Patiala News: ਸਿਵਲ ਸਰਜਨ ਵੱਲੋਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਮੀਟਿੰਗ

April 29, 2026 - PatialaPolitics

Patiala News: ਸਿਵਲ ਸਰਜਨ ਵੱਲੋਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਮੀਟਿੰਗ

ਪਟਿਆਲਾ 29 ਅਪ੍ਰੈਲ ( ) ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਸਿਹਤ ਸਹੁਲਤਾਂ ਉਪਲਬਧ ਕਰਵਾਉਣ ਦਿੱਤੇ ਟੀਚੇ ਮਿੱਥੇ ਸਮੇਂ ਵਿੱਚ ਪੂਰੇ ਕਰਨ ਅਤੇ ਵੱਖ ਵੱਖ ਸਿਹਤ ਪ੍ਰੋਗਰਾਮਾਂ ਦੀਆਂ ਪ੍ਰਾਪਤੀਆਂ ਦਾ ਰੀਵਿਓ ਕਰਨ ਲਈ ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਵੱਲੋਂ ਦਫਤਰ ਸਿਵਲ ਸਰਜਨ ਦੇ ਸਮੂਹ ਸਿਹਤ ਪ੍ਰੋਗਰਾਮ ਅਫਸਰਾਂ ਅਤੇ ਬਲਾਕਾਂ ਤੇ ਸਬ ਡਵੀਜਨ ਹਸਪਤਾਲਾ ਦੇ ਸੀਨੀਅਰ ਮੈਡੀਕਲ ਅਫਸਰਾਂ ਦੀ ਮੀਟਿੰਗ ਕੀਤੀ। ਮੀਟਿੰਗ ਵਿੱਚ ਹਾਜ਼ਰ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਕਿਹਾ ਕਿ ਉਹ ਸਮੇਂ ਸਮੇਂ ਤੇ ਉਹਨਾਂ ਅਧੀਨ ਆਉਂਦੀਆਂ ਸਿਹਤ ਸੰਸਥਾਂਵਾ ਦੇ ਦੋਰੇ ਜਰੂਰ ਕਰਨ ਤਾਂ ਜੋ ਮਰੀਜ਼ਾਂ ਨੂੰ ਆਉਣ ਵਾਲੀਆਂ ਮੁਸ਼ਕਿਲਾ ਦਾ ਜਲਦ ਹੱਲ ਕੀਤਾ ਜਾ ਸਕੇ। ਸਿਹਤ ਸੰਸਥਾਂਵਾ ਦੀ ਸਾਫ ਸਫਾਈ, ਲੋੜੀਂਦੀਆਂ ਦਵਾਈਆਂ ਅਤੇ ਸਟਾਫ ਦਾ ਡਿਉਟੀ ਤੇਂ ਸਮੇਂ ਸਿਰ ਆਉਣਾ ਤੇ ਡਿਉਟੀ ਸਮੇਂ ਦੋਰਾਣ ਡਿਉਟੀ ਤੇਂ ਹਾਜਰੀ ਨੂੰ ਵੀ ਚੈਕ ਕੀਤਾ ਜਾਵੇ। ਇਸ ਮੀਟਿੰਗ ਦੋਰਾਨ ਸਮੂਹ ਸਿਹਤ ਪ੍ਰੋਗਰਾਮਾਂ ਜਿਵੇਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਆਮ ਆਦਮੀ ਕਲੀਨਿਕਾਂ ਸਬੰਧੀ, ਟੀਕਾਕਰਨ ਪ੍ਰੋਗਰਾਮ, ਡੀ ਅਡਿਕਸ਼ਨ ਪ੍ਰੋਗਰਾਮ,ਰਾਸ਼ਟਰੀ ਤਪਦਿਕ ਕੰਟਰੋਲ ਪ੍ਰੋਗਰਾਮ, ਜੱਚਾ ਬੱਚਾ ਸਿਹਤ ਪ੍ਰੋਗਰਾਮ, ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਯੋਜਨ, ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਆਦਿ ਸਿਹਤ ਪ੍ਰੋਗਰਾਮਾ ਦੀ ਪ੍ਰਾਪਤੀਆਂ ਦਾ ਰੀਵਿਉ ਕਰਦੇ ਉਹਨਾਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਕਿਹਾ ਕਿ ਬਣਦੇ ਟੀਚੇ ਮਿਥੇ ਸਮੇਂ ਚ ਪੂਰੇ ਕਰਨੇ ਯਕੀਨੀ ਬਣਾਏ ਜਾਣ। ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਨੇ ਸਮੂਹ ਐਸ.ਐਮ.ਓ ਨੂੰ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਆਪਣੇ ਆਪਣੇ ਏਰੀਏ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਇਸ ਸਕੀਮ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਉਹਨਾਂ ਨੂੰ ਕਾਰਡ ਬਨਵਾਉਣ ਵਾਸਤੇ ਪ੍ਰੇਰਿਤ ਕੀਤਾ ਜਾਵੇ।