Patiala covid report 23 October area wise details
October 23, 2020 - PatialaPolitics
ਜਿਲੇ ਵਿੱਚ 20 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ
01 ਕੋਵਿਡ ਪੋਜਟਿਵ ਮਰੀਜ ਦੀ ਹੋਈ ਮੌਤ
95 ਫੀਸਦੀ ਦੇ ਕਰੀਬ ਕੋਵਿਡ ਮਰੀਜ ਕੋਵਿਡ ਤੋਂ ਹੋਏ ਠੀਕ ਬਾਕੀ ਸਿਹਤਯਾਬੀ ਵੱਲ:
ਡਾ. ਮਲਹੋਤਰਾ
ਪਟਿਆਲਾ 23 ਅਕਤੂਬਰ ( ) ਜਿਲੇ ਵਿਚ 20 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 1725 ਦੇ ਕਰੀਬ ਰਿਪੋਰਟਾਂ ਵਿਚੋਂ 20 ਕੋਵਿਡ ਪੋਜਟਿਵ ਪਾਏ ਗਏ ਹਨ।ਇਸ ਤਰਾਂ ਹੁਣ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 12,585 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 53 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 11,927 ਹੋ ਗਈ ਹੈ ਅੱਜ ਜਿਲੇ ਵਿਚ 1 ਕੋਵਿਡ ਪੋਜਟਿਵ ਮਰੀਜ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 372 ਹੋ ਗਈ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 286 ਹੈ। ਉਹਨਾਂ ਦੱਸਿਆ ਕਿ ਹੁਣ ਤੱਕ 95 ਫੀਸਦੀ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਬਾਕੀ ਮਰੀਜ ਸਿਹਤਯਾਬੀ ਵੱਲ ਹਨ ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 20 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 17, ਬਲਾਕ ਕਾਲੋਮਾਜਰਾ ਤੋਂ 01,ਦੁਧਣ ਸਾਧਾਂ ਤੋ 01 ਅਤੇ ਸੁਤਰਾਣਾ ਤੋ 01 ਪੋਜਟਿਵ ਕੇਸ ਰਿਪੋਰਟ ਹੋਏ ਹਨ ।ਇਹਨਾਂ ਵਿਚੋਂ 02 ਪੋਜਟਿਵ ਕੇਸਾਂ ਦੇ ਸੰਪਰਕ ਵਿਚ ਆਉਣ ਅਤੇ 18 ਕੰਟੈਨਮੈਂਟ ਜੋਨ ਅਤੇ ਓ.ਪੀ.ਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਮੁਹੱਲਾ ਡੋਗਰਾ, ਰਣਜੀਤ ਵਿਹਾਰ, ਮਿਲਟਰੀ ਏਰੀਆ , ਪੁਰਾਣਾ ਬਿਸ਼ਨ ਨਗਰ ,ਪੰਜਾਬੀ ਬਾਗ, ਆਰੀਆ ਸਮਾਜ, ਗੁਰਦਰਸ਼ਨ ਨਗਰ, ਪ੍ਰਤਾਪ ਨਗਰ, ਸਰਹਿੰਦੀ ਬਜ਼ਾਰ,ਨਿਹਾਲ ਬਾਗ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ ।
ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ 1 ਕੋਵਿਡ ਪੋਜਟਿਵ ਕੇਸ ਦੀ ਮੋਤ ਹੋ ਗਈ ਹੈ। ਜ਼ੋ ਕਿ ਪਟਿਆਲਾ ਸ਼ਹਿਰ ਤੋਂ ਨਿਊ ਬਸਤੀ ਬਡੂੰਗਰ ਦੀ ਰਹਿਣ ਵਾਲੀ 80 ਸਾਲਾ ਔਰਤ ਅੋਰਤ ਪੁਰਾਣੀ ਸ਼ੂਗਰ ਦੀ ਮਰੀਜ਼ ਸੀ ਅਤੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸੀ। ਜਿਸ ਨਾਲ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਗਿਣਤੀ 372 ਹੋ ਗਈ ਹੈ।
ਅੱਜ ਵੀ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 1465 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 1,87,680 ਸੈਂਪਲ ਲਏ ਜਾ ਚੁੱਕੇ ਹਨ ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 12,585 ਕੋਵਿਡ ਪੋਜਟਿਵ,1,74 ,195 ਨੇਗੇਟਿਵ ਅਤੇ ਲੱਗਭਗ 500 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ।