Cop arrested for taking bribe by VB Patiala
October 21, 2020 - PatialaPolitics
ਪਟਿਆਲਾ, 21 ਅਕਤੂਬਰ:
ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਦੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਹੈ ਕਿ ਵਿਜੀਲੈਂਸ ਬਿਊਰੋ ਪਟਿਆਲਾ ਨੇ 15000 ਹਜ਼ਾਰ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਦੋ ਥਾਣੇਦਾਰਾਂ ਖ਼ਿਲਾਫ਼ ਕੇਸ ਦਰਜ ਕਰਕੇ ਇਕ ਥਾਣੇਦਾਰ ਨੂੰ ਗ੍ਰਿਫ਼ਤਾਰ ਕੀਤਾ ਹੈ ਜਦੋਂ ਕਿ ਇਕ ਥਾਣੇਦਾਰ ਦੀ ਗ੍ਰਿਫ਼ਤਾਰੀ ਬਾਕੀ ਹੈ। ਸ. ਸਿੱਧੂ ਨੇ ਦੱਸਿਆ ਕਿ ਇਨ੍ਹਾਂ ਵਿਰੁੱਧ ਸ਼ਿਕਾਇਤ ਕਰਤਾ ਗੁਰਜੀਤ ਸਿੰਘ ਦੀ ਸ਼ਿਕਾਇਤ ਦੇ ਅਧਾਰ ‘ਤੇ ਥਾਣਾ ਵਿਜੀਲੈਂਸ ਬਿਊਰੋ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਤੇ 120-ਬੀ ਆਈ.ਪੀ.ਸੀ. ਤਹਿਤ ਮੁਕੱਦਮਾ ਨੰਬਰ 19 ਮਿਤੀ 21-10-2020 ਤਹਿਤ ਦਰਜ ਕੀਤਾ ਗਿਆ ਹੈ।
ਵਿਜੀਲੈਂਸ ਦੇ ਐਸ.ਐਸ.ਪੀ. ਸ. ਮਨਦੀਪ ਸਿੰਘ ਨੇ ਦੱਸਿਆ ਕਿ ਗੁਰਜੀਤ ਸਿੰਘ ਵਾਸੀ ਰਾਏਕੋਟ ਰੋਡ ਬਰਨਾਲਾ ਨੇ ਵਿਜੀਲੈਂਸ ਕੋਲ ਲਿਖਤੀ ਸ਼ਿਕਾਇਤ ਦਿੱਤੀ ਸੀ ਕਿ ਉਸਦਾ ਜਮੀਨ ਸਬੰਧੀ ਅਮਰ ਸਿੰਘ ਨਾ ਦੇ ਇੱਕ ਵਿਅਕਤੀ ਨਾਲ ਝਗੜਾ ਚਲਦਾ ਸੀ। ਇਸ ਸਬੰਧ ਵਿੱਚ ਉਸਨੇ ਬਰਨਾਲਾ ਦੇ ਥਾਣਾ ਸਿਟੀ-2 ਵਿੱਚ ਲਿਖਤੀ ਸ਼ਿਕਾਇਤ ਦਰਜ ਕਰਵਾਈ ਸੀ ਪਰੰਤੂ ਥਾਣੇਦਾਰ ਮਨੋਹਰ ਸਿੰਘ ਅਤੇ ਹਾਕਮ ਸਿੰਘ ਨੇ ਉਲਟਾ ਉਸਦਾ ਹੀ ਟਰੈਕਟਰ ਥਾਣੇ ਵਿਚ ਲੈ ਆਂਦਾ।
ਸ. ਸਿੱਧੂ ਨੇ ਦੱਸਿਆ ਕਿ ਇਸਤੋਂ ਪਹਿਲਾਂ ਉਸਦਾ ਰਿਵਾਲਵਰ ਵੀ ਥਾਣੇ ਵਿਚ ਜਮ੍ਹਾਂ ਸੀ।ਇਹ ਦੋਵੇਂ ਚੀਜ਼ਾਂ ਛੱਡਣ ਦੇ ਬਦਲੇ ਵਿਚ ਇਨ੍ਹਾਂ ਥਾਣੇਦਾਰਾਂ ਨੇ ਸ਼ਿਕਾਇਤ ਕਰਤਾ ਕੋਲੋਂ 50 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸੌਦਾ 25000 ਵਿਚ ਤੈਅ ਹੋ ਗਿਆ। ਸ. ਸਿੱਧੂ ਨੇ ਦੱਸਿਆ ਕਿ ਅੱਜ ਵਿਜੀਲੈਂਸ ਟੀਮ ਨੇ ਥਾਣੇਦਾਰ ਮਨੋਹਰ ਸਿੰਘ ਨੂੰ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਦੋਂਕਿ ਦੂਜੇ ਥਾਣੇਦਾਰ ਹਾਕਮ ਸਿੰਘ ਦੀ ਗ੍ਰਿਫ਼ਤਾਰੀ ਬਾਕੀ ਹੈ।