਸਰਹੰਦੀ ਬਜਾਰ, ਘੁਮੰਣ ਨਗਰ, ਸਿਟੀ ਸੈਂਟਰ, ਰਤਨ ਨਗਰ, ਆਦਰਸ਼ ਨਗਰ, ਸਿਵ ਚੰਦ ਦਫਤਰੀ ਗੱਲੀ, ਪੰਜਾਬੀ ਬਾਗ, ਚਰਨ ਬਾਗ, ਸੇਵਕ ਕਲੋਨੀ ਤੋਂ ਦੋ-ਦੋ, ਵਿਰਕ ਕਲੋਨੀ, ਨਰੁਲਾ ਕਲੋਨੀ, ਨਿਉ ਪ੍ਰਤਾਪ ਕਲੋਨੀ, ਏਕਤਾ ਕਲੋਨੀ, ਸੰਜੇ ਕਲੋਨੀ, ਗੁਰਬਖਸ ਕਲੋਨੀ, ਵਿਕਾਸ ਵਿਹਾਰ, ਕੱਲਰ ਕਲੋਨੀ, ਐਸ.ਐਸ.ਟੀ ਨਗਰ, ਪੁਰਾਨਾ ਲਾਲ ਬਾਗ ਆਦਿ ਥਾਵਾਂ ਤੋਂ ਇੱਕ-ਇੱਕ, ਸਮਾਣਾ ਦੇ ਪਟਿਆਲਾ ਰੋਡ ਤੋਂ ਦੱਸ, ਨੇੜੇ ਸੱਤੀ ਮੰਦਰ ਅਤੇ ਵੜੈਚ ਕਲੋਨੀ ਤੋਂ ਦੋ-ਦੋ, ਜੈਨ ਮੁੱਹਲਾ, ਅਗਰਸੈਨ ਕਲੋਨੀ, ਟਿਬਾ ਬੱਸਤੀ, ਘੜਾਮਾ ਪੱਤੀ, ਪ੍ਰਤਾਪ ਕਲੋਨੀ ਆਦਿ ਤੋਂ ਇੱਕ-ਇੱਕ, ਨਾਭਾ ਦੇ ਪਟਿਆਲਾ ਗੇਟ, ਕਮਲਾ ਕਲੋਨੀ, ਬਾਲਮਿਕੀ ਬਸਤੀ ਅਜੈਬ ਕਲੋਨੀ, ਅਲੋਹਰਾ ਗੇਟ, ਮੂੰਨਾ ਲਾਲ ਐਨਕਲੇਵ, ਰਾਮ ਨਗਰ, ਵਿਕਾਸ ਕਲੋਨੀ, ਕਰਤਾਰ ਕਲੋਨੀ, ਅਜੀਤ ਨਗਰ, ਜਸਪਾਲ ਕਲੋਨੀ ਆਦਿ ਥਾਵਾਂ ਤੋਂ ਇੱਕ-ਇੱਕ, ਰਾਜਪੁਰਾ ਦੇ ਗੋਬਿੰਦ ਕਲੋਨੀ, ਪੁਰਾਨਾ ਰਾਜਪੁਰਾ ਅਤੇ ਗੁਰੂ ਅਰਜਨ ਦੇਵ ਕਲੋਨੀ ਤੋਂ ਦੋ-ਦੋ, ਨਿਉ ਦੁਰਗਾ ਕਲੋਨੀ, ਨਲਾਸ ਰੋਡ, ਗਾਂਧੀ ਕਲੋਨੀ, ਵਿਕਾਸ ਨਗਰ, ਦੇਵ ਕਲੋਨੀ ਆਦਿ ਤੋਂ ਇੱਕ- ਇੱਕ ਅਤੇ 25 ਪੋਜਟਿਵ ਕੇਸ ਵੱਖ ਵੱਖ ਪਿੰਡਾਂ ਤੋਂ ਰਿਪੋਰਟ ਹੋਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਨਵੀਆਂ ਗਾਈਡਲਾਈਨ ਅਨੁਸਾਰ ਕੋਵਿਡ ਕੇਅਰ ਸੈਂਟਰ/ ਹੋਮ ਆਈਸੋਲੇਸ਼ਨ/ ਹਸਪਤਾਲਾ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।

ਡਾ. ਮਲਹੋਤਰਾ ਨੇਂ ਦੱਸਿਆਂ ਅੱਜ ਜਿਲੇ ਵਿੱਚ ਤਿੰਨ ਹੋਰ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋ ਗਈ ਹੈ। ਜਿਹਨਾਂ ਵਿਚ ਇੱਕ ਰਾਜਪੁਰਾ, ਇੱਕ ਬਲਾਕ ਦੁਧਨਸਾਧਾ ਅਤੇ ਇੱਕ ਪਟਿਆਲਾ ਸ਼ਹਿਰ ਨਾਲ ਸਬੰਧਤ ਹਨ।ਪਹਿਲਾ ਰਾਜਪਰਾ ਦੇ ਭੱਠਾ ਲਛਮਣ ਦਾਸ ਦਾ ਰਹਿਣ ਵਾਲਾ 76 ਸਾਲਾ ਬਜੁਰਗ ਜੋ ਕਿ ਹਾਈਪਰਟੈਨਸ਼ਨ ਦਾ ਪੁਰਾਨਾ ਮਰੀਜ ਸੀ, ਦੁਸਰਾ ਪਿੰਡ ਨੋਗਾਵਾਂ ਬਲਾਕ ਦੁਧਨਸਾਧਾ ਦਾ ਰਹਿਣ ਵਾਲਾ 50 ਸਾਲਾ ਪੁਰਸ਼ ਜੋ ਕਿ ਸ਼ੁਗਰ ਦਾ ਮਰੀਜ ਸੀ, ਤੀਸਰਾ ਤੱਵਕਲੀ ਮੋੜ ਪਟਿਆਲਾ ਦੀ ਰਹਿਣ ਵਾਲੀ 46 ਸਾਲਾ ਅੋਰਤ ਜੋ ਕਿ ਹਾਈਪਰਟੈਨਸ਼ਨ ਦੀ ਮਰੀਜ ਸੀ ਅਤੇ ਹਸਪਤਾਲ ਵਿੱਚ ਦਾਖਲ ਸੀ। ਇਹਨਾਂ ਮਰੀਜਾਂ ਦੀ ਹਸਪਤਾਲ ਵਿੱਚ ਇਲਾਜ ਦੋਰਾਣ ਮੌਤ ਹੋ ਗਈ ਹੈ।ਜਿਸ ਨਾਲ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜਾਂ ਦੀ ਮੋੌਤਾਂ ਦੀ ਗਿਣਤੀ ਹੁਣ 182 ਹੋ ਗਈ ਹੈ।

ਸਿਵਲ ਸਰਜਨ ਡਾ. ਮਲਹੋਤਰਾ ਨੇਂ ਦੱਸਿਆ ਕਿ ਮਾਈਕਰੋਕੰਟੈਨਮੈਨਟ ਦਾ ਸਮਾਂ ਪੁਰਾ ਹੋਣ ਅਤੇ ਨਵਾਂ ਕੇਸ ਨਾ ਆਉਣ ਤੇਂ ਪਟਿਆਲਾ ਸਹਿਰ ਦੇ ਦੋ ਏਰੀਏ ਤੇਜ ਬਾਗ ਕਲੋਨੀ ਅਤੇ ਗਰਨਿ ਪਾਰਕ ਵਿੱਚ ਲਗਾਈ ਮਾਈਕਰੋਕੰਟੈਨਮੈਨਟ ਹਟਾ ਦਿੱਤੀ ਗਈ ਹੈ।

ਉਹਨਾਂ ਦੱਸਿਆਂ ਕਿ ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਨੂੰ ਮਨਾਏ ਜਾ ਰਹੇ ਖੁਸ਼ਕ ਦਿਵਸ ਤਹਿਤ ਡੇਂਗੂ, ਮਲੇਰੀਆਂ ਅਤੇ ਚਿਕਨਗੁਨੀਆਂ ਦੀ ਰੋਕਥਾਮ ਕਰਨ ਲਈ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜਿਲੇ ਵਿੱਚ 22537 ਘਰਾਂ ਵਿੱਚ ਜਾ ਕੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕੀਤੀ ਅਤੇ ਲੋਕਾਂ ਨੂੰ ਕਰੋਨਾ ਦੇ ਨਾਲ ਨਾਲ ਡੇਂਗੂ ਤੋਂ ਬਚਾਓ ਸਬੰਧੀ ਜਾਗਰੂਕ ਵੀ ਕੀਤਾ। ਚੈਕਿੰਗ ਦੌਰਾਨ 184 ਘਰਾਂ ਵਿੱਚ ਡੇਂਗੂ ਦਾ ਲਾਰਵਾ ਪਾਏ ਜਾਣ ਤੇਂ ਸੰਸਥਾਨ ਦੇ ਮਾਲਕਾਂ ਨੂੰ ਚੇਤਾਵਨੀ ਨੋਟਿਸ ਜਾਰੀ ਕੀਤੇ ਗਏ ਅਤੇ ਡੇਂਗੁ ਲਾਰਵਾ ਨਸ਼ਟ ਕਰਵਾਇਆ ਗਿਆ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਰੇਕ ਨਾਗਰਿਕ ਦੀ ਇਹ ਜਿਮੇਵਾਰੀ ਬਣਦੀ ਹੈ ਕਿ ਉਹ ਆਪਣੇ ਘਰਾਂ ਵਿੱਚ ਅਤੇ ਛੱਤਾ ਤੇਂ ਪਏ ਟੁਟੇ ਫੁੱਟੇ ਬਰਤਨਾਂ, ਗਮਲਿਆਂ ਦੀਆਂ ਟਰੇਆ, ਟਾਇਰਾ, ਫਰਿਜਾਂ ਦੀਆਂ ਟਰੇਆ, ਕੁਲਰਾ, ਪਾਣੀ ਦੀਆਂ ਟੈਂਕੀਆ ਆਦਿ ਦੀ ਚੈਕਿੰਗ ਕਰਕੇ ਖੜੇ ਪਾਣੀ ਦੇ ਸਰੋਤਾ ਨੂੰ ਨਸ਼ਟ ਕਰਨਾ ਯਕੀਨੀ ਬਣਾਉਣ।ਉਹਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਕਰੋਨਾ ਅਤੇ ਡੇਂਗੁ ਵਰਗੀਆਂ ਬਿਮਾਰੀਆਂ ਤੇਂ ਜਿੱਤ ਪਾਈ ਜਾ ਸਕਦੀ ਹੈ।ਇਸ ਲਈ ਲੋਕ ਕਰੋਨਾ ਦੇ ਨਾਲ ਨਾਲ ਡੇਂਗੁ,ਮਲੇਰੀਆਂ ਤੋਂ ਬਚਾਅ ਲਈ ਸਾਵਧਾਨੀਆਂ ਵੀ ਜਰੂਰ ਅਪਨਾਉਣ।

ਅੱਜ ਜਿਲੇ ਵਿਚ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 2000 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇਂ ਕਿਹਾ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 92683 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 6876 ਕੋਵਿਡ ਪੋਜਟਿਵ, 84107 ਨੈਗਟਿਵ ਅਤੇ ਲੱਗਭਗ 1500 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।