READY TO QUIT OR BE DISMISSED RATHER THAN BOW TO INJUSTICE TO FARMERS, SAYS PUNJAB CM

October 20, 2020 - PatialaPolitics

ਮੁੱਖ ਮੰਤਰੀ ਦਫ਼ਤਰ, ਪੰਜਾਬ
ਮੁੱਖ ਮੰਤਰੀ ਵੱਲੋਂ ਖੇਤੀ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ ਨੂੰ ਨਾਮਨਜ਼ੂਰ ਕਰਦੇ ਮਤੇ ਦਾ ਖਰੜਾ ਵਿਧਾਨ ਸਭਾ ਵਿੱਚ ਪੇਸ਼
ਮਤੇ ਦੇ ਖਰੜੇ ਵਿੱਚ ਕਿਸਾਨਾਂ ਦੀ ਰਾਖੀ ਲਈ ਕੇਂਦਰ ਪਾਸੋਂ ਖੇਤੀ ਕਾਨੂੰਨ/ਬਿਜਲੀ ਬਿੱਲ ਮਨਸੂਖ਼ ਕਰਨ ਦੀ ਮੰਗ
ਭਾਰਤ ਸਰਕਾਰ ਨੂੰ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਅਧਿਕਾਰ ਬਣਾਉਣ ਅਤੇ ਸਰਕਾਰੀ ਏਜੰਸੀਆਂ ਵੱਲੋਂ ਖਰੀਦ ਨੂੰ ਜਾਰੀ ਰੱਖਣ ਨੂੰ ਯਕੀਨੀ ਬਣਾਉਣ ਲਈ ਨਵਾਂ ਆਰਡੀਨੈਂਸ ਲਿਆਉਣ ਲਈ ਆਖਿਆ
ਮੁੱਖ ਮੰਤਰੀ ਨੇ ਕੁਝ ਵਿਧਾਇਕਾਂ ਵੱਲੋਂ ਸਿਆਸੀ ਸ਼ੋਹਰਤ ਖੱਟਣ ਲਈ ਹੋਛੀਆਂ ਕਾਰਵਾਈਆਂ ਕਰਨ ‘ਤੇ ਅਫਸੋਸ ਜ਼ਾਹਰ ਕੀਤਾ
ਸਮੂਹ ਪਾਰਟੀਆਂ ਨੂੰ ਪੰਜਾਬ ਦੀ ਖਾਤਰ ਸਿਆਸੀ ਹਿੱਤਾਂ ਤੋਂ ਉਪਰ ਉਠਣ ਦੀ ਅਪੀਲ
ਚੰਡੀਗੜ੍ਹ, 20 ਅਕਤੂਬਰ
ਸੂਬੇ ਦੇ ਕਿਸਾਨਾਂ ਅਤੇ ਖੇਤਾਬਾੜੀ ਨੂੰ ਬਚਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ ਅਤੇ ਪ੍ਰਸਤਾਵਿਤ ਬਿਜਲੀ (ਸੋਧ) ਬਿੱਲ ਨੂੰ ਮੁੱਢੋਂ ਰੱਦ ਕਰਦੇ ਮਤੇ ਦਾ ਖਰੜਾ ਸਦਨ ਵਿੱਚ ਪੇਸ਼ ਕੀਤਾ। ਇਸ ਮੌਕੇ ਉਨ੍ਹਾਂ ਨੇ ਸੂਬੇ ਦੀਆਂ ਸਮੂਹ ਸਿਆਸੀ ਧਿਰਾਂ ਨੂੰ ਪੰਜਾਬ ਦੀ ਰਾਖੀ ਖਾਤਰ ਕਰਨ ਦੀ ਭਾਵਨਾ ਨਾਲ ਆਪਣੇ ਸਿਆਸੀ ਹਿੱਤਾਂ ਤੋਂ ਉਪਰ ਉਠਣ ਦੀ ਅਪੀਲ ਕੀਤੀ ਹੈ।
ਇਸ ਮਤੇ ਰਾਹੀਂ ਖੇਤੀ ਕਾਨੂੰਨਾਂ ਅਤੇ ਪ੍ਰਸਤਾਵਿਤ ਬਿਜਲੀ ਸੋਧ ਬਿੱਲ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। ਇਹ ਵੀ ਮੰਗ ਕੀਤੀ ਗਈ ਕਿ ”ਭਾਰਤ ਸਰਕਾਰ ਨਾ ਸਿਰਫ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰੇ ਬਲਕਿ ਅਨਾਜ ਦੇ ਘੱਟੋ-ਘੱਟ ਸਮਰਥਨ ਮੁੱਲ ਉਪਰ ਖਰੀਦ ਨੂੰ ਕਿਸਾਨਾਂ ਦਾ ਕਾਨੂੰਨੀ ਅਧਿਕਾਰ ਬਣਾਉਣ ਅਤੇ ਭਾਰਤੀ ਖੁਰਾਕ ਨਿਗਮ ਅਜਿਹੇ ਹੋਰ ਅਦਾਰਿਆਂ ਰਾਹੀਂ ਨਵੇਂ ਆਰਡੀਨੈਂਸ ਜਾਰੀ ਕਰੇ।”
ਸੂਬਾ ਸਰਕਾਰ ਵੱਲੋਂ ਬੀਤੇ ਦਿਨ ਬਿੱਲ ਨਾ ਪੇਸ਼ ਕਰਨ ਵਿਰੁੱਧ ਰੋਸ ਪ੍ਰਗਟਾਉਣ ਲਈ ਕੁਝ ਵਿਧਾਇਕਾਂ ਵੱਲੋਂ ਸਿਆਸੀ ਲਾਹਾ ਖੱਟਣ ਲਈ ਵਿਧਾਨ ਸਭਾ ਵੱਲ ਟਰੈਕਟਰਾਂ ‘ਤੇ ਕੂਚ ਕਰਨ ਅਤੇ ਕੁਝ ਵੱਲੋਂ ਵਿਧਾਨ ਸਭਾ ਦੇ ਅਹਾਤੇ ਦੇ ਅੰਦਰ ਰਾਤ ਕੱਟਣ ਦੀਆਂ ਹੋਛੀਆਂ ਕਾਰਵਾਈਆਂ ਕਰਨ ‘ਤੇ ਅਫਸੋਸ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵੱਖ-ਵੱਖ ਮਾਹਿਰਾਂ ਨਾਲ ਡੂੰਘੀ ਵਿਚਾਰ-ਚਰਚਾ ਅਤੇ ਸਲਾਹ-ਮਸ਼ਵਰੇ ਪਿੱਛੋਂ ਦੇਰ ਰਾਤ 9.30 ਵਜੇ ਇਨ੍ਹਾਂ ਬਿੱਲਾਂ ‘ਤੇ ਦਸਤਖ਼ਤ ਕੀਤੇ। ਉਨ੍ਹਾਂ ਕਿਹਾ ਕਿ ਸੰਕਟਕਾਲੀਨ ਦੇ ਸਮੇਂ ਹੁੰਦੇ ਇਜਲਾਸ ਦੌਰਾਨ ਅਜਿਹੇ ਬਿੱਲਾਂ ਦੀਆਂ ਕਾਪੀਆਂ ਵੰਡਣ ਵਿਚ ਦੇਰੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਉਸ ਵੇਲੇ ਵੀ ਵਾਪਰਿਆ ਸੀ, ਜਦੋਂ ਉਨ੍ਹਾਂ ਦੀ ਸਰਕਾਰ ਆਪਣੇ ਪਿਛਲੇ ਕਾਰਜਕਾਲ ਦੌਰਾਨ ਸਾਲ 2004 ਵਿੱਚ ਪਾਣੀਆਂ ਦੇ ਸਮਝੌਤਿਆਂ ਨੂੰ ਰੱਦ ਕਰਨ ਦਾ ਐਕਟ ਸਦਨ ਵਿੱਚ ਲੈ ਕੇ ਆਈ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੱਜ ਪੇਸ਼ ਕੀਤੇ ਜਾ ਰਹੇ ਬਿੱਲ ਸੂਬੇ ਵੱਲੋਂ ਅੱਗੇ ਕਾਨੂੰਨੀ ਲੜਾਈ ਲੜਣ ਦਾ ਅਧਾਰ ਬਣਨਗੇ ਜਿਸ ਕਰਕੇ ਇਨ੍ਹਾਂ ਨੂੰ ਪੇਸ਼ ਕਰਨ ਤੋਂ ਪਹਿਲਾਂ ਇਸ ਨੂੰ ਚੰਗੀ ਤਰ੍ਹਾਂ ਜਾਚਣ ਦੀ ਲੋੜ ਸੀ।
ਸਦਨ ਵਿੱਚ ਪਾਸ ਕੀਤੇ ਗਏ ਮਤੇ ਮੁਤਾਬਿਕ ਸੂਬੇ ਦੀ ਵਿਧਾਨ ਸਭਾ ”ਭਾਰਤ ਸਰਕਾਰ ਵੱਲੋਂ ਹੁਣੇ ਜਿਹੇ ਘੜੇ ਗਏ ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਦੀਆਂ ਚਿੰਤਾਵਾਂ ਦੇ ਹੱਲ ਨੂੰ ਲੈ ਕੇ ਅਪਣਾਏ ਗਏ ਕਠੋਰ ਤੇ ਬੇਤਰਕ ਵਤੀਰੇ ਪ੍ਰਤੀ ਡੂੰਘਾ ਖੇਦ ਪ੍ਰਗਟ ਕਰਦੀ ਹੈ।” ਮਤੇ ਮੁਤਾਬਿਕ ਵਿਧਾਨ ਸਭਾ ਇਨ੍ਹਾਂ ਖੇਤੀ ਕਾਨੂੰਨਾਂ ਅਤੇ ਪ੍ਰਸਤਾਵਿਤ ਬਿਜਲੀ ਸੋਧ ਬਿੱਲ, 2020 ਨੂੰ ਸਰਬਸੰਮਤੀ ਨਾਲ ਖਾਰਜ ਕਰਨ ਲਈ ਮਜਬੂਰ ਹੈ।
ਕੇਂਦਰੀ ਖੇਤੀ ਕਾਨੂੰਨਾਂ ‘ਕਿਸਾਨੀ ਜਿਣਸ, ਵਪਾਰ ਤੇ ਵਣਜ (ਉਤਸ਼ਾਹਤ ਕਰਨ ਤੇ ਸੁਖਾਲਾ ਬਣਾਉਣ) ਐਕਟ-2020’, ਕਿਸਾਨਾਂ ਦੇ (ਸਸ਼ਕਤੀਕਰਨ ਤੇ ਸੁਰੱਖਿਆ) ਕੀਮਤਾਂ ਦੇ ਭਰੋਸੇ ਤੇ ਖੇਤੀ ਸੇਵਾਵਾਂ ਬਾਰੇ ਕਰਾਰ ਐਕਟ-2020 ਅਤੇ ਜ਼ਰੂਰੀ ਵਸਤਾਂ ਸੋਧ ਐਕਟ-2020 ਦੇ ਹਵਾਲੇ ਨਾਲ ਅੱਜ ਸਦਨ ਵਿਚ ਪੇਸ਼ ਕੀਤੇ ਗਏ ਮਤੇ ਵਿਚ ਕਿਹਾ ਗਿਆ ਕਿ ਕੇਂਦਰ ਸਰਕਾਰ ਨੇ ਮੁੱਖ ਮੰਤਰੀ ਵੱਲੋਂ 14 ਸਤੰਬਰ, 2020 ਨੂੰ ਪੱਤਰ ਨੰ:ਸੀ.ਐਮ.ਓ/ਕਾਨਫੀ/2020/635 ਰਾਹੀਂ ਪ੍ਰਧਾਨ ਮੰਤਰੀ ਨੂੰ ਸਦਨ ਦੀਆਂ ਚਿੰਤਾਵਾਂ ਤੇ ਜਜ਼ਬਾਤਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਬਾਵਜੂਦ ਇਸ ਦੇ ਕੇਂਦਰ ਸਰਕਾਰ ਨੇ 24 ਸਤੰਬਰ ਅਤੇ 26 ਸਤੰਬਰ ਨੂੰ ਸਬੰਧਤ ਖੇਤੀ ਆਰਡੀਨੈਂਸਾਂ ਨੂੰ ਕਾਨੂੰਨਾਂ ਵਿਚ ਤਬਦੀਲ ਕਰਕੇ ਨੋਟੀਫਾਈ ਕਰ ਦਿੱਤਾ।
ਮਤੇ ਮੁਤਾਬਿਕ ”ਪ੍ਰਸਤਾਵਿਤ ਬਿਜਲੀ ਸੋਧ ਬਿੱਲ-2020 ਸਮੇਤ ਇਹ ਤਿੰਨੇ ਖੇਤੀ ਕਾਨੂੰਨ ਸਪੱਸ਼ਟ ਤੌਰ ‘ਤੇ ਜਿੱਥੇ ਕਿਸਾਨਾਂ, ਬੇ-ਜ਼ਮੀਨੇ ਕਾਮਿਆਂ ਦੇ ਹਿੱਤਾਂ ਨੂੰ ਢਾਹ ਲਾਉਂਦਾ ਹੈ, ਉਥੇ ਹੀ ਪੰਜਾਬ ਦੇ ਨਾਲ-ਨਾਲ ਮੁਢਲੀ ਹਰੀ ਕ੍ਰਾਂਤੀ ਦੇ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਖਿੱਤਿਆਂ ਵਿੱਚ ਚਿਰਾਂ ਤੋਂ ਸਥਾਪਤ ਖੇਤੀਬਾੜੀ ਮੰਡੀਕਰਨ ਪ੍ਰਣਾਲੀ ਦੇ ਵੀ ਵਿਰੁੱਧ ਹਨ।” ਮਤੇ ਰਾਹੀਂ ਕਿਹਾ ਗਿਆ ਕਿ ਇਹ ਕਾਨੂੰਨ ਪ੍ਰਤੱਖ ਤੌਰ ‘ਤੇ ਭਾਰਤ ਸਰਕਾਰ ਨੇ ਖੇਤੀ ਨਾਲ ਸਬੰਧਤ ਨਹੀਂ ਸਗੋਂ ਵਪਾਰਕ ਕਾਨੂੰਨ ਘੜੇ ਹਨ।
ਮਤੇ ਵਿਚ ਕਿਹਾ ਗਿਆ ਕਿ ਇਹ ਕਾਨੂੰਨ ਭਾਰਤ ਦੇ ਸੰਵਿਧਾਨ (ਐਂਟਰੀ 14 ਲਿਸਟ-2), ਜਿਸ ਅਨੁਸਾਰ ਖੇਤੀਬਾੜੀ ਸੂਬੇ ਦਾ ਵਿਸ਼ਾ ਹੈ, ਦੇ ਵੀ ਖਿਲਾਫ ਹਨ। ਵਿਧਾਨ ਸਭਾ ਦੇ ਸਪੀਕਰ ਵੱਲੋਂ ਪੜ੍ਹੇ ਗਏ ਮਤੇ ਮੁਤਾਬਿਕ ਇਹ ਕਾਨੂੰਨ ਦੇਸ਼ ਦੇ ਸੰਵਿਧਾਨ ਵਿਚ ਦਰਜ ਸੂਬੇ ਦੇ ਕਾਰਜਾਂ ਅਤੇ ਸ਼ਕਤੀਆਂ ‘ਤੇ ਸਿੱਧਾ ਹਮਲਾ ਹਨ ਅਤੇ ਉਨ੍ਹਾਂ ਨੂੰ ਛਲਾਵੇ ਨਾਲ ਹਥਿਆਉਣ ਦਾ ਯਤਨ ਹੈ।

ਪੰਜਾਬ ਸਰਕਾਰ ਨੇ ਅੱਜ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਤੋਂ ਬਚਾਉਣ ਲਈ ਤਿੰਨ ਬਿੱਲ ਪੇਸ਼ ਕੀਤੇ ਹਨ। ਇਹ ਬਿੱਲ ਖਪਤਕਾਰਾਂ ਨੂੰ ਅਨਾਜ ਦੀ ਜਮਾਂਖੋਰੀ ਤੇ ਕਾਲਾਬਾਜ਼ਾਰੀ ਤੋਂ ਵੀ ਬਚਾਉਣਗੇ।

ਬਿੱਲ 1 – “ਕਿਸਾਨ ਵਪਾਰ ਅਤੇ ਵਣਜ ਦੀਆਂ ਵਿਸ਼ੇਸ਼ ਵਿਵਸਥਾਵਾਂ ਅਤੇ ਪੰਜਾਬ ਸੋਧ ਬਿੱਲ, 2020
ਇਹ ਸੁਨਿਸ਼ਚਿਤ ਕਰਦਾ ਹੈ ਕਿ ਕਣਕ ਜਾਂ ਝੋਨੇ ਦੀ ਕੋਈ ਵੀ ਵਿਕਰੀ ਜਾਂ ਖਰੀਦ ਯੋਗ ਨਹੀਂ ਹੋਵੇਗੀ ਜਦ ਤੱਕ ਇਸਦੀ ਅਦਾ ਕੀਤੀ ਕੀਮਤ ਐਮਐਸਪੀ ਦੇ ਬਰਾਬਰ ਜਾਂ ਵੱਧ ਨਹੀਂ ਹੁੰਦੀ। ਐਮਐਸਪੀ ਤੋਂ ਘੱਟ ਖਰੀਦਣ ਵਾਲਾ ਕੋਈ ਵੀ ਹੋਵੇ ਉਸਨੂੰ ਤਿੰਨ ਸਾਲ ਦੀ ਕੈਦ ਦੀ ਸਜ਼ਾ ਹੋਵੇਗੀ।

ਬਿੱਲ 2 – “ਜ਼ਰੂਰੀ ਚੀਜ਼ਾਂ ਦੀ ਵਿਸ਼ੇਸ਼ ਵਿਵਸਥਾ ਅਤੇ ਪੰਜਾਬ ਸੋਧ ਬਿੱਲ”
ਖਪਤਕਾਰਾਂ ਨੂੰ ਅਨਾਜ ਦੀ ਜਮਾਂਖੋਰੀ ਤੇ ਕਾਲਾਬਾਜ਼ਾਰੀ ਤੋੰ ਬਚਾਉਂਦਾ ਹੈ ਅਤੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਰੋਜ਼ੀ-ਰੋਟੀ ਦੀ ਰੱਖਿਆ ਕਰਦਾ ਹੈ।

ਬਿੱਲ 3 – ਮੁੱਲ ਅਸ਼ੋਰੈਂਸ ਅਤੇ ਫਾਰਮ ਸੇਵਾਵਾਂ ਬਿੱਲ, 2020 ‘ਤੇ ਕਿਸਾਨਾਂ ਦਾ ਸਮਝੌਤਾ
ਬਿੱਲ ਇਹ ਸੁਨਿਸ਼ਚਿਤ ਕਰਦਾ ਹੈ ਕਿ ਖੇਤੀਬਾੜੀ ਸਮਝੌਤੇ ਤਹਿਤ ਕਣਕ ਤੇ ਝੋਨੇ ਦੀ ਕੋਈ ਵੀ ਖਰੀਦ ਜਾਂ ਵਿਕਰੀ ਐਮਐਸਪੀ ਤੋੰ ਹੇਠਾਂ ਨਾ ਹੋਵੇ ਤੇ ਜੇਕਰ ਕੋਈ ਸੰਸਥਾ ਇਸ ਤਰ੍ਹਾਂ ਕਰਦੀ ਹੈ ਤਾਂ ਉਸਨੂੰ ਤਿੰਨ ਸਾਲ ਦੀ ਸਜ਼ਾ ਹੋਵੇਗੀ

ਬਿੱਲ 4 – ਸਿਵਲ ਪਰੋਸੀਜਰ, 1908 ਦੇ ਕੋਡ ਵਿਚ ਸੋਧ ਦੀ ਮੰਗ ਕਰਨ ਵਾਲੇ ਬਿੱਲ ਦੀਆਂ ਖ਼ਾਸ ਗੱਲਾਂ।

2.5 ਏਕੜ ਤੋਂ ਘੱਟ ਜ਼ਮੀਨ ਵਾਲੀ ਜ਼ਮੀਨ ਨੂੰ ਪੰਜਾਬ ਦੀ ਕਿਸੇ ਵੀ ਅਦਾਲਤ ਦੁਆਰਾ ਮੁੜ ਵਸੂਲੀ ਦੀ ਕਾਰਵਾਈ ਨਾਲ ਜੋੜਿਆ ਨਹੀਂ ਜਾਏਗਾ।

ਇਹ ਬਿੱਲ ਪੰਜਾਬ ਦੇ ਕਿਸਾਨਾਂ ਨੂੰ ਕਿਸੇ ਵੀ ਰਿਕਵਰੀ ਦੀ ਕਾਰਵਾਈ ਵਿਚ ਖੇਤ ਦੀ ਜ਼ਮੀਨ ਦੀ ਕੁਰਕੀ ਤੋਂ ਬਚਾਉਣ ਦੀ ਕੋਸ਼ਿਸ਼ ਕਰਦਾ ਹੈ

*What are the proposed bills*

Punjab Government presented a series of bills in the special Vidhan Sabha Session today to protect the farmers & farm labourers of Punjab from Draconian laws of Central Government. These bills also protect the consumers from hoarding & black marketing of agricultural produce.

Bill 1 – “The Farmers Produce Trade & Commerce Special Provisions and Punjab Amendment Bill, 2020”
This ensures that no sale or purchase of wheat or paddy shall be valid unless the price paid for it is equal to or greater than MSP. Anyone buying below MSP will be imprisoned for three years.

Bill 2 – “The Essential Commodities Special Provision & Punjab Amendment Bill”
Protects the consumers from hoarding & black marketing of agriculture produce the secure and protect the livelihood of farmers & farm labourers.

Bill 3 – The farmers Agreement on Price Assurance & Farm services Bill, 2020
The bills is to ensure that no sale or purchase of wheat and paddy happens under a farming agreement below MSP and if anyone institution engages in same then it’s punishable for three years

Bill 4

Highlights of the Bill seeking Amendment to the CODE OF CIVIL PROCEDURE, 1908.

Land holding below 2.5 Acres shall not be attached in any recovery proceeding by any court in Punjab.

The Bill seeks to protect the Farmers of Punjab from attachment of farm land in any recovery proceedings