Covid Patiala case on 12 October area wise details
October 12, 2020 - PatialaPolitics
ਜਿਲੇ ਵਿੱਚ 14 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ
02 ਕੋਵਿਡ ਪੋਜਟਿਵ ਮਰੀਜਾਂ ਦੀ ਹੋਈ ਮੌਤ
92 ਫੀਸਦੀ ਤੋਂ ਜਿਆਦਾ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਹੋਏ ਠੀਕ ਅਤੇ ਬਾਕੀ ਸਿਹਤਯਾਬੀ ਵੱਲ: ਡਾ.ਮਲਹੋਤਰਾ
ਪਟਿਆਲਾ 12 ਅਕਤੂਬਰ ( ) ਜਿਲੇ ਵਿਚ 14 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 1760 ਦੇ ਕਰੀਬ ਰਿਪੋਰਟਾਂ ਵਿਚੋਂ 14 ਕੋਵਿਡ ਪੋਜਟਿਵ ਪਾਏ ਗਏ ਹਨ।ਇਸ ਤਰਾਂ ਹੁਣ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 12,192 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 57 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 11,264 ਹੋ ਗਈ ਹੈ।ਪੌਜਟਿਵ ਕੇਸਾਂ ਵਿੱਚੋਂ 02 ਹੋਰ ਮਰੀਜਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 357 ਹੋ ਗਈ ਹੈ, 11,264 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 571 ਹੈ। ਉਹਨਾਂ ਦੱਸਿਆ ਕਿ ਹੁਣ ਤੱਕ 92 ਫੀਸਦੀ ਤੋਂ ਜਿਆਦਾ ਕੋਵਿਡ ਪੋਜਟਿਵ ਮਰੀਜ ਕਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਮੌਤ ਦਰ ਸਿਰਫ 2.8 ਪ੍ਰਤੀਸ਼ਤ ਹੈ ਅਤੇ ਬਾਕੀ ਮਰੀਜ ਸਿਹਤ ਯਾਬੀ ਵੱਲ ਹਨ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 14 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 07, ਰਾਜਪੁਰਾ ਤੋਂ 01, ਨਾਭਾ ਤੋਂ 02 ਅਤੇ ਬਲਾਕ ਭਾਦਸੋਂ ਤੋਂ 04 ਕੇਸ ਰਿਪੋਰਟ ਹੋਏ ਹਨ।ਇਹਨਾਂ ਵਿਚੋਂ 03 ਪੋਜਟਿਵ ਕੇਸਾਂ ਦੇ ਸੰਪਰਕ ਵਿਚ ਆਉਣ ਅਤੇ 11 ਕੰਟੈਨਮੈਂਟ ਜੋਨ ਅਤੇ ਓ.ਪੀ.ਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਪੁਰਾਨਾ ਬਿਸ਼ਨ ਨਗਰ, ਮਹਾਰਾਜਾ ਨਰਿੰਦਰਾ ਐਨਕਲੇਵ, ਮੋਹਿੰਦਰਾ ਐਨਕਲੇਵ,ਰਤਨ ਨਗਰ,ਤਫਜਲ ਪੁਰਾ,ਗੁਮੰਣ ਨਗਰ,ਲਹਿਲ ਕਲੋਨੀ, ਨਾਭਾ ਦੇ ਪੰਜਾਬੀ ਬਾਗ ਅਤੇ ਰਾਜਪੁਰਾ ਦੇ ਪ੍ਰੇਮ ਨਗਰ ਆਦਿ ਥਾਵਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।
ਡਾ. ਮਲਹੋਤਰਾ ਨੇ ਦੱਸਿਆਂ ਕਿ ਅੱਜ ਜਿਲੇ ਵਿੱਚ ਦੋ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋ ਗਈ।ਜੋ ਕਿ ਦੋਨੋ ਹੀ ਰਾਜਪੁਰਾ ਦੇ ਰਹਿਣ ਵਾਲੇ ਸਨ।ਪਹਿਲਾ ਰਾਜਪੁਰਾ ਦੇ ਬਨਵਾੜੀ ਏਰੀਏ ਵਿੱਚ ਰਹਿਣ ਵਾਲਾ 65 ਸਾਲਾ ਪੁਰਸ਼ ਜੋ ਕਿ ਸਾਹ ਦੀ ਦਿੱਕਤ ਕਾਰਣ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਹੋਇਆ ਸੀ, ਦੁਸਰਾ ਪ੍ਰੇਮ ਨਗਰ ਦਾ ਰਹਿਣ ਵਾਲਾ 76 ਸਾਲਾ ਬਜੁਰਗ ਜੋ ਕਿ ਪੁਰਾਨਾ ਸ਼ੁਗਰ ਦਾ ਮਰੀਜ ਸੀ ਅਤੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸੀ।ਇਹਨਾਂ ਮਰੀਜਾਂ ਦੀ ਹਸਪਤਾਲ ਵਿੱਚ ਇਲਾਜ ਦੋਰਾਨ ਮੌਤ ਹੋ ਗਈ ਹੈ।ਜਿਸ ਨਾਲ ਹੁਣ ਜਿੱਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੋਤਾਂ ਦੀ ਗਿਣਤੀ 357 ਹੋ ਗਈ ਹੈ।
ਉਹਨਾਂ ਦੱਸਿਆ ਕਿ ਗਾਈਡਲਾਈਨਜ ਅਨੁਸਾਰ ਸਮਾਂ ਪੁਰਾ ਹੋਣ ਅਤੇ ਏਰੀਏ ਵਿਚੋਂ ਕੋਈ ਨਵਾਂ ਪੋਜਟਿਵ ਕੇਸ ਨਾ ਆਉਂਣ ਤੇਂ ਬਲਾਕ ਭਾਦਸੋਂ ਦੇ ਪਿੰਡ ਚਹਿਲ ਅਤੇ ਮਾਧਵ ਫੈਕਟਰੀ ਵਿੱਚ ਲਗਾਈ ਕੰਟੈਨਮੈਂਟ ਹਟਾ ਦਿੱਤੀ ਗਈ ਹੈ।ਉਹਨਾਂ ਕਿਹਾ ਕਿ ਕੁਝ ਦਿਨਾਂ ਤੋਂ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ ਵਿੱਚ ਕਮੀ ਆਈ ਹੈ।ਉਹਨਾਂ ਲੋਕਾਂ ਨੂੰ ਮੁੜ ਅਪੀਲ ਕੀਤੀ ਕਿ ਉਹ ਇਸ ਨੁੰ ਹਲਕੇ ਵਿੱਚ ਨਾ ਲੇਂਦੇ ਹੋਏ ਕੋਵਿਡ ਤੋਂ ਬਚਾਅ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਜਿਵੇਂ ਸਮਾਜਿਕ ਦੁਰੀ ਬਣਾ ਕੇ ਰੱਖਣਾ, ਮਾਸਕ ਪਾਉਣਾ, ਵਾਰ ਵਾਰ ਸਾਬਣ ਪਾਣੀ ਨਾਲ ਹੱਥ ਧੌਣਾ ਆਦਿ ਜਰੂਰ ਵਰਤਣ ਅਤੇ ਫੱਲੂ ਵਰਗੇ ਲੱਛਣ ਹੋਣ ਅਤੇ ਕੋਵਿਡ ਪੋਜਟਿਵ ਕੇਸ ਦੇ ਸੰਪਰਕ ਵਿੱਚ ਆਉਣ ਤੇਂ ਆਪਣੀ ਕੋਵਿਡ ਟੈਸਟਿੰਗ ਜਰੂਰ ਕਰਵਾਉਣ।ਉਹਨਾਂ ਕਿਹਾ ਕਿ ਜਨਤਾ ਦੇ ਸਹਿਯੋਗ ਨਾਲ ਹੀ ਇਸ ਬਿਮਾਰੀ ਦੀ ਜੰਗ ਨੁੰ ਜਿਤਿਆ ਜਾ ਸਕਦਾ ਹੈ।
ਅੱਜ ਵੀ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 1785 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇਂ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 1,73,178 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 12,192 ਕੋਵਿਡ ਪੋਜਟਿਵ,1,59,836 ਨੇਗੇਟਿਵ ਅਤੇ ਲੱਗਭਗ 750 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।