DC visits Patiala Mandi for inspection
October 21, 2020 - PatialaPolitics
ਪਟਿਆਲਾ, 21 ਅਕਤੂਬਰ :
ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਪਟਿਆਲਾ ਅਨਾਜ ਮੰਡੀ ਦਾ ਅੱਜ ਬਾਅਦ ਦੁਪਹਿਰ ਅਚਾਨਕ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਝੋਨੇ ਦੀ ਖਰੀਦ ਦਾ ਜਾਇਜਾ ਲੈਂਦਿਆਂ ਖਰੀਦ ਏਜੰਸੀਆਂ ਨੂੰ ਮੰਡੀਆਂ ‘ਚ ਝੋਨੇ ਦੀ ਆਮਦ ਦੇ 24 ਘੰਟਿਆਂ ‘ਚ ਖਰੀਦ ਕਰਨੀ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਇਸਦੇ ਨਾਲ ਹੀ ਇਹ ਵੀ ਹਦਾਇਤ ਕੀਤੀ ਕਿ ਖਰੀਦੇ ਝੋਨੇ ਦੀ ਮੰਡੀਆਂ ‘ਚੋਂ ਲਿਫ਼ਟਿੰਗ ਵੀ ਨਾਲੋਂ ਨਾਲ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਇੰਸਪੈਕਟਰਾਂ ਨੂੰ ਸਖ਼ਤੀ ਨਾਲ ਕਿਹਾ ਕਿ ਉਹ ਕਿਸੇ ਕਿਸਾਨ ਦੀ ਪ੍ਰੇਸ਼ਾਨੀ ਦਾ ਸਬੱਬ ਨਾ ਬਣਨ ਅਤੇ ਉਨ੍ਹਾਂ ਦੀ ਜਿਣਸ ਦੀ ਮੰਡੀ ‘ਚ ਆਮਦ ਹੋਣ ਸਮੇਂ ਪੱਖਾ ਆਦਿ ਲਗਣ ਮਗਰੋਂ ਤੁਰੰਤ ਖਰੀਦ ਕਰਵਾਉਣ। ਸ੍ਰੀ ਕੁਮਾਰ ਅਮਿਤ ਨੇ ਨਾਲ ਹੀ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਸੁੱਕੀ ਜਿਣਸ ਹੀ ਮੰਡੀ ‘ਚ ਲਿਆਉਣ ਤਾਂ ਕਿ ਉਨ੍ਹਾਂ ਦੀ ਫ਼ਸਲ ਦਾ ਵਾਜਬ ਭਾਅ ਮਿਲ ਸਕੇ ਤੇ ਉਨ੍ਹਾਂ ਨੂੰ ਮੰਡੀ ‘ਚ ਜਿਆਦਾ ਸਮਾਂ ਨਾ ਬੈਠਣਾ ਪਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਚੁਸਤ-ਦਰੁਸਤ ਹੈ ਤੇ ਉਨ੍ਹਾਂ ਨੇ ਇਹ ਯਕੀਨੀ ਬਣਾਇਆ ਹੈ ਕਿ ਮੰਡੀਆਂ ‘ਚ ਆਪਣੀ ਜਿਣਸ ਲੈ ਕੇ ਆ ਰਹੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿਕਤ ਨਾ ਆਵੇ।
ਇਸੇ ਦੌਰਾਨ ਸ੍ਰੀ ਕੁਮਾਰ ਅਮਿਤ ਨੇ ਹੋਰ ਦੱਸਿਆ ਕਿ ਮੌਜੂਦਾ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ ਸਥਾਪਤ 111 ਮੰਡੀਆਂ ਵਿੱਚੋਂ 106 ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋਈ ਹੈ। ਜਿਨ੍ਹਾਂ ਵਿੱਚ ਅੱਜ ਤੱਕ 697206 ਮੀਟਰਿਕ ਟਨ ਝੋਨਾ ਪੁੱਜਾ ਹੈ ਜਿਸ ਵਿੱਚੋਂ ਹੁਣ ਤੱਕ 693152 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆਂ ਖ਼ਰੀਦ ਕੀਤੀ ਇਸ ਝੋਨੇ ਵਿੱਚੋਂ ਹੁਣ ਤੱਕ ਪਨਗਰੇਨ ਵੱਲੋਂ 280522 ਮੀਟਰਿਕ ਟਨ, ਮਾਰਕਫੈਡ ਵੱਲੋਂ 168127 ਮੀਟਰਿਕ ਟਨ, ਪਨਸਪ ਵੱਲੋਂ 163129 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 78930 ਮੀਟਰਿਕ ਟਨ ਅਤੇ ਐਫ.ਸੀ.ਆਈ ਵੱਲੋਂ 2444 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਜਦ ਕਿ ਵਪਾਰੀਆਂ ਵੱਲੋਂ ਹਾਲੇ ਤੱਕ ਝੋਨੇ ਦੀ ਖ਼ਰੀਦ ਸ਼ੁਰੂ ਨਹੀਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 99 ਫ਼ੀਸਦੀ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ 969.24 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ ਜਾ ਚੁੱਕਾ ਹੈ।

Post Views: 402