Patiala: International Nursing Day celebrated at Mata Kusalya Nursing School
Patiala: International Nursing Day celebrated at Mata Kusalya Nursing School

ਨਰਸਿੰਗ ਸਕੂਲ ਮਾਤਾ ਕੁਸੱਲਿਆ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਨਰਸਿੰਗ ਦਿਵਸ
ਪਟਿਆਲਾ 12 ਮਈ ( ) ਅੱਜ ਨਰਸਿੰਗ ਸਕੂਲ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਅਤੇ ਮੈਡੀਕਲ ਸੁਪਰਡੈਂਟ ਐਮ.ਕੇ.ਐਚ ਡਾ.ਵਿਕਾਸ ਗੋਇਲ ਦੀ ਅਗਵਾਈ ਹੇਠ ਬੜੇ ਉਤਸਾਹ ਨਾਲ ਮਨਾਇਆ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਨੇ ਬੋਲਦਿਆਂ ਕਿਹਾ ਕਿ ਮਰੀਜ਼ਾਂ ਦੇ ਇਲਾਜ ਵਿੱਚ ਨਰਸਿਜ ਦਾ ਅਹਿਮ ਯੋਗਦਾਨ ਹੈ। ਨਰਸਾਂ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ ਦੀ ਹੱਡੀ ਹਨ। ਉਹ ਆਪਣੀ ਜਾਨ ਜੋਖਮ ਵਿੱਚ ਪਾ ਕੇ ਮਰੀਜ਼ਾਂ ਦੀ ਦਿਨ ਰਾਤ ਸੇਵਾ ਕਰਦੀਆਂ ਹਨ। ਉਹਨਾਂ ਦਾ ਸਮਰਪਣ ਅਤੇ ਨਿਰਸਵਾਰਥ ਸੇਵਾ ਮਨੁੱਖਤਾ ਲਈ ਇੱਕ ਮਿਸਾਲ ਹੈ। ਉਹਨਾਂ ਵਿਦਿਆਰਥੀਆਂ ਨੂੰ ਨਰਸਿੰਗ ਡੇਅ ਦੀ ਵਧਾਈ ਵੀ ਦਿੱਤੀ ਤੇ ਉਹਨਾਂ ਦੇ ਸੁਨਹਿਰੇ ਭਵਿੱਖ ਲਈ ਕਾਮਨਾ ਵੀ ਕੀਤੀ। ਉਹਨਾਂ ਕਿਹਾ ਕਿ ਇਹ ਦਿਨ ਨਰਸਾਂ ਦੇ ਯੋਗਦਾਨ ਨੂੰ ਯਾਦ ਕਰਨ ਅਤੇ ਉਹਨਾਂ ਦੇ ਕੰਮ ਪ੍ਰਤੀ ਸਨਮਾਨ ਪ੍ਰਗਟ ਕਰਨ ਲਈ ਹਰ ਸਾਲ ਮਨਾਇਆ ਜਾਂਦਾ ਹੈ। ਇਹ ਦੱਸਣਯੋਗ ਹੈ ਕਿ ਨਰਸਿੰਗ ਵਿਦਿਆਰਥਨਾਂ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਬਣਾਏ ਜਾ ਰਹੇ ਸਿਹਤ ਕਾਰਡ ਬਨਾਉਣ ਵਿੱਚ ਵਧ ਚੜ ਕੇ ਹਿੱਸਾ ਲਿਆ ਹੈ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਹੈ। ਇਸ ਤੋਂ ਇਲਾਵਾ ਡੇਂਗੂ ਡਰਾਈਵ ਅਤੇ ਹਸਪਤਾਲਾਂ ਵਿੱਚ ਵੀ ਆਪਣੀ ਡਿਉਟਿਆਂ ਪੂਰੀ ਤਨਦੇਹੀ ਨਾਲ ਨਿਭਾਈਆਂ ਹਨ। ਇਸ ਮੌਕੇ ਵਿਦਿਆਰਥਨਾਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ.ਰਚਨਾ, ਪ੍ਰਿੰਸੀਪਲ ਸੁਰਿੰਦਰ ਕੌਰ, ਨਰਸਿੰਗ ਟਿਊਟਰ ਅਤੇ ਨਰਸਿੰਗ ਵਿਦਿਆਰਥੀ ਵੀ ਸ਼ਾਮਿਲ ਸਨ।
