Covid report Patiala 1 October
October 1, 2020 - PatialaPolitics
ਜਿਲੇ ਵਿੱਚ 71 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ
ਚਾਰ ਕੋਵਿਡ ਪੋਜਟਿਵ ਮਰੀਜਾਂ ਦੀ ਹੋਈ ਮੌਤ
86 ਫੀਸਦੀ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਹੋਏ ਠੀਕ ਅਤੇ ਬਾਕੀ ਸਿਹਤਯਾਬੀ ਵੱਲ: ਡਾ.ਮਲਹੋਤਰਾ
ਪਟਿਆਲਾ 01 ਅਕਤੁਬਰ ( ) ਜਿਲੇ ਵਿਚ 71 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 2350 ਦੇ ਕਰੀਬ ਰਿਪੋਰਟਾਂ ਵਿਚੋਂ 71 ਕੋਵਿਡ ਪੋਜਟਿਵ ਪਾਏ ਗਏ ਹਨ।ਇਸ ਤਰਾਂ ਹੁਣ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 11,636 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 151 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 10126 ਹੋ ਗਈ ਹੈ।ਪੌਜਟਿਵ ਕੇਸਾਂ ਵਿੱਚੋਂ 04 ਹੋਰ ਮਰੀਜਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 325 ਹੋ ਗਈ ਹੈ, 10126 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1185 ਹੈ।ਉਹਨਾਂ ਦੱਸਿਆ ਕਿ 86 ਫੀਸਦੀ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਮੌਤ ਦਰ ਸਿਰਫ 2.8 ਪ੍ਰਤੀਸ਼ਤ ਹੈ ਅਤੇ ਬਾਕੀ ਮਰੀਜ ਸਿਹਤ ਯਾਬੀ ਵੱਲ ਹਨ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 71 ਕੇਸਾਂ ਵਿਚੋਂ 47 ਪਟਿਆਲਾ ਸ਼ਹਿਰ, 04 ਰਾਜਪੁਰਾ, 10 ਨਾਭਾ, ਬਲਾਕ ਭਾਦਸੋਂ ਤੋਂ 03, ਬਲਾਕ ਕੋਲੀ ਤੋਂ 02, ਬਲਾਕ ਕਾਲੋਮਾਜਰਾ ਤੋਂ 01, ਬਲਾਕ ਹਰਪਾਲ ਪੁਰ ਤੋਂ 01, ਬਲਾਕ ਦੁਧਨਸਾਧਾ ਤੋਂ 02, ਬਲਾਕ ਸ਼ੁਤਰਾਣਾ ਤੋਂ 01 ਕੇਸ ਰਿਪੋਰਟ ਹੋਏ ਹਨ।ਇਹਨਾਂ ਵਿਚੋਂ 10 ਪੋਜਟਿਵ ਕੇਸਾਂ ਦੇੇ ਸੰਪਰਕ ਵਿਚ ਆਉਣ ਅਤੇ 61 ਕੰਟੈਨਮੈਂਟ ਜੋਨ ਅਤੇ ਓ.ਪੀ.ਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਮਰੀਜਾਂ ਦੇ ਲਏ ਸੈਂਪਲਾ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਦੇ ਮਿਲਟਰੀ ਕੈਂਟ, ਪੰਜਾਬੀ ਬਾਗ, ਸੇਵਕ ਕਲੋਨੀ, ਜੈ ਜਵਾਨ ਕਲੋਨੀ, ਬੈਂਕ ਕਲੋਨੀ, ਨੋਰਥ ਐਵੀਨਿਉ, ਆਰਿਆ ਸਮਾਜ, ਪ੍ਰਤਾਪ ਨਗਰ, ਵੱਡੀ ਬਾਰਾਂਦਰੀ, ਏਕਤਾ ਨਗਰ, ਜੁਝਾਰ ਨਗਰ, ਡੀ.ਐਮ.ਡਬਲਿਉ , ਫੁਲਕੀਅਨ ਐਨਕਲੇਵ, ਮਜੀਠੀਆਂ ਐਨਕਲੇਵ, ਗਰੀਨ ਪਾਰਕ, ਬਿਸ਼ਨ ਨਗਰ, ਘੁਮੰਣ ਨਗਰ, ਗੁਰੂ ਨਾਨਕ ਨਗਰ ਆਦਿ ਥਾਵਾਂ ਤੋਂ ਇਲਾਵਾ ਵੱਖ ਵੱਖ ਗੱਲੀ, ਮੁੱਹਲਿਆਂ ਅਤੇ ਕਲੋਨੀਆਂ ਵਿਚੋੌਂ ਪਾਏ ਗਏ ਹਨ।ਇਸੇ ਤਰਾਂ ਰਾਜਪੁਰਾ ਦੇ ਨੇੜੇ ਮਹਾਂਵੀਰ ਮੰਦਰ, ਗੁਰੂਨਾਨਕ ਨਗਰ, ਮਿਰਚ ਮੰਡੀ, ਪੁਰਾਨਾ ਰਾਜਪੁਰਾ, ਨਾਭਾ ਦੇ ਨਿਉ ਫਰੈਂਡਜ ਕਲੋਨੀ, ਹਿੰਮਤ ਸਿੰਘ ਨਗਰ, ਵਿਸ਼ਵਕਰਮਾ ਕਲੋਨੀ, ਹਰਦਾਸ ਕਲੋਨੀ ਆਦਿ ਤੋਂ ਇਲਾਵਾ ਹੋਰ ਵੱਖ ਵੱਖ ਕਲੋਨੀਆਂ, ਗੱਲੀਆਂ, ਮੁੱਹਲਿਆਂ ਅਤੇ ਪਿੰਡਾਂ ਵਿਚੌਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਨਵੀਆਂ ਗਾਈਡਲਾਈਨ ਅਨੁਸਾਰ ਕੋਵਿਡ ਕੇਅਰ ਸੈਂਟਰ/ਹੋਮ ਆਈਸੋਲੇਸ਼ਨ/ ਹਸਪਤਾਲਾ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।
ਡਾ. ਮਲਹੋਤਰਾ ਨੇ ਦੱਸਿਆ ਅੱਜ ਜਿਲੇ ਵਿੱਚ ਚਾਰ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋ ਗਈ ਹੈ।ਜਿਹਨਾਂ ਵਿਚੋਂ ਦੋ ਪਟਿਆਲਾ ਸ਼ਹਿਰ, ਇੱਕ ਰਾਜਪੁਰਾ ਅਤੇ ਇੱਕ ਬਲਾਕ ਸ਼ੁਤਰਾਣਾ ਨਾਲ ਸਬੰਧਤ ਸਨ।ਪਹਿਲਾ ਪਟਿਆਲਾ ਸ਼ਹਿਰ ਦੇ ਮੇਹਰ ਸਿੰਘ ਕਲੋਨੀ ਦੀ ਰਹਿਣ ਵਾਲੀ 43 ਸਾਲਾ ਅੋਰਤ ਜੋ ਕਿ ਸ਼ੁਗਰ ਦੀ ਮਰੀਜ ਸੀ ਅਤੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ਼ ਸੀ, ਦੁਸਰਾ ਯਾਦਵਿੰਦਰਾ ਕਲੋਨੀ ਦਾ ਰਹਿਣ ਵਾਲਾ 76 ਸਾਲਾ ਬਜੁਰਗ ਜੋ ਕਿ ਸਾਹ ਦੀ ਦਿੱਕਤ ਕਾਰਣ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਹੋਇਆ ਸੀ, ਤੀਸਰਾ ਰਾਜਪੁਰਾ ਦੇ ਡਾਲੀਮਾ ਵਿਹਾਰ ਦਾ ਰਹਿਣ ਵਾਲਾ 58 ਸਾਲਾ ਪੁਰਸ਼ ਜੋ ਕਿ ਪੁਰਾਨਾ ਦਿਲ ਦੀਆਂ ਬਿਮਾਰੀਆਂ, ਹਾਈਪਰਟੈਂਸਨ ਅਤੇ ਸਾਹ ਦੀ ਬਿਮਾਰੀ ਦਾ ਮਰੀਜ ਸੀ ਅਤੇ ਪਟਿਆਲਾ ਦੇ ਨਿਜੀ ਹਸਪਤਾਲ ਵਿੱਚ ਦਾਖਲ ਸੀ, ਚੋਥਾਂ ਪਿੰਡ ਤਾਈਪੁਰ ਬਲਾਕ ਸ਼ੁਤਰਾਣਾ ਦਾ ਰਹਿਣ ਵਾਲੀ 65 ਸਾਲਾ ਅੋਰਤ ਜੋ ਕਿ ਸ਼ੁਗਰ, ਕਿਡਨੀ ਅਤੇ ਹਾਈਪਰਟੈਂਸ਼ਨ ਦੀ ਮਰੀਜ ਸੀ ਅਤੇ ਪਟਿਆਲਾ ਦੇ ਨਿਜੀ ਹਸਪਤਾਲ ਵਿੱਚ ਦਾਖਲ ਸੀ।ਇਹ ਸਾਰੇ ਮਰੀਜ ਹਸਪਤਾਲਾ ਵਿਚ ਦਾਖਲ ਸਨ ਅਤੇ ਇਲਾਜ ਦੋਰਾਨ ਇਹਨਾਂ ਦੀ ਮੌਤ ਹੋ ਗਈ।ਜਿਸ ਨਾਲ ਹੁਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੋਤਾਂ ਦੀ ਗਿਣਤੀ 325 ਹੋ ਗਈ ਹੈ।
ਉਹਨਾਂ ਦੱਸਿਆ ਕਿ ਜਿਆਦਾ ਪੋਜਟਿਵ ਕੇਸ ਆਉਣ ਤੇਂ ਪਟਿਆਲਾ ਸ਼ਹਿਰ ਦੇ ਯਾਦਵਿੰਦਰਾ ਕਲੋਨੀ ਨੇੜੇ ਵੱਡੀ ਬਾਰਾਦਰੀ ਵਿਖੇ ਨਵੀਂ ਮਾਈਕਰੋਕੰਟੈਨਮੈਂਟ ਲਗਾ ਦਿੱਤੀ ਗਈ ਹੈ ਅਤੇ ਗਾਈਡਲਾਈਨਜ ਅਨੁਸਾਰ ਸਮਾਂ ਪੁਰਾ ਹੋਣ ਅਤੇ ਏਰੀਏ ਵਿਚੋਂ ਕੋਈ ਨਵਾਂ ਕੇਸ ਨਾ ਆਉਣ ਤੇਂ ਅਰਬਨ ਅਸਟੇਟ ਫੇਜ ਦੋ ਵਿਖੇ ਲਗਾਈ ਗਈ ਮਾਈਕਰੋਕੰਟੈਨਮੈਂਟ ਹਟਾ ਦਿੱਤੀ ਗਈ ਹੈ।
ਅੱਜ ਵੀ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 2300 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇਂ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 1,57,833 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 11,636 ਕੋਵਿਡ ਪੋਜਟਿਵ, 1,44,497 ਨੇਗੇਟਿਵ ਅਤੇ ਲੱਗਭਗ 1300 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।