Man held for molesting girl in Patiala

October 22, 2020 - PatialaPolitics


ਐਸ.ਐਸ.ਪੀ. ਪਟਿਆਲਾ ਸ੍ਰੀ ਵਿਕਰਮ ਜੀਤ ਦੁੱਗਲ ਦੀ ਰਹਿਨੁਮਾਈ ਹੇਠ ਪਟਿਆਲਾ ਪੁਲਿਸ ਨੇ ਬੜੀ ਮੁਸਤੈਦੀ ਨਾਲ ਕੰਮ ਕਰਦਿਆ ਹੋਇਆ ਮੁਕੱਦਮਾ ਨੰਬਰ 210 ਮਿਤੀ 20.10.2020 ਅ/ਧ 376/511/354-ਬੀ/323/506 ਹਿੰ:ਦੰ: ਥਾਣਾ ਸਦਰ ਪਟਿਆਲਾ ਦੇ ਦੋਸ਼ੀ ਸੁਖਦੇਵ ਸਿੰਘ ਉਰਫ਼ ਸੋਨੂੰ ਪੁੱਤਰ ਦਲੀਪ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਕਲੋਨੀ, ਪਿੰਡ ਅਲੀਪੁਰ ਅਰਾਈਆ ਜ਼ਿਲ੍ਹਾ ਪਟਿਆਲਾ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਐਸ.ਪੀ. ਸਿਟੀ ਸ੍ਰੀ ਵਰੁਣ ਸ਼ਰਮਾ ਨੇ ਦੱਸਿਆ ਕਿ ਮਿਤੀ 19 ਅਕਤੂਬਰ ਨੂੰ ਪਿੰਡ ਕੌਲੀ ਥਾਣਾ ਸਦਰ ਪਟਿਆਲਾ ਦੀ ਵਸਨੀਕ ਬਾਲਗ ਲੜਕੀ ਜਦੋਂ ਆਟੋ ਰਿਕਸ਼ਾ ਨੰਬਰ ਪੀ.ਬੀ 11 ਏ.ਵਾਈ 6993 ‘ਤੇ ਸਵਾਰ ਹੋ ਕੇ ਆਪਣੇ ਘਰ ਪਰਤ ਰਹੀ ਸੀ ਤਾਂ ਰਸਤੇ ਵਿੱਚ ਉਕਤ ਆਟੋ ਚਾਲਕ ਸੁਖਦੇਵ ਸਿੰਘ ਉਰਫ਼ ਸੋਨੂੰ ਵੱਲੋਂ ਉਸ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਪੇਚਕਸ ਨਾਲ ਵਾਰ ਕਰਕੇ ਉਸ ਦੇ ਸੱਟਾਂ ਮਾਰੀਆਂ ਗਈਆਂ ਸਨ, ਜਿਸ ਦੇ ਅਧਾਰ ‘ਤੇ ਪੀੜਤ ਲੜਕੀ ਦੇ ਬਿਆਨ ਲਿਖਕੇ ਮੁਕੱਦਮਾ ਥਾਣਾ ਸਦਰ ਪਟਿਆਲਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਦੋਸ਼ੀ ਸੁਖਦੇਵ ਸਿੰਘ ਉਰਫ਼ ਸੋਨੂੰ ਦੀ ਗ੍ਰਿਫ਼ਤਾਰੀ ਲਈ ਉਪ ਕਪਤਾਨ ਪੁਲਿਸ ਦਿਹਾਤੀ ਪਟਿਆਲਾ ਸ਼੍ਰੀ ਅਜੇਪਾਲ ਸਿੰਘ ਦੀ ਨਿਗਰਾਨੀ ‘ਚ ਮੁੱਖ ਅਫ਼ਸਰ ਥਾਣਾ ਸਦਰ ਪਟਿਆਲਾ ਪ੍ਰਦੀਪ ਸਿੰਘ ਬਾਜਵਾ ਅਤੇ ਚੌਕੀ ਇੰਚਾਰਜ ਬਹਾਦਰਗੜ ਮਨਜੀਤ ਸਿੰਘ ਦੀਆ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਜਿਨ੍ਹਾਂ ਵੱਲੋਂ ਬੜੀ ਮੁਸਤੈਦੀ ਨਾਲ ਕੰਮ ਕਰਦੇ ਹੋਏ ਸੁਖਦੇਵ ਸਿੰਘ ਉਰਫ਼ ਸੋਨੂੰ ਨੂੰ 24 ਘੰਟਿਆਂ ਦੇ ਅੰਦਰ ਅੰਦਰ ਗ੍ਰਿਫ਼ਤਾਰ ਕੀਤਾ ਗਿਆ।
ਐਸ.ਪੀ. ਸਿਟੀ ਸ੍ਰੀ ਵਰੁਣ ਸ਼ਰਮਾ ਨੇ ਦੋਸ਼ੀ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਦੋਸ਼ੀ ਸੁਖਦੇਵ ਸਿੰਘ ‘ਤੇ ਪਹਿਲਾ ਵੀ ਥਾਣਾ ਤ੍ਰਿਪੜੀ ਪਟਿਆਲਾ ਵਿਖੇ ਦੋ ਮੁਕੱਦਮੇ ਦਰਜ ਹਨ ਜਿਨ੍ਹਾਂ ਵਿਚੋਂ ਮੁਕੱਦਮਾ ਨੰਬਰ 351 ਮਿਤੀ 26.09.2009 ਅ/ਧ 457-380 ਆਈ.ਪੀ.ਸੀ. ਥਾਣਾ ਤ੍ਰਿਪੜੀ ਪਟਿਆਲਾ ਅਤੇ ਮੁਕੱਦਮਾ ਨੰਬਰ 69 ਮਿਤੀ 07.04.2017 ਅ/ਧ 354-ਡੀ, 506 ਆਈ.ਪੀ.ਸੀ. ਥਾਣਾ ਤ੍ਰਿਪੜੀ ਪਟਿਆਲਾ ਹਨ। ਇਸ ਤੋ ਇਲਾਵਾ ਪਟਿਆਲਾ ਪੁਲਿਸ ਵੱਲੋ ਵਾਰਦਾਤ ਵਿੱਚ ਵਰਤਿਆ ਗਿਆ ਆਟੋ ਰਿਕਸ਼ਾ ਅਤੇ ਪੇਚਕਸ ਵੀ ਬਰਾਮਦ ਕਰ ਲਿਆ ਗਿਆ ਹੈ ਅਤੇ ਦੋਸ਼ੀ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁੱਛ-ਗਿੱਛ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਜਰਾਇਮ ਪੇਸ਼ਾ ਵਿਅਕਤੀ ਨੂੰ ਪਟਿਆਲਾ ਪੁਲਿਸ ਵਲੋਂ ਬਖਸ਼ਿਆ ਨਹੀ ਜਾਵੇਗਾ।