Covid Patiala report 7 October area wise details
October 7, 2020 - PatialaPolitics
ਜਿਲੇ ਵਿੱਚ 27 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ
ਜਿਲਾ ਵਾਸੀਆਂ ਲਈ ਰਾਹਤ ਦੀ ਖਬਰ
ਅੱਜ ਕਿਸੇ ਕੋਵਿਡ ਪੋਜਟਿਵ ਮਰੀਜ ਦੀ ਨਹੀ ਹੋਈ ਮੌਤ
90 ਫੀਸਦੀ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਹੋਏ ਠੀਕ ਅਤੇ ਬਾਕੀ ਸਿਹਤਯਾਬੀ ਵੱਲ: ਡਾ.ਮਲਹੋਤਰਾ
ਪਟਿਆਲਾ 7 ਅਕਤੂਬਰ ( ) ਜਿਲੇ ਵਿਚ 27 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 1800 ਦੇ ਕਰੀਬ ਰਿਪੋਰਟਾਂ ਵਿਚੋਂ 27 ਕੋਵਿਡ ਪੋਜਟਿਵ ਪਾਏ ਗਏ ਹਨ।ਇਸ ਤਰਾਂ ਹੁਣ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 11,977 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 82 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 10,796 ਹੋ ਗਈ ਹੈ। ਅੱਜ ਪੌਜਟਿਵ ਕੇਸਾਂ ਵਿੱਚੋਂ ਕਿਸੇ ਹੋਰ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਗਿਣਤੀ 345 ਹੀ ਹੈ, 10,796 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 836 ਹੈ। ਉਹਨਾਂ ਦੱਸਿਆ ਕਿ 90 ਫੀਸਦੀ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਮੌਤ ਦਰ ਸਿਰਫ 2.8 ਪ੍ਰਤੀਸ਼ਤ ਹੈ ਅਤੇ ਬਾਕੀ ਮਰੀਜ ਸਿਹਤ ਯਾਬੀ ਵੱਲ ਹਨ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 27 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 10, ਰਾਜਪੁਰਾ ਤੋਂ 02, ਨਾਭਾ ਤੋਂ 01, ਬਲਾਕ ਭਾਦਸੋਂ ਤੋਂ 02, ਬਲਾਕ ਕੋਲੀ ਤੋਂ 02, ਬਲਾਕ ਕਾਲੋਮਾਜਰਾ ਤੋਂ 01 ਅਤੇਂ ਬਲਾਕ ਸ਼ੁਤਰਾਣਾ ਤੋਂ 09 ਕੇਸ ਰਿਪੋਰਟ ਹੋਏ ਹਨ।ਇਹਨਾਂ ਵਿਚੋਂ 03 ਪੋਜਟਿਵ ਕੇਸਾਂ ਦੇੇ ਸੰਪਰਕ ਵਿਚ ਆਉਣ ਅਤੇ 24 ਕੰਟੈਨਮੈਂਟ ਜੋਨ ਅਤੇ ਓ.ਪੀ.ਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਗੁਰੁ ਨਾਨਕ ਨਗਰ, ਮਜੀਠੀਆਂ ਐਨਕਲੇਵ, ਮਹਾਰਾਜਾ ਯਾਦਵਿੰਦਰਾ ਐਨਕਲੇਵ, ਆਫੀਸਰ ਕਲੋਨੀ, ਅਨੰਦ ਨਗਰ, ਤੇਜ ਬਾਗ ਕਲੋਨੀ, ਨਿਉ ਪ੍ਰੋਫੈਸਰ ਕਲੋਨੀ, ਮਜੀਠੀਆਂ ਐਨਕਲੇਵ ਫੇਜ ਦੋ ਆਦਿ ਥਾਵਾਂ ਤੋਂ ਇਲਾਵਾ ਵੱਖ ਵੱਖ ਗੱਲੀ, ਮੁੱਹਲਿਆਂ ਅਤੇ ਕਲੋਨੀਆਂ ਵਿਚੌਂ ਪਾਏ ਗਏ ਹਨ।ਇਸੇ ਤਰਾਂ ਰਾਜਪੁਰਾ ਦੇ ਬਨਵਾੜੀ, ਪੁਰਾਨਾ ਰਾਜਪੁਰਾ ਅਤੇ ਨਾਭਾ ਦੇ ਕੋਤਵਾਲੀ ਚੌਂਕ ਆਦਿ ਥਾਵਾਂ ਤੋਂ ਇਲਾਵਾ ਪਿੰਡਾਂ ਵਿਚੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਨਵੀਆਂ ਗਾਈਡਲਾਈਨ ਅਨੁਸਾਰ ਕੋਵਿਡ ਕੇਅਰ ਸੈਂਟਰ/ਹੋਮ ਆਈਸੋਲੇਸ਼ਨ/ ਹਸਪਤਾਲਾ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।
ਡਾ. ਮਲਹੋਤਰਾ ਨੇ ਦੱਸਿਆਂ ਕਿ ਅੱਜ ਜਿਲੇ ਵਿੱਚ ਰਾਹਤ ਭਰੀ ਖਬਰ ਇਹ ਰਹੀ ਕਿ ਅੱਜ ਜਿਲੇ ਵਿੱਚ ਕੋਵੀ ਵੀ ਕੋਵਿਡ ਮਰੀਜ ਦੀ ਮੌਤ ਨਹੀ ਹੋਈ। ਉਹਨਾਂ ਲੋਕਾਂ ਵੱਲੋ ਕੋਵਿਡ ਸੈਂਪਲਿੰਗ ਲਈ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਕਰਦੇ ਕਿਹਾ ਕਿ ਵੱਧ ਤੋਂ ਵੱਧ ਕੋਵਿਡ ਜਾਂਚ ਦਾ ਮਕਸਦ ਛੁੱਪੇ ਕੇਸਾਂ ਦੀ ਭਾਲ ਕਰਕੇ ਬਿਮਾਰੀ ਨੂੰ ਅੱਗੇ ਫੈਲਣ ਤੋਂ ਰੋਕਣਾ ਹੈ।ਉਹਨਾਂ ਕਿਹਾ ਕਿ ਲੋਕ ਅੱਗੇ ਆ ਕੇ ਆਪਣੀ ਕੋਵਿਡ ਜਾਂਚ ਕਰਵਾਉਣ ਅਤੇ ਕੋਵਿਡ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਜਿਵੇਂ ਮਾਸਕ ਪਹਿਨਣਾ, ਵਾਰ ਵਾਰ ਸਾਬਣ ਨਾਲ ਹੱਥ ਧੋਣਾ, ਸਮਾਜਿਕ ਦੂਰੀ ਬਣਾ ਕੇ ਰੱਖਣਾ ਅਪਣਾਉੁਣ ਤਾਂ ਜੋ ਅਸੀਂ ਇਸ ਬਿਮਾਰੀ ਤੋਂ ਬੱਚ ਸਕੀਅੇ ਅਤੇ ਬਿਮਾਰੀ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ।
ਅੱਜ ਵੀ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 1800 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇਂ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 1,64,833 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 11,977 ਕੋਵਿਡ ਪੋਜਟਿਵ,1,53,206 ਨੇਗੇਟਿਵ ਅਤੇ ਲੱਗਭਗ 1050 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।