All Patiala schools will open at 10am due to Fog
November 12, 2017 - PatialaPolitics
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ
ਸੰਘਣੀ ਧੁੰਦ ਕਾਰਨ ਪਟਿਆਲਾ ਜ਼ਿਲੇ ਦੇ ਸਾਰੇ ਸਕੂਲ, ਆਈ.ਟੀ.ਆਈਜ਼.ਤੇ ਆਂਗਨਵਾੜੀ ਕੇਂਦਰ ਸਵੇਰੇ 10.00 ਵਜੇ ਖੋਲ੍ਹਣ ਦੇ ਆਦੇਸ਼ ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਟਿਆਲਾ ਜ਼ਿਲੇ ਵਿੱਚ ਪੈ ਰਹੀ ਸੰਘਣੀ ਧੁੰਦ ਕਾਰਨ ਜ਼ਿਲ੍ਹਾ ਪਟਿਆਲਾ ਦੇ ਸਾਰੇ ਸਰਕਾਰੀ/ਗੈਰ ਸਰਕਾਰੀ ਸਕੂਲ, ਆਈ.ਟੀ.ਆਈਜ਼. ਅਤੇ ਆਂਗਨਵਾੜੀ ਕੇਂਦਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10.00 ਵਜੇ ਕਰ ਦਿੱਤਾ ਹੈ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਦਿਨਾਂ ਤੋ ਪੈ ਰਹੀ ਸੰਘਣੀ ਧੁੰਦ ਕਾਰਨ ਛੋਟੇ ਬੱਚਿਆਂ ਦੀ ਸਿਹਤ ਖਰਾਬ ਹੋਣ ਦਾ ਜਿਆਦਾ ਡਰ ਬਣਿਆ ਰਹਿੰਦਾ ਹੈ। ਇਸ ਧੁੰਦ ਕਾਰਨ ਕਈ ਸਕੂਲੀ ਬੱਸਾਂ ਨਾਲ ਹਾਦਸੇ ਵੀ ਵਾਪਰ ਜਾਂਦੇ ਹਨ ਜਿਸ ਕਾਰਨ ਛੋਟੇ ਬੱਚਿਆਂ ਅਤੇ ਅਧਿਆਪਕਾਂ ਦੀਆਂ ਕੀਮਤੀ ਜਾਨਾਂ ਖਤਰਾ ਹੈ। ਇਸ ਲਈ ਇਹ ਹੁਕਮ ਜਾਰੀ ਕਰਨੇ ਜ਼ਰੂਰੀ ਹਨ। ਇਹ ਹੁਕਮ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ