Patiala Politics

Latest Patiala News

More than 500 covid case,11 deaths in last 48 hours in Patiala

September 11, 2020 - PatialaPolitics

ਜਿਲੇ ਵਿੱਚ 259 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

ਸੱਤ ਕੋਵਿਡ ਪੋਜਟਿਵ ਕੇਸਾਂ ਦੀ ਹੋਈ ਮੌਤ

ਹੁਣ ਤੱਕ 6382 ਕੋਵਿਡ ਮਰੀਜ ਕੋਵਿਡ ਤੋਂ ਹੋਏ ਠੀਕ ਅਤੇ ਬਾਕੀ ਸਿਹਤਯਾਬੀ ਵੱਲ: ਡਾ.ਮਲਹੋਤਰਾ

ਪਟਿਆਲਾ 11 ਸਤੰਬਰ ( ) ਜਿਲੇ ਵਿਚ 259 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿਚ ਪ੍ਰਾਪਤ 3700 ਦੇ ਕਰੀਬ ਰਿਪੋਰਟਾਂ ਵਿਚੋ 259 ਕੋਵਿਡ ਪੋਜਟਿਵ ਪਾਏ ਗਏ ਹਨ।ਇਸ ਤਰਾਂ ਹੁਣ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 8157 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 161 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 6382 ਹੋ ਗਈ ਹੈ।ਪੌਜਟਿਵ ਕੇਸਾਂ ਵਿੱਚੋਂ 07 ਹੋਰ ਮਰੀਜਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 228 ਹੋ ਗਈ ਹੈ, 6382 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1547 ਹੈ।ਉਹਨਾਂ ਕਿਹਾ ਕਿ ਹੁਣ ਤੱਕ 80 ਫੀਸਦੀ ਦੇ ਕਰੀਬ ਕੋਵਿਡ ਮਰੀਜ ਕੋਵਿਡ ਤੋਂ ਠੀਕ ਹੋ ਚੁੱਕੇ ਹਨ ਅਤੇ ਬਾਕੀ ਸਿਹਤ ਯਾਬੀ ਵੱਲ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 259 ਕੇਸਾਂ ਵਿਚੋਂ 127 ਪਟਿਆਲਾ ਸ਼ਹਿਰ, 07 ਸਮਾਣਾ, 47 ਰਾਜਪੁਰਾ, 17 ਨਾਭਾ, ਬਲਾਕ ਭਾਦਸੋਂ ਤੋਂ 08, ਬਲਾਕ ਕੋਲੀ ਤੋਂ 09, ਬਲਾਕ ਕਾਲੋਮਾਜਰਾ ਤੋਂ 16, ਬਲਾਕ ਹਰਪਾਲ ਪੁਰ ਤੋਂ 06, ਬਾਲਕ ਦੁਧਨਸਾਧਾ ਤੋਂ 16, ਬਲਾਕ ਸ਼ੁਤਰਾਣਾ ਤੋਂ 06 ਕੇਸ ਰਿਪੋਰਟ ਹੋਏ ਹਨ।ਇਹਨਾਂ ਵਿਚੋਂ 94 ਪੋਜਟਿਵ ਕੇਸਾਂ ਦੇੇ ਸੰਪਰਕ ਵਿਚ ਆਉਣ, 165 ਕੰਟੈਨਮੈਂਟ ਜੋਨ ਅਤੇ ਓ.ਪੀ.ਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਮਰੀਜਾਂ ਦੇ ਲਏ ਸੈਂਪਲਾ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਉਹਨਾਂ ਕਿਹਾ ਕਿ ਇਹ ਪੋਜਟਿਵ ਕੇਸ ਜਿਲੇ ਦੇ ਵੱਖ ਵੱਖ ਸ਼ਹਿਰਾ ਦੀਆਂ ਕਲੋਨੀਆਂ, ਗੱਲੀਆ, ਮੁੱਹਲਿਆਂ ਅਤੇ ਪਿੰਡਾਂ ਵਿਚੋ ਪਾਏ ਗਏ ਹਨ,ਜਿਹਨਾਂ ਨੂੰ ਨਵੀਆਂ ਗਾਈਡਲਾਈਨ ਅਨੁਸਾਰ ਕੋਵਿਡ ਕੇਅਰ ਸੈਂਟਰ/ ਹੋਮ ਆਈਸੋਲੇਸ਼ਨ/ ਹਸਪਤਾਲਾ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।

ਡਾ. ਮਲਹੋਤਰਾ ਨੇਂ ਦੱਸਿਆਂ ਅੱਜ ਜਿਲੇ ਵਿੱਚ ਸੱਤ ਹੋਰ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋ ਗਈ ਹੈ।ਜਿਹਨਾਂ ਵਿਚੋਂ ਪੰਜ ਪਟਿਆਲਾ, ਇੱਕ ਬਲਾਕ ਕਾਲੋਮਾਜਰਾ ਅਤੇ ਇੱਕ ਤਹਿਸੀਲ ਪਾਤੜਾਂ ਨਾਲ ਸਬੰਧਤ ਹੈ।ਪਹਿਲਾ ਪਟਿਆਲਾ ਦੇ ਸੁਖਰਾਮ ਕਲੋਨੀ ਦੀ ਰਹਿਣ ਵਾਲੀ 65 ਸਾਲਾ ਅੋਰਤ ਜੋ ਕਿ ਪੁਰਾਨੀ ਦਿਲ ਦੀ ਬਿਮਾਰੀਆਂ ਦੀ ਮਰੀਜ ਸੀ, ਦੁਸਰਾ ਨਿਉ ਮਹਿੰਦਰਾ ਕਲੋਨੀ ਦੀ ਰਹਿਣ ਵਾਲੀ 70 ਸਾਲਾ ਅੋਰਤ ਜੋ ਕਿ ਹਾਈਪਰਟੈਨਸ਼ਨ ਦੀ ਮਰੀਜ ਸੀ ਅਤੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ਼ ਹੋਈ ਸੀ।ਤੀਸਰਾ ਬਿੰਦਰਾ ਕਲੋਨੀ ਦਾ ਰਹਿਣ ਵਾਲਾ 40 ਸਾਲਾ ਪੁਰਸ਼ ਜੋ ਕਿ ਸਾਹ ਦੀ ਦਿੱਕਤ ਕਾਰਣ ਰਾਜਿੰਦਰਾ ਹਸਪਤਾਲ ਵਿੱਚ ਦਾਖਲ਼ ਸੀ, ਚੋਥਾਂ ਸੇਵਕ ਕਲੋਨੀ ਦੀ ਰਹਿਣ ਵਾਲੀ 60 ਸਾਲਾ ਅੋਰਤ ਜੋ ਕਿ ਹਾਈਪਰਟੈਂਸ਼ਨ ਦੀ ਮਰੀਜ ਸੀ, ਪੰਜਵਾਂ ਜੁਝਾਰ ਨਗਰ ਦਾ ਰਹਿਣ ਵਾਲਾ 85 ਸਾਲਾ ਬਜੁਰਗ ਜੋ ਕਿ ਪੁਰਾਨਾ ਬੀ.ਪੀ. ਅਤੇ ਹਾਈਪਰਟੈਨਸ਼ਨ ਦਾ ਮਰੀਜ ਸੀ, ਛੇਵਾਂ ਬਲਾਕ ਕਾਲੋਮਾਜਰਾ ਦੇ ਪਿੰਡ ਚਮਾਰੁ ਦੀ ਰਹਿਣ ਵਾਲੀ 65 ਸਾਲਾ ਅੋਰਤ ਜੋ ਕਿ ਪੁਰਾਨੀ ਹਾਈਪਰਟੈਂਸ਼ਨ, ਕਿਡਨੀ ਦੀ ਮਰੀਜ ਸੀ ਅਤੇ ਰਾਜਪੁਰਾ ਦੇ ਨਿਜੀ ਹਸਪਤਾਲ ਵਿੱਚ ਦਾਖਲ ਸੀ, ਸੱਤਵਾਂ ਪਿੰਡ ਤਾਈਪੁਰ ਤਹਿਸੀਲ ਪਾਤੜਾਂ ਦੀ ਰਹਿਣ ਵਾਲੀ 77 ਸਾਲਾ ਅੋਰਤ ਜੋ ਕਿ ਸੂਗਰ, ਬੀ.ਪੀ. ਅਤੇ ਸ਼ੁਗਰ ਦੀ ਪੁਰਾਨੀ ਮਰੀਜ ਸੀ ਅਤੇ ਪਟਿਆਲਾ ਦੇ ਨਿਜੀ ਹਸਪਤਾਲ ਵਿੱਚ ਦਾਖਲ ਸੀ। ਇਹ ਸਾਰੇ ਮਰੀਜ ਹਸਪਤਾਲ ਵਿੱਚ ਦਾਖਲ ਸਨ ਅਤੇ ਇਲਾਜ ਦੋਰਾਨ ਇਹਨਾਂ ਦੀ ਮੌਤ ਹੋ ਗਈ।ਜਿਸ ਨਾਲ ਹੁਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਕੇਸਾਂ ਦੀ ਮੋਤਾਂ ਦੀ ਗਿਣਤੀ 228 ਹੋ ਗਈ ਹੈ।

ਸਿਵਲ ਸਰਜਨ ਡਾ. ਮਲਹੋਤਰਾ ਨੇਂ ਦੱਸਿਆ ਕਿ ਪਟਿਆਲਾ ਦੇ ਬਾਰਾਦਰੀ ਦੇ ਰਿਹਾਇਸ਼ੀ ਏਰੀਏ ਵਿਚੋਂ 22 ਪੋਜਟਿਵ ਕੇਸ ਆਉਣ ਤੇਂ ਏਰੀਏ ਵਿੱਚ ਮਾਈਕਰੋਕੰਟੈਨਮੈਂਟ ਲਗਾ ਦਿੱਤੀ ਗਈ ਹੈ। ਉਹਨਾਂ ਦੱਸਿਆਂ ਕਿ ਅੱਜ ਸ਼ੁਕਰਵਾਰ ਹੋਣ ਕਾਰਣ ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਨੂੰ ਮਨਾਏ ਜਾ ਰਹੇ ਖੁਸ਼ਕ ਦਿਵਸ ਤਹਿਤ ਡੇਂਗੁ, ਮਲੇਰੀਆਂ ਅਤੇ ਚਿਕਨਗੁਨੀਆਂ ਦੀ ਰੋਕਥਾਮ ਕਰਨ ਲਈ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜਿਲੇ ਵਿੱਚ 23949 ਘਰਾਂ ਵਿੱਚ ਜਾ ਕੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕੀਤੀ ਅਤੇ ਲੋਕਾਂ ਨੂੰ ਕਰੋਨਾ ਦੇ ਨਾਲ ਨਾਲ ਡੇਂਗੂ ਤੋਂ ਬਚਾਓ ਸਬੰਧੀ ਜਾਗਰੂਕ ਵੀ ਕੀਤਾ। ਚੈਕਿੰਗ ਦੌਰਾਨ 208 ਘਰਾਂ ਵਿੱਚ ਡੇਂਗੂ ਦਾ ਲਾਰਵਾ ਪਾਏ ਜਾਣ ਤੇਂ ਸੰਸਥਾਨ ਦੇ ਮਾਲਕਾਂ ਨੂੰ ਚੇਤਾਵਨੀ ਨੋਟਿਸ ਜਾਰੀ ਕੀਤੇ ਗਏ ਅਤੇ ਡੇਂਗੁ ਲਾਰਵਾ ਨਸ਼ਟ ਕਰਵਾਇਆ ਗਿਆ।ਉਹਨਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਹੁਣ ਤੱਕ ਇਸ ਸੀਜਨ ਦੋਰਾਣ 4,02,845 ਘਰਾਂ ਵਿੱਚ ਖੜੇ ਪਾਣੀ ਦੇ ਸਰੋਤਾ ਦੀ ਚੈਕਿੰਗ ਕੀਤੀ ਜਾ ਚੁੱਕੀ ਹੈ।ਉਹਨਾਂ ਇਹ ਵੀ ਕਿਹਾ ਕਿ ਜਿਲੇ ਵਿੱਚ ਇਸ ਸੀਜਨ ਦੋਰਾਣ ਹੁਣ ਤੱਕ 9 ਡੇਂਗੁ ਅਤੇ ਇੱਕ ਮਲੇਰੀਆ ਦਾ ਕੇਸ ਰਿਪੋਰਟ ਹੋਇਆ ਹੈ।ਉਹਨਾਂ ਲੋਕਾਂ ਨੂੰ ਮੁੜ ਅਪੀਲ ਕੀਤੀ ਕਿ ਹਰੇਕ ਨਾਗਰਿਕ ਆਪਣੀ ਜਿਮੇਵਾਰੀ ਸਮਝਦੇ ਹੋਏ ਆਪਣੇ ਘਰਾਂ ਵਿੱਚ ਅਤੇ ਛੱਤਾ ਤੇਂ ਪਏ ਟੁਟੇ ਫੁੱਟੇ ਬਰਤਨਾਂ, ਗਮਲਿਆਂ ਦੀਆਂ ਟਰੇਆ, ਟਾਇਰਾ, ਫਰਿਜਾਂ ਦੀਆਂ ਟਰੇਆ, ਕੁਲਰਾ, ਪਾਣੀ ਦੀਆਂ ਟੈਂਕੀਆ ਆਦਿ ਦੀ ਚੈਕਿੰਗ ਕਰਕੇ ਖੜੇ ਪਾਣੀ ਦੇ ਸਰੋਤਾ ਨੂੰ ਨਸ਼ਟ ਕਰਨਾ ਯਕੀਨੀ ਬਣਾਉਣ।ਉਹਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਕਰੋਨਾ ਅਤੇ ਡੇਂਗੁ ਵਰਗੀਆਂ ਬਿਮਾਰੀਆਂ ਤੇਂ ਜਿੱਤ ਪਾਈ ਜਾ ਸਕਦੀ ਹੈ।

ਅੱਜ ਵੀ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 3200 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇਂ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 1,12,633 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 8157 ਕੋਵਿਡ ਪੋਜਟਿਵ, 1,02,526 ਨੈਗਟਿਵ ਅਤੇ ਲੱਗਭਗ 1700 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

Leave a Reply

Your email address will not be published.