7 Coronavirus case in Patiala 1 July 2020

July 1, 2020 - PatialaPolitics

ਜਿਲੇ ਵਿੱਚ ਸੱਤ ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ ਹੋਈ 336

ਕੋਵਿਡ 19 ਦੇ ਖਿਲਾਫ ਕਰੋਨਾ ਯੋਧਿਆਂ ਵੱਜੋ ਫਰੰਟਲਾਈਨ ਤੇ ਨਿਰੰਤਰ ਲੜ ਰਹੇ ਹਨ ਡਾਕਟਰ : ਡਾ. ਮਲਹੋਤਰਾ

ਪਟਿਆਲਾ 1 ਜੁਲਾਈ ( ) ਜਿਲੇ ਵਿਚ ਸੱਤ ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਕੋਵਿਡ ਸੈਂਪਲਾ ਦੀਆਂ ਹੁਣ ਤੱਕ ਪ੍ਰਾਪਤ ਹੋਈਆਂ 107 ਰਿਪੋਰਟਾਂ ਵਿਚੋ 102 ਕੋਵਿਡ ਨੈਗੇਟਿਵ ਅਤੇ 05 ਕੋਵਿਡ ਪੋਜਟਿਵ ਪਾਏ ਗਏ ਹਨ।ਕੋਵਿਡ ਪੋਜਟਿਵ ਕੇਸਾਂ ਵਿਚੋਂ ਤਿੰਨ ਪੋਜਟਿਵ ਕੇਸ ਦੇ ਸੰਪਰਕ ਆਏ ਵਿਅਕਤੀ,ਇੱਕ ਫੱਲੂ ਟਾਈਪ ਲੱਛਣ ਹੋਣ ਅਤੇ ਇੱਕ ਫੱਲੂ ਟਾਈਪ ਲੱਛਣ ਨਾ ਹੋਣ ਨਾਲ ਸਬੰਧਤ ਹਨ।ਇਸ ਤੋਂ ਇਲਾਵਾ ਜਿਲੇ ਦੇ ਇੱਕ ਕੋਵਿਡ ਪੋਜਟਿਵ ਮਰੀਜ ਦੀ ਸੂਚਨਾ ਸਿਵਲ ਸਰਜਨ ਲੁਧਿਆਣਾ ਅਤੇ ਇੱਕ ਕੋਵਿਡ ਮਰੀਜ ਦੀ ਸੂਚਨਾ ਪੀ.ਜੀ.ਆਈ ਚੰਡੀਗੜ ਤੋਂ ਪ੍ਰਾਪਤ ਹੋਈ ਹੈ।ਡਾ. ਮਲਹੋਤਰਾ ਨੇਂ ਦੱਸਿਆਂ ਪਿਛਲੇ ਦਿਨੀ ਆਨੰਦ ਨਗਰ ਦਾ ਰਹਿਣ ਵਾਲਾ ਸਿੱਖਿਆ ਵਿਭਾਗ ਵਿਚ ਕੰਮ ਕਰਦਾ ਕਰਮਚਾਰੀ ਜੋ ਕਿ ਕੋਵਿਡ ਪੋਜਟਿਵ ਆਉਣ ਤੇਂ ਉਸ ਦੀ ਹਸਪਤਾਲ ਵਿਚ ਇਲਾਜ ਦੋਰਾਣ ਮੋਤ ਹੋ ਗਈ ਸੀ,ਦੇ 22 ਸਾਲਾ ਪੁੱਤਰ ਅਤੇ 50 ਸਾਲਾ ਪੱਤਨੀ ਵਿਚ ਵੀ ਨੇੜਲੇ ਸੰਪਰਕ ਵਿਚ ਆਉਣ ਕਾਰਨ ਲਏ ਕੋਵਿਡ ਸੈਂਪਲ ਪੋਜਟਿਵ ਪਾਏ ਗਏ ਹਨ।ਇਸੇ ਤਰਾਂ ਹੀਰਾ ਨਗਰ ਦੀ ਰਹਿਣ ਵਾਲੀ 53 ਸਾਲਾ ਅੋਰਤ ਵੀ ਪੋਜਟਿਵ ਕੇਸ ਦੇ ਸੰਪਰਕ ਵਿਚ ਆਉਣ ਤੇਂ ਕੋਵਿਡ ਪੋਜਟਿਵ ਪਾਈ ਗਈ ਹੈ।ਉਹਨਾਂ ਦੱਸਿਆ ਕਿ ਰਾਜਪੁਰਾ ਦੇ ਬਠੇਜਾ ਕਾਲੋਨੀ ਵਿਚ ਰਹਿਣ ਵਾਲੇ 23 ਸਾਲਾ ਵਿਅਕਤੀ ਵਿਚ ਫੱਲੂ ਟਾਈਪ ਲੱਛਣ ਹੋਣ ਤੇੇੇਂ ਉਸ ਦੇ 52 ਸਾਲਾ ਪਿਤਾ ਦੇ ਵੀ ਕੋਵਿਡ ਜਾਂਚ ਸਬੰਧੀ ਲਏ ਸੈਂਪਲ ਵਿਚ ਦੋਨੋ ਕੋਵਿਡ ਪੋਜਟਿਵ ਪਾਏ ਗਏ ਹਨ। ਉਹਨਾਂ ਕਿਹਾ ਕਿ ਬਡੰੁਗਰ ਦੀ ਰਹਿਣ ਵਾਲੀ 20 ਸਾਲਾ ਲੜਕੀ ਜੋ ਕਿ ਵਿਦੇਸ਼ ਤੋਂ ਆਉਣ ਤੇਂ ਮੁਹਾਲੀ ਏਅਰ ਪੋੋਰਟ ਤੇਂ ਉਸ ਦੇ ਕਰੋਨਾ ਜਾਂਚ ਸਬੰਧੀ ਲਏ ਸੈਂਪਲ ਵਿਚ ਕੋਵਿਡ ਦੀ ਪੁਸ਼ਟੀ ਹੋਈ ਹੈ। ਜਿਸ ਦੀ ਸੂਚਨਾ ਪੀ.ਜੀ.ਆਈ. ਚੰਡੀਗੜ ਤੋਂ ਪ੍ਰਾਪਤ ਹੋਈ ਹੈ।ਇਸੇ ਤਰਾਂ ਨਾਭੇ ਦੀ ਗਰੀਨ ਵਿਉ ਕਲੋਨੀ ਵਿਚ ਰਹਿਣ ਵਾਲਾ 32 ਸਾਲਾ ਵਿਅਕਤੀ, ਜੋ ਕਿ ਕਿਸੇ ਬਿਮਾਰੀ ਕਾਰਣ ਲੁਧਿਆਣਾ ਵਿਖੇ ਡੀ.ਐਮ.ਸੀ.ਹਸਪਤਾਲ ਵਿੱਚ ਦਾਖਲ਼ ਹੈ,ਵਿਚ ਵੀ ਕੋਵਿਡ ਜਾਂਚ ਪੋਜਟਿਵ ਪਾਈ ਗਈ ਹੈ।ਜਿਸ ਦੀ ਸੂਚਨਾ ਸਿਵਲ ਸਰਜਨ ਲੁਧਿਆਣਾ ਤੋਂ ਪ੍ਰਾਪਤ ਹੋਈ ਹੈ।ਸਿਵਲ ਸਰਜਨ ਡਾ. ਮਲਹੋਤਰਾਂ ਨੇਂ ਦੱਸਿਆਂ ਕਿ ਪੋਜਟਿਵ ਆਏ ਇਹਨਾਂ ਵਿਅਕਤੀਆਂ ਨੂੰ ਗਾਈਡਲਾਈਨ ਅਨੁਸਾਰ ਕੋਵਿਡ ਕੇਅਰ ਸੈਂਟਰ/ਹੋਮ ਆਈਸੋਲੇਸ਼ਨ/ਰਾਜਿੰਦਰਾ ਹਸਪਤਾਲ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾਣਗੇ ਅਤੇ ਇਹਨਾਂ ਪੋਜਟਿਵ ਕੇਸਾਂ ਦੇ ਘਰਾਂ ਅਤੇ ਆਲੇ ਦੁਆਲੇ ਦੇ ਘਰਾਂ ਵਿਚ ਸੋਡੀਅਮ ਹਾਈਪੋਕਲੋਰਾਈਡ ਦੀ ਸਪਰੇਅ ਵੀ ਕਰਵਾਈ ਜਾ ਰਹੀ ਹੈ।

ਡਾ. ਮਲਹੋਤਰਾ ਨੇਂ ਦੱਸਿਆਂ ਕਿ ਮਿਸ਼ਨ ਫਤਿਹ ਤਹਿਤ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚੋ ਇੱਕ ਵਿਅਕਤੀ ਨੂੰ ਕੋਵਿਡ ਤੋਂ ਠੀਕ ਹੋਣ, ਦੋ ਵਿਅਕਤੀਆਂ ਨੂੰ ਆਈਸੋਲੇਸ਼ਨ ਦਾ ਦੱਸ ਦਿਨ ਦਾ ਸਮਾਂ ਪੂਰਾ ਹੋਣ ਅਤੇ ਕੋਵਿਡ ਕੇਅਰ ਸੈਂਟਰ ਤੋਂ ਇੱਕ ਮਰੀਜ ਨੂੰ ਛੁੱਟੀ ਦੇ ਕੇ ਅੱਗਲੇ ਸੱਤ ਦਿਨ ਏਕਾਂਤਵਾਸ ਵਿਚ ਰਹਿਣ ਲਈ ਘਰ ਭੇਜ ਦਿੱਤਾ ਗਿਆ ਹੈ।

ਅੱਜ ਡਾਕਟਰ ਦਿਵਸ ਦੇ ਮੋਕੇ ਤੇਂ ਉਹਨਾਂ ਕਿਹਾ ਕਿ ਉਹ ਸਾਰੇ ਡਾਕਟਰਾਂ ਨੂੰ ਸਲਾਮ ਕਰਦੇ ਹਨ ਜਿਹੜੇ ਕੋਵਿਡ 19 ਦੇ ਖਿਲਾਫ ਕਰੋਨਾ ਯੋਧਿਆਂ ਵੱਜੋ ਫਰੰਟਲਾਈਨ ਤੇ ਨਿਰੰਤਰ ਲੜ ਰਹੇ ਹਨ ਅਤੇ ਇਸ ਮਹਾਂਮਾਰੀ ਨੂੰ ਰੋਕਣ ਲਈ ਸ਼ਾਨਦਾਰ ਸੇਵਾਂਵਾ ਪ੍ਰਦਾਨ ਕਰ ਰਹੇ ਹਨ।ਉਹਨਾਂ ਕਿਹਾ ਕਿ ਕੋਵਿਡ 19 ਤਹਿਤ ਜਿਲੇ ਦੇ ਸਮੂਰ ਡਾਕਟਰਾਂ ਵੱਲੋ ਕੋਵਿਡ ਪੋਜਟਿਵ ਕੇਸਾਂ ਦੀ ਦੇਖਭਾਲ ਕਰਨ ਅਤੇ ਜਿਲੇ ਨੂੰ ਕੋਵਿਡ ਤੋਂ ਮੁਕਤ ਕਰਾਉਣ ਲਈ ਪੂਰੀ ਤਨਦੇਹੀ ਨਾਲ ਦਿਨ ਰਾਤ ਇੱਕ ਕਰਕੇ ਡਿਉਟੀ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਡਾਕਟਰਾਂ ਵੱਲੋ ਇਸ ਮਹਾਂਮਾਰੀ ਨਾਲ ਲੜਨ ਲਈ ਅਜਿਹੀਆਂ ਸੇਵਾਂਵਾ ਜਾਰੀ ਰਹਿਣਗੀਆਂ।

ਡਾ. ਮਲਹੋਤਰਾ ਨੇਂ ਦੱਸਿਆਂ ਕਿ ਅੱਜ ਜਿਲੇ ਵਿਚ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਕੁੱਲ 632 ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਹਨਾਂ ਵਿਚੋ ਪੋਜਟਿਵ ਆਏ ਵਿਅਕਤੀਆਂ ਦੇ ਨੇੜਲੇ ਸੰਪਰਕ, ਬਾਹਰੀ ਰਾਜਾਂ, ਵਿਦੇਸ਼ਾ ਤੋਂ ਆ ਰਹੇੇ ਯਾਤਰੀਆਂ, ਲੇਬਰ, ਫਲੂ ਲ਼ੱਛਣਾਂ ਵਾਲੇ ਮਰੀਜ, ਟੀ.ਬੀ. ਮਰੀਜ, ਸਿਹਤ ਵਿਭਾਗ ਦੇੇ ਫਰੰਟ ਲਾਈਨ ਵਰਕਰ, ਪੁਲਿਸ ਮੁਲਾਜਮ, ਪੋਜਟਿਵ ਕੇਸਾਂ ਦੇ ਨੇੜੇ ਦੇ ਸੰਪਰਕ ਵਿਚ ਆਏ ਵਿਅਕਤੀਆਂ ਆਦਿ ਦੇ ਲਏ ਸੈਂਪਲ ਸ਼ਾਮਲ ਹਨ।ਜਿਹਨਾਂ ਦੀ ਰਿਪੋਰਟ ਕੱਲ ਨੂੰ ਆਵੇਗੀ।

ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇਂ ਕਿਹਾ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 22965 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ 336 ਕੋਵਿਡ ਪੋਜਟਿਵ, 21430 ਨੈਗਟਿਵ ਅਤੇ 1158 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਪੌਜਟਿਵ ਕੇਸਾਂ ਵਿੱਚੋਂ 9 ਪੋਜਟਿਵ ਕੇਸ ਦੀ ਮੋਤ ਹੋ ਚੁੱਕੀ ਹੈ 160 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 167 ਹੈ