Covid Patiala Report 6 October area wise details
October 6, 2020 - PatialaPolitics
ਜਿਲੇ ਵਿੱਚ 52 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ
02 ਕੋਵਿਡ ਪੋਜਟਿਵ ਮਰੀਜਾਂ ਦੀ ਹੋਈ ਮੌਤ
90 ਫੀਸਦੀ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਹੋਏ ਠੀਕ ਅਤੇ ਬਾਕੀ ਸਿਹਤਯਾਬੀ ਵੱਲ: ਡਾ.ਮਲਹੋਤਰਾ
ਪਟਿਆਲਾ 6 ਅਕਤੂਬਰ ( ) ਜਿਲੇ ਵਿਚ 52 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 1400 ਦੇ ਕਰੀਬ ਰਿਪੋਰਟਾਂ ਵਿਚੋਂ 52 ਕੋਵਿਡ ਪੋਜਟਿਵ ਪਾਏ ਗਏ ਹਨ।ਇਸ ਤਰਾਂ ਹੁਣ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 11,950 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 101 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 10,714 ਹੋ ਗਈ ਹੈ।ਪੌਜਟਿਵ ਕੇਸਾਂ ਵਿੱਚੋਂ 02 ਹੋਰ ਮਰੀਜਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 345 ਹੋ ਗਈ ਹੈ, 10,714 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 891 ਹੈ। ਉਹਨਾਂ ਦੱਸਿਆ ਕਿ 90 ਫੀਸਦੀ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਮੌਤ ਦਰ ਸਿਰਫ 2.8 ਪ੍ਰਤੀਸ਼ਤ ਹੈ ਅਤੇ ਬਾਕੀ ਮਰੀਜ ਸਿਹਤ ਯਾਬੀ ਵੱਲ ਹਨ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 52 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 33, ਰਾਜਪੁਰਾ ਤੋਂ 04, ਨਾਭਾ ਤੋਂ 02, ਸਮਾਣਾ ਤੋਂ 01, ਬਲਾਕ ਭਾਦਸੋਂ ਤੋਂ 04, ਬਲਾਕ ਕੋਲੀ ਤੋਂ 01, ਬਲਾਕ ਹਰਪਾਲਪੁਰ ਤੋਂ 01, ਬਲਾਕ ਦੁਧਨਸਾਧਾ ਤੋਂ 03 ਅਤੇਂ ਬਲਾਕ ਸ਼ੁਤਰਾਣਾ ਤੋਂ 03 ਕੇਸ ਰਿਪੋਰਟ ਹੋਏ ਹਨ।ਇਹਨਾਂ ਵਿਚੋਂ 11 ਪੋਜਟਿਵ ਕੇਸਾਂ ਦੇੇ ਸੰਪਰਕ ਵਿਚ ਆਉਣ ਅਤੇ 41 ਕੰਟੈਨਮੈਂਟ ਜੋਨ ਅਤੇ ਓ.ਪੀ.ਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਮਥੁਰਾ ਕਲੋਨੀ, ਆਦਰਸ਼ ਕਲੋਨੀ, ਅਰੋੜਿਆਂ ਮੁਹੱਲਾ, ਐਸ.ਐਸ.ਟੀ. ਨਗਰ, ਹਰਿੰਦਰ ਨਗਰ, ਅਨੰਦ ਨਗਰ, ਪੁਰਾਨਾ ਬਿਸ਼ਨ ਨਗਰ, ਰਤਨ ਨਗਰ, ਅਜਾਦ ਨਗਰ, ਖਾਲਸਾ ਮੁਹੱਲਾ, ਰਣਜੀਤ ਨਗਰ, ਮਜੀਠੀਆਂ ਐਨਕਲੇਵ, ਧੀਰੂ ਕੀ ਮਾਜਰੀ, ਜੋੜੀਆਂ ਭੱਠੀਆਂ, ਪ੍ਰੇਮ ਨਗਰ, ਸੰਨੀ ਐਨਕਲੇਵ, ਨਾਗਰਾ ਐਨਕਲੇਵ, ਏਕਤਾ ਕਲੋਨੀ, ਜਗਤਾਰ ਨਗਰ, ਅਰਬਨ ਅਸਟੇਟ ਫੇਜ ਦੋ ਆਦਿ ਥਾਵਾਂ ਤੋਂ ਇਲਾਵਾ ਵੱਖ ਵੱਖ ਗੱਲੀ, ਮੁੱਹਲਿਆਂ ਅਤੇ ਕਲੋਨੀਆਂ ਵਿਚੌਂ ਪਾਏ ਗਏ ਹਨ।ਇਸੇ ਤਰਾਂ ਰਾਜਪੁਰਾ ਦੇ ਗੁਰੂ ਅਰਜਨ ਦੇਵ ਕਲੋਨੀ, ਗਾਂਧੀ ਨਗਰ, ਸ਼ਾਮ ਨਗਰ, ਸਮਾਣਾ ਤੋਂ ਪੀਰ ਗੌਰੀ ਮੁੱਹਲਾ ਅਤੇ ਨਾਭਾ ਸ਼ਹਿਰ ਆਦਿ ਥਾਵਾਂ ਤੋਂ ਇਲਾਵਾ ਪਿੰਡਾਂ ਵਿਚੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਨਵੀਆਂ ਗਾਈਡਲਾਈਨ ਅਨੁਸਾਰ ਕੋਵਿਡ ਕੇਅਰ ਸੈਂਟਰ/ਹੋਮ ਆਈਸੋਲੇਸ਼ਨ/ ਹਸਪਤਾਲਾ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।
ਡਾ. ਮਲਹੋਤਰਾ ਨੇ ਦੱਸਿਆਂ ਕਿ ਅੱਜ ਜਿਲੇ ਵਿੱਚ ਦੋ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋ ਗਈ।ਜੋਕਿ ਦੋਨੋਂ ਹੀ ਪਟਿਆਲਾ ਸ਼ਹਿਰ ਦੇ ਰਹਿਣ ਵਾਲੇ ਸਨ।ਪਹਿਲਾ ਸੰਤ ਐਨਕਲੇਵ ਪਟਿਆਲਾ ਦਾ ਰਹਿਣ ਵਾਲਾ 81 ਸਾਲਾ ਬਜੁਰਗ ਜੋ ਕਿ ਹਾਈਪਰਟੈਂਸ਼ਨ ਦਾ ਪੁਰਨਾ ਮਰੀਜ ਸੀ ਅਤੇ ਪਟਿਆਲਾ ਦੇ ਨਿਜੀ ਹਸਪਤਾਲ ਵਿੱਚ ਦਾਖਲ ਸੀ, ਦੁਸਰਾ ਗੁਰੂ ਨਾਨਕ ਨਗਰ ਦਾ ਰਹਿਣ ਵਾਲਾ 56 ਸਾਲਾ ਪੁਰਸ਼ ਜੋਕਿ ਕੈਂਸਰ ਅਤੇ ਲੀਵਰ ਦੀਆਂ ਬਿਮਾਰੀਆਂ ਦਾ ਮਰੀਜ ਸੀ ਅਤੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਹੋਇਆ ਸੀ।ਇਹਨਾਂ ਮਰੀਜਾਂ ਦੀ ਹਸਪਤਾਲਾ ਵਿੱਚ ਇਲਾਜ ਦੋਰਾਨ ਮੌਤ ਹੋ ਗਈ ਹੈ।ਜਿਸ ਨਾਲ ਹੁਣ ਜਿੱਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੋਤਾਂ ਦੀ ਗਿਣਤੀ 345 ਹੋ ਗਈ ਹੈ।
ਅੱਜ ਵੀ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 1550 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇਂ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 1,64,833 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 11,950 ਕੋਵਿਡ ਪੋਜਟਿਵ,1,51,433 ਨੇਗੇਟਿਵ ਅਤੇ ਲੱਗਭਗ 1050 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।