Patiala Covid Report 19 October
October 19, 2020 - PatialaPolitics
ਜਿਲੇ ਵਿੱਚ 24 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ
2 ਕੋਵਿਡ ਪੋਜਟਿਵ ਮਰੀਜਾਂ ਦੀ ਹੋਈ ਮੌਤ
93 ਫੀਸਦੀ ਤੋਂ ਜਿਆਦਾ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਹੋਏ ਠੀਕ ਅਤੇ ਬਾਕੀ ਸਿਹਤਯਾਬੀ ਵੱਲ: ਡਾ.ਮਲਹੋਤਰਾ
ਪਟਿਆਲਾ 19 ਅਕਤੂਬਰ ( ) ਜਿਲੇ ਵਿਚ 24 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 1150 ਦੇ ਕਰੀਬ ਰਿਪੋਰਟਾਂ ਵਿਚੋਂ 24 ਕੋਵਿਡ ਪੋਜਟਿਵ ਪਾਏ ਗਏ ਹਨ।ਇਸ ਤਰਾਂ ਹੁਣ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 12,476 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 43 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 11,671 ਹੋ ਗਈ ਹੈ।ਅੱਜ ਜਿਲੇ ਵਿਚ 2 ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 367 ਹੋ ਗਈ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 438 ਹੈ। ਉਹਨਾਂ ਦੱਸਿਆ ਕਿ ਹੁਣ ਤੱਕ 93 ਫੀਸਦੀ ਤੋਂ ਜਿਆਦਾ ਕੋਵਿਡ ਪੋਜਟਿਵ ਮਰੀਜ ਕਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਬਾਕੀ ਮਰੀਜ ਸਿਹਤਯਾਬੀ ਵੱਲ ਹਨ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 24 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 16, ਰਾਜਪੁਰਾ ਤੋਂ 02, ਬਲਾਕ ਭਾਦਸੋਂ ਤੋਂ 04, ਬਲਾਕ ਕੋਲੀ ਤੋਂ 01, ਅਤੇ ਬਲਾਕ ਹਰਪਾਲਪੁਰ ਤੋਂ 01 ਪੋਜਟਿਵ ਕੇਸ ਰਿਪੋਰਟ ਹੋਏ ਹਨ।ਇਹਨਾਂ ਵਿਚੋਂ 01 ਪੋਜਟਿਵ ਕੇਸਾਂ ਦੇੇ ਸੰਪਰਕ ਵਿਚ ਆਉਣ ਅਤੇ 23 ਕੰਟੈਨਮੈਂਟ ਜੋਨ ਅਤੇ ਓ.ਪੀ.ਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਮਾਡਲ ਟਾਊਂਨ , ਮਿਲਟਰੀ ਏਰੀਆ , ਜ਼ੋਗਿੰਦਰ ਨਗਰ , ਥਾਪਰ ਕਾਲਜ, ਮਾਲਵਾ ਕਲੌਨੀ, ਸਵਰਨ ਵਿਹਾਰ, ਅਜੀਤ ਨਗਰ, ਗੁਰੁ ਨਾਨਕ ਨਗਰ, ਰਣਜੀਤ ਨਗਰ, ਘੁੰਮਣ ਕਲੋਨੀ , ਦੀਪ ਨਗਰ , ਪੁਰਾਣਾ ਬਿਸ਼ਨ ਨਗਰ , ਮੁਹੱਲਾ ਡੋਗਰਾ , ਪ੍ਰਤਾਪ ਨਗਰ , ਰਾਜਪੁਰਾ ਤੋਂ ਕੇ ਐਸ ਐਮ ਰੋਡ ਤੋਂ 02 ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।
ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ 2 ਕੋਵਿਡ ਪੋਜਟਿਵ ਕੇਸਾਂ ਦੀ ਮੋਤ ਹੋ ਗਈ ਹੈ । ਜਿਨਾਂ ਵਿਚੋਂ ਇਕ ਬਲਾਕ ਭਾਦਸੋਂ ਅਤੇ ਇਕ ਬਲਾਕ ਕੋਲੀ ਨਾਲ ਸਬੰਧਿਤ ਹੈ ।ਪਹਿਲਾ ਬਲਾਕ ਭਾਦਸੋਂ ਦੇ ਪਿੰਡ ਕੈਦੂਪੁਰ ਦਾ ਰਹਿਣ ਵਾਲਾ 62 ਸਾਲਾ ਪੁਰਸ਼ ਜੋੋ ਕਿ ਸਿਰ’ਤੇ ਸੱਟ ਲੱਗਣ ਕਾਰਨ ਪੀ. ਜੀ. ਆਈ. ਵਿੱਚ ਦਾਖਲ ਸੀ, ਦੂਸਰਾ ਬਲਾਕ ਕੋਲੀ ਦੇ ਪਿੰਡ ਕਾਲਵਾਂ ਦੀ ਰਹਿਣ ਵਾਲੀ 69 ਸਾਲਾ ਅੋਰਤ ਜੋ ਕਿ ਸਾਹ ਦੀ ਦਿੱਕਤ ਕਾਰਣ ਪਟਿਆਲਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਸੀ।ਦੋਨੋ ਹੀ ਮਰੀਜਾਂ ਦੀ ਹਸਪਤਾਲਾ ਵਿੱਚ ਇਲਾਜ ਦੋਰਾਣ ਮੋਤ ਹੋ ਗਈ।ਜਿਸ ਨਾਲ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜਾਂ ਦੀ ਗਿਣਤੀ 367 ਹੋ ਗਈ ਹੈ।
ਅੱਜ ਵੀ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 1700 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 1,82,393 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 12,476 ਕੋਵਿਡ ਪੋਜਟਿਵ,1,68,767 ਨੇਗੇਟਿਵ ਅਤੇ ਲੱਗਭਗ 750 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।