ਲੂ ਤੋਂ ਬਚਾਅ ਲਈ ਸਿਹਤ ਐਡਵਾਈਜਰੀ ਕੀਤੀ ਜਾਰੀ, ਤਿੱਖੀ ਧੁੱਪ ਤੋ ਬੱਚਣ ਲਈ ਦੁਪਿਹਰ ਵੇਲੇ ਘਰ ਤੋਂ ਬਾਹਰ ਘੱਟ ਤੋ ਘੱਟ ਨਿਕਲਿਆ ਜਾਵੇ : ਸਿਵਲ ਸਰਜਨ ਡਾ.ਸ਼ੈਲੀ ਜੇਤਲੀ
ਲੂ ਤੋਂ ਬਚਾਅ ਲਈ ਸਿਹਤ ਐਡਵਾਈਜਰੀ ਕੀਤੀ ਜਾਰੀ, ਤਿੱਖੀ ਧੁੱਪ ਤੋ ਬੱਚਣ ਲਈ ਦੁਪਿਹਰ ਵੇਲੇ ਘਰ ਤੋਂ ਬਾਹਰ ਘੱਟ ਤੋ ਘੱਟ ਨਿਕਲਿਆ ਜਾਵੇ : ਸਿਵਲ ਸਰਜਨ ਡਾ.ਸ਼ੈਲੀ ਜੇਤਲੀ

ਪਟਿਆਲਾ ਸਿਹਤ ਵਿਭਾਗ ਨੇ ਗਰਮੀ ਦੇ ਮੌਸਮ ਦੌਰਾਨ ਲਗਾਤਾਰ ਵੱਧ ਰਹੇ ਤਾਪਮਾਨ ਅਤੇ ਲੂ ਕਾਰਨ ਪੈਦਾ ਹੋ ਸਕਦੇ ਸਿਹਤ ਖਤਰਿਆਂ ਤੋਂ ਬਚਾਓ ਸਬੰਧੀ ਸਿਹਤ ਐਡਵਾਈਜਰੀ ਜਾਰੀ ਕੀਤੀ ਹੈ। ਗਰਮੀ ਤੋਂ ਬਚਣ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਪਟਿਆਲਾ ਡਾ.ਸ਼ੈਲੀ ਜੇਤਲੀ ਨੇ ਕਿਹਾ ਕਿ ਗਰਮੀ ਤੋਂ ਆਪਣੇ ਆਪ ਨੂੰ ਬਚਾਉਣ ਲਈ ਤਰਲ ਪਦਾਰਥਾਂ ਜਿਵੇਂ ਲੱਸੀ, ਨਿੰਬੂ ਪਾਣੀ ਆਦਿ ਦਾ ਵੱਧ ਤੋ ਵੱਧ ਸੇਵਨ ਕਰਨਾ ਚਾਹੀਦਾ ਹੈ, ਤਿੱਖੀ ਧੁੱਪ ਤੋ ਬੱਚਣ ਲਈ ਦੁਪਿਹਰ ਵੇਲੇ ਘਰ ਤੋ ਬਾਹਰ ਘੱਟ ਤੋ ਘੱਟ ਨਿਕਲਿਆ ਜਾਵੇੱ ਗਰਮੀ ਦੇ ਦਿਨਾਂ ਦੌਰਾਨ ਹਮੇਸ਼ਾ ਹਲਕੇ ਰੰਗ ਦੇ ਸੂਤੀ ਕਪੜੇ ਪਾਏ ਜਾਣ ਅਤੇ ਛੱਤਰੀ ਦਾ ਪ੍ਰਯੋਗ ਕੀਤਾ ਜਾਵੇ। ਉੁਹਨਾਂ ਦੱਸਿਆ ਕਿ ਨਵ ਜੰਮੇ ਬੱਚਿਆਂ,ਮੋਟਾਪੇ ਤੋਂ ਪੀੜਤ ਲੋਕਾਂ,ਮਾਨਸਿਕ ਰੂਪ ਵਿੱਚ ਬੀਮਾਰ ਲੋਕਾਂ,ਦਿਲ ਦੇ ਰੋਗਾਂ ਤੋਂ ਪੀੜਤ ਵਿਅਕਤੀ , ਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲਗਣ ਦਾ ਜਿਆਦਾ ਖਤਰਾ ਹੁੰਦਾ ਹੈ, ਇਸ ਲਈ ਗਰਮੀ ਦੇ ਦਿਨਾਂ ਵਿਚ ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਦਾ ਖਾਸ ਧਿਆਨ ਰਖਿਆ ਜਾਵੇ ਅਤੇ 10 ਵਜੇ ਤੋ ਬਾਅਦ ਬੱਚਿਆਂ ਨੂੰ ਧੁੱਪ ਵਿਚ ਖਡਾਉਣ ਤੋ ਗੁਰੇਜ਼ ਕਰਨ ਦੀ ਸਲਾਹ ਦਿੱਤੀ। ਜਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਲੂ ਦੇ ਪ੍ਰਭਾਵ ਹੇਠ ਆਉਣ ਕਾਰਨ ਸਰੀਰ ਵਿਚੋ ਪਾਣੀ ਦੀ ਕਮੀ ਹੁੰਦੀ ਹੈ ਅਤੇ ਸਰੀਰ ਦਾ ਅੰਦਰਲਾ ਤਾਪਮਾਨ ਵੱਧ ਜਾਦਾਂ ਹੈ। ਜਿਸ ਨਾਲ ਵਿਅਕਤੀ ਥੋੜਾ ਜਿਹਾ ਕੰਮ ਕਰਨ ਤੇ ਵੀ ਬਹੁਤ ਜਿਆਦਾ ਥਕਾਨ ਮਹਿਸੂਸ ਕਰਦਾ ਹੈੰ ਲੂ ਲਗਣ ਨਾਲ ਸ਼ਰੀਰ ਤੇ ਪਿੱਤ , ਚੱਕਰ ਆਉਣੇ, ਬਹੁਤ ਪਸੀਨਾ ਆਉਣਾ ਤੇ ਥਕਾਨ ਹੋਣਾ, ਸਿਰਦਰਦ ਤੇ ਉਲਟੀਆਂ ਲਗਣੀਆਂ, ਚਮੜੀ ਦਾ ਲਾਲ ਹੋਣਾ ਤੇ ਖੁਸ਼ਕ ਹੋਣਾ,ਬੇਚੈਨੀ, ਚਿੜਚਿੜਾਪਣ,ਦਿਲ ਦੀ ਧੜਕਣ ਦਾ ਵੱਧਣਾ ਆਦਿ ਵਰਗੀਆਂ ਨਿਸ਼ਾਨੀਆਂ ਹੋ ਸਕਦੀਆਂ ਹਨ ਅਤੇ ਇਸ ਤੋ ਵੀ ਵੱਧ ਗੰਭੀਰ ਸਥਿਤੀ ਹੋਣ ਤੇ ਕਈ ਵਾਰੀ ਮਾਸਪੇਸ਼ੀਆ ਵਿਚ ਵੀ ਖੱਲੀਆਂ ਪੈਣਾ ,ਬੇਹੋਸ ਹੋਣਾ ਅਤੇ ਕਈ ਵਾਰੀ ਹੀਟ ਸਟਰੋਕ ਦੀ ਨੌਬਤ ਵੀ ਆ ਜਾਂਦੀ ਹੈ ਜੋ ਕਿ ਜਾਨਲੇਵਾ ਵੀ ਹੋ ਸਕਦੀ ਹੈ। ਕੱੜਕਦੀ ਧੁੱਪ ਵਿੱਚ ਲੇਬਰ ਦੇ ਤੌਰ ਤੇ ਕੰਮ ਕਰ ਰਹੇ ਵਿਅਕਤੀਆਂ ਵਿੱਚ ਕਈ ਵਾਰੀ ਹੀਟ ਸਟਰੋਕ ਦੀ ਪ੍ਰੇਸ਼ਾਨੀ ਆਉਂਦੀ ਹੈ,ਇਸ ਲਈ ਇਹਨਾਂ ਵੱਲ ਖਾਸ ਧਿਆਨ ਦਿੱਤਾ ਜਾਵੇ।
ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਗਰਮੀ ਤੋਂ ਬਚਣ ਦੀ ਜਾਣਕਾਰੀ ਦਿੰਦੇ ਹੋਏ।
