Covid report Patiala 3 October area wise details
October 3, 2020 - PatialaPolitics
ਜਿਲੇ ਵਿੱਚ 54 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ
ਪੰਜ ਕੋਵਿਡ ਪੋਜਟਿਵ ਮਰੀਜਾਂ ਦੀ ਹੋਈ ਮੌਤ
88 ਫੀਸਦੀ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਹੋਏ ਠੀਕ ਅਤੇ ਬਾਕੀ ਸਿਹਤਯਾਬੀ ਵੱਲ: ਡਾ.ਮਲਹੋਤਰਾ
ਪਟਿਆਲਾ 3 ਅਕਤੂਬਰ ( ) ਜਿਲੇ ਵਿਚ 54 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 1900 ਦੇ ਕਰੀਬ ਰਿਪੋਰਟਾਂ ਵਿਚੋਂ 54 ਕੋਵਿਡ ਪੋਜਟਿਵ ਪਾਏ ਗਏ ਹਨ।ਇਸ ਤਰਾਂ ਹੁਣ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 11,781 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 145 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 10,378 ਹੋ ਗਈ ਹੈ।ਪੌਜਟਿਵ ਕੇਸਾਂ ਵਿੱਚੋਂ 05 ਹੋਰ ਮਰੀਜਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 333 ਹੋ ਗਈ ਹੈ, 10,378 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1070 ਹੈ।ਉਹਨਾਂ ਦੱਸਿਆ ਕਿ 88 ਫੀਸਦੀ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਮੌਤ ਦਰ ਸਿਰਫ 2.8 ਪ੍ਰਤੀਸ਼ਤ ਹੈ ਅਤੇ ਬਾਕੀ ਮਰੀਜ ਸਿਹਤ ਯਾਬੀ ਵੱਲ ਹਨ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 54 ਕੇਸਾਂ ਵਿਚੋਂ 31 ਪਟਿਆਲਾ ਸ਼ਹਿਰ, 02 ਰਾਜਪੁਰਾ, 01 ਨਾਭਾ, ਬਲਾਕ ਭਾਦਸੋਂ ਤੋਂ 06, ਬਲਾਕ ਕੋਲੀ ਤੋਂ 03,ਬਲਾਕ ਕਾਲੋਮਾਜਰਾ ਤੋਂ 03, ਬਲਾਕ ਹਰਪਾਲ ਪੁਰ ਤੋਂ 02, ਬਲਾਕ ਦੁਧਨਸਾਧਾ ਤੋਂ 04 ਅਤੇਂ ਬਲਾਕ ਸ਼ੁਤਰਾਣਾ ਤੋਂ 02 ਕੇਸ ਰਿਪੋਰਟ ਹੋਏ ਹਨ।ਇਹਨਾਂ ਵਿਚੋਂ 10 ਪੋਜਟਿਵ ਕੇਸਾਂ ਦੇੇ ਸੰਪਰਕ ਵਿਚ ਆਉਣ ਅਤੇ 44 ਕੰਟੈਨਮੈਂਟ ਜੋਨ ਅਤੇ ਓ.ਪੀ.ਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਗਰਿਡ ਕਲੋਨੀ, ਰਤਨ ਨਗਰ, ਗੁੱਡ ਅਰਥ ਕਲੋਨੀ, ਪੀ.ਐਸ.ਈ.ਬੀ ਗੈਸਟ ਹਾਉਸ, ਮਨਜੀਤ ਨਗਰ, ਚਰਨ ਬਾਗ, ਆਫੀਸਰ ਐਨਕਲੇਵ, ਮਜੀਠੀਆਂ ਐਨਕਲੇਵ, ਮਾਡਲ ਟਾਉਨ, ਕੇਸਰ ਬਾਗ, ਤ੍ਰਿਪੜੀ, ਅਨੰਦ ਨਗਰ ਬੀ, ਅਰਬਨ ਅਸੇਟਟ ਫੇਜ ਦੋ, ਸੰਤ ਨਗਰ, ਭਾਨ ਕਲੋਨੀ, ਮੇਨ ਬਜਾਰ, ਤ੍ਰਿਪੜੀ, ਚੀਮਾ ਬਾਗ ਕਲੋਨੀ, ਆਦਰਸ਼ ਕਲੋਨੀ, ਮਿਲਟਰੀ ਕੈਂਟ, ਅਪਰ ਮਾਲ ਆਦਿ ਥਾਵਾਂ ਤੋਂ ਇਲਾਵਾ ਵੱਖ ਵੱਖ ਗੱਲੀ, ਮੁੱਹਲਿਆਂ ਅਤੇ ਕਲੋਨੀਆਂ ਵਿਚੋਂ ਪਾਏ ਗਏ ਹਨ।ਇਸੇ ਤਰਾਂ ਰਾਜਪੁਰਾ ਦੇ ਗਰੀਨ ਸਿਟੀ, ਵਾਰਡ ਨੰਬਰ 16 ਅਤੇ ਨਾਭਾ ਦੇ ਪ੍ਰੀਤ ਵਿਹਾਰ ਆਦਿ ਥਾਵਾਂ ਅਤੇ ਪਿੰਡਾਂ ਵਿਚੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਨਵੀਆਂ ਗਾਈਡਲਾਈਨ ਅਨੁਸਾਰ ਕੋਵਿਡ ਕੇਅਰ ਸੈਂਟਰ/ਹੋਮ ਆਈਸੋਲੇਸ਼ਨ/ ਹਸਪਤਾਲਾ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।
ਡਾ. ਮਲਹੋਤਰਾ ਨੇ ਦੱਸਿਆ ਅੱਜ ਜਿਲੇ ਵਿੱਚ ਪੰਜ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਈ ਹੈ।ਜਿਹਨਾਂ ਵਿਚੋਂ ਤਿੰਨ ਪਟਿਆਲਾ ਸ਼ਹਿਰ, ਇੱਕ ਰਾਜਪੁਰਾ ਅਤੇ ਇੱਕ ਬਲਾਕ ਹਰਪਾਲਪੁਰ ਨਾਲ ਸਬੰਧਤ ਸਨ।ਪਹਿਲਾ ਪਟਿਆਲਾ ਦੇ ਅਮਨ ਬਾਗ ਵਿੱਚ ਰਹਿਣ ਵਾਲੀ 48 ਸਾਲਾ ਅੋਰਤ ਜੋ ਕਿ ਪੁਰਾਨੀ ਸ਼ੁਗਰ, ਕਿਡਨੀ ਅਤੇ ਹਾਈਪਰਟੈਂਸ਼ਨ ਦੀ ਮਰੀਜ ਸੀ,ਦੁਸਰਾ ਗੁਰੂ ਨਾਨਕ ਨਗਰ ਦੀ ਰਹਿਣ ਵਾਲੀ 13 ਸਾਲਾ ਲੜਕੀ ਜੋ ਕਿ ਟਾਈਪ ਵਨ ਡਾਇਬਟਿਕ ਦੀ ਮਰੀਜ ਸੀ, ਤੀਸਰਾ ਤ੍ਰਿਪੜੀ ਦਾ ਰਹਿਣ ਵਾਲਾ 59 ਸਾਲਾ ਪੁਰਸ਼ ਜੋ ਕਿ ਸਾਹ ਦੀ ਦਿੱਕਤ ਨਾਲ ਪਟਿਆਲਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਹੋਇਆ ਸੀ, ਚੋਥਾਂ ਰਾਜਪੁਰਾ ਦੇ ਟੀਚਰ ਕਲੋਨੀ ਦਾ ਰਹਿਣ ਵਾਲਾ 78 ਸਾਲਾ ਬਜੁਰਗ ਜੋ ਕਿ ਸ਼ੁਗਰ ਦਾ ਮਰੀਜ ਸੀ,ਪੰਜਵਾਂ ਬਲਾਕ ਹਰਪਾਲਪੁਰ ਦੇ ਪਿੰਡ ਚੱਪੜ ਦਾ ਰਹਿਣ ਵਾਲਾ 65 ਸਾਲਾ ਪੁਰਸ਼ ਜੋ ਕਿ ਸਾਹ ਦੀ ਦਿੱਕਤ ਕਾਰਣ ਰਾਜਿੰਦਰਾ ਹਸਪਤਾਲ ਵਿੱਚ ਦਾਖਲ਼ ਹੋਇਆ ਸੀ।ਇਹ ਪੰਜੋਂ ਮਰੀਜ ਹਸਪਤਾਲ ਵਿਚ ਦਾਖਲ ਸਨ ਅਤੇ ਇਲਾਜ ਦੋਰਾਨ ਇਹਨਾਂ ਦੀ ਮੌਤ ਹੋ ਗਈ।ਜਿਸ ਨਾਲ ਹੁਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੋਤਾਂ ਦੀ ਗਿਣਤੀ 333 ਹੋ ਗਈ ਹੈ।
ਅੱਜ ਵੀ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 1850 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇਂ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 1,60,783 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 11,781 ਕੋਵਿਡ ਪੋਜਟਿਵ,1,47,652 ਨੇਗੇਟਿਵ ਅਤੇ ਲੱਗਭਗ 950 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।