Patiala News: ਵਿਸ਼ੇਸ਼ ਕੈਂਪਾਂ ਦਾ ਉਦੇਸ਼ ਲੋਕਾਂ ਵਿੱਚ ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਵਧਾਉਣੀ : ਸਿਵਲ ਸਰਜਨ
April 25, 2026 - PatialaPolitics
Patiala News: ਵਿਸ਼ੇਸ਼ ਕੈਂਪਾਂ ਦਾ ਉਦੇਸ਼ ਲੋਕਾਂ ਵਿੱਚ ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਵਧਾਉਣੀ : ਸਿਵਲ ਸਰਜਨ
ਅੱਖਾਂ ਜਾਂਚ ਦਾ ਮੁਫਤ ਕੈਂਪ ਬਾਬੂ ਸਿੰਘ ਕਲੋਨੀ ਵਿਖੇ ਲਗਾਇਆ ਗਿਆ
ਪਟਿਆਲ਼ਾ ( ) 25 ਅਪ੍ਰੈਲ,
ਇਲਾਕੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ਹਿਰਾਂ ਅਤੇ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਵਿੱਚ ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਵਧਾਉਣੀ ਅਤੇ ਸਮੇਂ ਸਿਰ ਇਲਾਜ ਯਕੀਨੀ ਬਣਾਉਣ ਵੱਲ ਇੱਕ ਸ਼ਲਾਘਾਯੋਗ ਉਪਰਾਲਾ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਸੈਲੀ ਜੇਤਲੀ ਸਿਵਲ ਸਰਜਨ ਪਟਿਆਲਾ ਵੱਲੋਂ ਬਾਬੂ ਸਿੰਘ ਕਲੋਨੀ ਵਿਖੇ ਲਗਾਏ ਗਏ ਅੱਖਾਂ ਦੀ ਜਾਂਚ ਦੇ ਮੁਫਤ ਕੈਂਪ ਦੌਰਾਨ ਕੀਤਾ ਗਿਆ । ਡਾ. ਗੁਰਪ੍ਰੀਤ ਸਿੰਘ ਨਾਗਰਾ ਸੀਨੀਅਰ ਮੈਡੀਕਲ ਅਫਸਰ ਨੇ ਦੱਸਿਆ ਕਿ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਦੇ ਵਿਸ਼ੇਸ਼ ਉਪਰਾਲੇ ਸਦਕਾ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਅੱਜ ਅੱਖਾਂ ਜਾਂਚ ਦਾ ਮੁਫਤ ਕੈਂਪ ਬਾਬੂ ਸਿੰਘ ਕਲੋਨੀ ਵਿਖੇ ਲਗਾਇਆ ਗਿਆ ਹੈ।। ਜਿਸ ਵਿੱਚ ਮਾਤਾ ਕੁਸ਼ੱਲਿਆ ਹਸਪਤਾਲ ਤੋਂ ਅੱਖਾਂ ਦੇ ਮਾਹਿਰ ਡਾਕਟਰ ਅਨੁਰੀਤ ਨੇ ਕੈਂਪ ਵਿੱਚ ਪਹੁੰਚ ਕੇ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਅਤੇ ਲੋੜਵੰਦਾਂ ਨੂੰ ਮੁਫਤ ਦਵਾਈਆਂ ਅਤੇ ਐਨਕਾਂ ਵੰਡੀਆਂ ਗਈਆਂ। ਇਸ ਬਾਰੇ ਡਾਕਟਰ ਨਾਗਰਾ ਨੇ ਦੱਸਿਆ ਕਿ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਤਹਿਤ ਅੱਜ ਬਾਬੂ ਸਿੰਘ ਕਲੋਨੀ ਵਿਖੇ 165 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਵਿੱਚੋਂ 85 ਦੇ ਲਗਭਗ ਲੋੜਵੰਦਾਂ ਨੂੰ ਐਨਕਾਂ ਵੀ ਵੰਡੀਆਂ ਗਈਆਂ ਅਤੇ 4 ਮਰੀਜ਼ਾਂ ਨੂੰ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਰੈਫਰ ਕੀਤਾ ਗਿਆ। ਇਸ ਮੌਕੇ ਨੇ ਜਾਣਕਾਰੀ ਦਿੱਤੀ ਕਿ ਆਉਂਦੇ ਦਿਨਾਂ ਵਿੱਚ ਵੀ ਇਹ ਵਿਸ਼ੇਸ਼ ਕੈਂਪ ਜਾਰੀ ਰਹਿਣਗੇ, ਜਿਸ ਤਹਿਤ ਮਿਤੀ 26 ਅਪ੍ਰੈਲ ਨੂੰ ਪਿੰਡ ਲੰਗ ਵਿਖੇ ਅੱਖਾਂ ਦੀ ਜਾਂਚ ਦੇ ਮੁਫਤ ਵਿਸ਼ੇਸ਼ ਕੈਂਪ ਲੱਗੇਗਾ।ਜਿਸ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਸ਼ਮੂਲੀਅਤ ਕਰਕੇ ਇਨ੍ਹਾਂ ਕੈਂਪਾਂ ਦਾ ਲਾਹਾ ਲੈਣਾ ਚਾਹੀਦਾ ਹੈ। ਕੈਂਪ ਲਈ ਸਥਾਨਕ ਆਗੂਆਂ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਇਸ ਮੌਕੇ ਡਾਕਟਰ ਜੈਸਮੀਨ, ਡਾਕਟਰ ਵਰਿੰਦਰ,ਜਿਲਾ ਬੀਸੀਸੀ ਕੋਆਰਡੀਨੇਟਰ ਜ਼ਸਵੀਰ ਕੌਰ, ਸੁਖਜੀਤ ਸਿੰਘ ਬਲਾਕ ਐਕਸਟੈਂਸ਼ਨ ਐਜੂਕੇਟਰ, ਕੁਮਕੁਮ ਅਪਥੈਲਮਿਕ ਅਫਸਰ ਸਮੇਤ ਸਮੂਹ ਸਿਹਤ ਕਰਮਚਾਰੀ ਹਾਜ਼ਰ ਸਨ।
