Patiala to get new bus stand worth Rs 60 crore soon

October 15, 2020 - PatialaPolitics


ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ ਨੇ ਕਿਹਾ ਹੈ ਕਿ ਪੀ.ਆਰ.ਟੀ.ਸੀ. ਵੱਲੋਂ ਪਟਿਆਲਾ ਵਿਖੇ ਕਰੀਬ 60 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਉਸਾਰੇ ਜਾਣ ਵਾਲੇ ਅਤਿ ਆਧੁਨਿਕ ਬੱਸ ਅੱਡੇ ਦੀ ਉਸਾਰੀ ਬਹੁਤ ਜਲਦ ਸ਼ੁਰੂ ਕਰਵਾਈ ਜਾ ਰਹੀ ਹੈ ਅਤੇ ਇਸ ਦਾ ਨੀਂਹ ਪੱਥਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਲਦੀ ਹੀ ਰੱਖਿਆ ਜਾ ਰਿਹਾ ਹੈ।
ਸ੍ਰੀ ਸ਼ਰਮਾ ਅੱਜ ਪੀ.ਆਰ.ਟੀ.ਸੀ. ਦੇ ਪੀ.ਆਰ.ਟੀ.ਸੀ ਦੇ ਬੋਰਡ ਆਫ ਡਾਇਰੈਕਟਰਜ਼ ਦੀ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ 238 ਵੀਂ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਦੀ ਕਾਰਵਾਈ ਬਾਰੇ ਪਟਿਆਲਾ ਵਿਖੇ ਜਾਣਕਾਰੀ ਦਿੰਦਿਆਂ ਚੇਅਰਮੈਨ ਸ੍ਰੀ ਸ਼ਰਮਾ ਨੇ ਦੱਸਿਆ ਕਿ ਪੀ.ਆਰ.ਟੀ.ਸੀ ਦੇ ਨਵੇਂ ਆਧੁਨਿਕ ਬੱਸ ਸਟੈਂਡ ਦੀ ਉਸਾਰੀ ਲਈ ਜਲਦ ਹੀ ਟੈਂਡਰ ਪ੍ਰਕਿਰਿਆ ਨੂੰ ਅੰਤਿਰਿਮ ਰੂਪ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।
ਸ੍ਰੀ ਕੇ.ਕੇ. ਸ਼ਰਮਾ ਨੇ ਕਿਹਾ ਕਿ ਅਦਾਰੇ ਵਿੱਚ ਨਿਗਰਾਨ ਅਮਲੇ ਦੀ ਕਮੀ ਨੂੰ ਵੇਖਦਿਆਂ ਸਬਧੰਤ ਰੂਲਾ/ਨਿਯਮਾਂ ਵਿੱਚ ਸੋਧ ਕਰਨ ਉਪਰੰਤ ਅਤੇ ਸਰਕਾਰ ਦੀ ਪ੍ਰਵਾਨਗੀ ਲੈਣ ਉਪਰੰਤ ਭਰਤੀ ਲਈ ਅਖ਼ਬਾਰ ਵਿੱਚ ਇਸ਼ਤਿਹਾਰ ਦੇਣ ਦੀ ਪ੍ਰਵਾਨਗੀ ਦਿੱਤੀਗਈ।
ਸ੍ਰੀ ਸ਼ਰਮਾ ਨੇ ਹੋਰ ਦੱਸਿਆ ਕਿ ਪੀ.ਆਰ.ਟੀ.ਸੀ. ਵੱਲੋਂ ਅੱਜ ਆਪਣੀਆਂ ਸਾਰੀਆਂ ਸਧਾਰਨ ਬੱਸਾਂ ਦੇ ਦਿੱਲੀ, ਜੈਪੁਰ, ਅਜਮੇਰ, ਮਨਾਲੀ, ਸ਼ਿਮਲਾ, ਹਰਿਦੁਆਰ ਆਦਿ ਰੂਟਾ ‘ਤੇ ਚੱਲਾ ਦਿੱਤੀਆ ਹਨ । ਉਨ੍ਹਾਂ ਦੱਸਿਆ ਕਿ ਬੋਰਡ ਨੇ ਆਸ ਕੀਤੀ ਕਿ ਆਉਣ ਵਾਲੇ ਸਮੇਂ ਵਿੱਚ ਇਸ ਨਾਲ ਪੀ.ਆਰ.ਟੀ.ਸੀ ਦੀ ਵਿਤੀ ਹਾਲਤ ਵਿੱਚ ਸੁਧਾਰ ਹੋਵੇਗਾ।
ਇਸ ਮੀਟਿੰਗ ਦੌਰਾਨ ਕੋਵਿਡ-19 ਦੌਰਾਨ ਆਪਣੀ ਡਿਊਟੀ ਤਨਦੇਹੀ ਨਾਲ ਕਰਨ ਵਾਲੇ ਪੀ.ਆਰ.ਟੀ.ਸੀ. ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਵੀ ਕੀਤੀ ਗਈ। ਇਸ ਦੇ ਨਾਲ ਹੀ ਪਿਛਲੇ ਇੱਕ ਸਾਲ ਦਾ ਵਿੱਤੀ ਲੇਖਾ-ਜੋਖਾ ਅਤੇ ਆਉਣ ਵਾਲੇ ਸਮੇਂ ਲਈ ਬਜਟ ਆਦਿ ਏਜੰਡਿਆਂ ਨੂੰ ਵਿਚਾਰਿਆ ਗਿਆ। ਮੀਟਿੰਗ ਦੌਰਾਨ ਬੋਰਡ ਆਫ਼ ਡਾਇਰੈਕਟਰਜ਼ ਦੇ ਮੈਂਬਰ ਅਤੇ ਅਧਿਕਾਰੀ ਹਾਜ਼ਰ ਸਨ।