Patiala: Dr. Balbir Singh launches construction of roads in Urban Estate at a cost of Rs. 10 crores

Patiala: Dr. Balbir Singh launches construction of roads in Urban Estate at a cost of Rs. 10 crores

Patiala: Dr. Balbir Singh launches construction of roads in Urban Estate at a cost of Rs. 10 crores

 

ਡਾ . ਬਲਬੀਰ ਸਿੰਘ ਵੱਲੋਂ ਅਰਬਨ ਅਸਟੇਟ ‘ ਚ 10 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

 

*ਵੱਡੀ ਨਦੀ ਦੀ ਸਫਾਈ ਨਾਲ ਸ਼ਹਿਰ ਨੂੰ ਹੜ੍ਹਾਂ ਦੇ ਖਤਰੇ ਤੋਂ ਬਚਾਉਣ ਦੀ ਤਿਆਰੀ – ਸਿਹਤ ਮੰਤਰੀ*

 

**ਕਿਹਾ, ਨਦੀ ਦੀ ਸਫਾਈ ਨਾਲ ਪਟਿਆਲਾ ‘ਚ ਹੁਣ ਨਹੀਂ ਆਉਣਗੇ ਹੜ੍ਹ ਵਰਗੇ ਹਾਲਾਤ*

 

 

ਪਟਿਆਲਾ, 12 ਮਈ:

 

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਅਰਬਨ ਸਟੇਟ ਫੇਜ਼-1,2 ਅਤੇ 3 ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ ਕਰੀਬ 52 ਕਿਲੋਮੀਟਰ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਅਤੇ ਰਿਹਾਇਸ਼ੀ ਕਾਲੋਨੀਆਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਜੀਵਨ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

 

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ 5 ਸਾਲ ਦੀ ਮੈਨਟੇਨੈਂਸ ਗਰੰਟੀ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਇਲਾਕਾ ਵਾਸੀਆਂ ਵੱਲੋਂ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਪੰਜਾਬ ਸਰਕਾਰ ਨੇ ਗੰਭੀਰਤਾ ਨਾਲ ਲੈਂਦਿਆਂ ਹੁਣ ਇਹ ਵਿਕਾਸ ਕਾਰਜ ਸ਼ੁਰੂ ਕਰਵਾਏ ਹਨ।

 

ਉਨ੍ਹਾਂ ਕਿਹਾ ਕਿ ਚੰਗੀਆਂ ਅਤੇ ਮਜ਼ਬੂਤ ਸੜਕਾਂ ਨਾਲ ਨਾ ਸਿਰਫ ਲੋਕਾਂ ਦੀ ਆਵਾਜਾਈ ਸੁਗਮ ਹੋਵੇਗੀ, ਸਗੋਂ ਇਲਾਕੇ ਦੀ ਸੁੰਦਰਤਾ ਅਤੇ ਰਹਿਣ ਯੋਗ ਮਾਹੌਲ ਵਿੱਚ ਵੀ ਵੱਡਾ ਸੁਧਾਰ ਆਵੇਗਾ। ਉਨ੍ਹਾਂ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਕੰਮ ਨੂੰ ਨਿਰਧਾਰਿਤ ਸਮੇਂ ਅੰਦਰ ਪੂਰਾ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

 

ਸਿਹਤ ਮੰਤਰੀ ਨੇ ਇਸ ਮੌਕੇ ਇਹ ਵੀ ਐਲਾਨ ਕੀਤਾ ਕਿ ਵੱਡੀ ਨਦੀ ਦੀ ਸਫਾਈ ਦਾ ਕੰਮ ਵੀ ਜਲਦ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਦੀ ਦੀ ਸਫਾਈ ਨਾਲ ਬਰਸਾਤ ਦੇ ਮੌਸਮ ਦੌਰਾਨ ਪਾਣੀ ਭਰਨ ਅਤੇ ਹੜ੍ਹਾਂ ਵਰਗੀਆਂ ਸਮੱਸਿਆਵਾਂ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਡਰੇਨੇਜ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਵੀ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ, ਤਾਂ ਜੋ ਸ਼ਹਿਰੀ ਇਲਾਕਿਆਂ ਵਿੱਚ ਬਰਸਾਤ ਸਮੇਂ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

 

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਸ਼ਹਿਰ ਅਤੇ ਪਿੰਡ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ-ਸੁਥਰਾ ਵਾਤਾਵਰਣ, ਚੰਗੀਆਂ ਸੜਕਾਂ, ਪੀਣ ਵਾਲਾ ਪਾਣੀ, ਸਿਹਤ ਅਤੇ ਹੋਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

 

ਇਸ ਮੌਕੇ ਇਲਾਕਾ ਨਿਵਾਸੀਆਂ ਨੇ ਵੀ ਸੜਕਾਂ ਦੇ ਨਿਰਮਾਣ ਅਤੇ ਨਦੀ ਦੀ ਸਫਾਈ ਦੇ ਕੰਮ ਸ਼ੁਰੂ ਹੋਣ ’ਤੇ ਖੁਸ਼ੀ ਜ਼ਾਹਿਰ ਕਰਦਿਆਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ

ਵਿਕਾਸ ਕਾਰਜਾਂ ਨਾਲ ਇਲਾਕੇ ਦੀਆਂ ਲੰਮੇ ਸਮੇਂ ਤੋਂ ਚੱਲੀਆਂ ਆ ਰਹੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ ਅਤੇ ਲੋਕਾਂ ਨੂੰ ਵੱਡੀ ਸੁਵਿਧਾ ਮਿਲੇਗੀ।

 

ਇਸ ਮੌਕੇ ਪੀ ਡੀ ਏ ਦੇ ਮੁੱਖ ਪ੍ਰਸ਼ਾਸ਼ਕ ਮਿਸ ਅਪਰਣਾ ਤੋ ਇਲਾਵਾ ਇਲਾਕਾ ਵਾਸੀ ਮੌਜੂਦ ਸਨ।