Patiala covid report 28 October
October 28, 2020 - PatialaPolitics
ਜਿਲੇ ਵਿੱਚ 38 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ
ਜਿਲੇ ਵਿੱਚ ਇੱਕ ਕੋਵਿਡ ਪੋਜਟਿਵ ਮਰੀਜ ਦੀ ਹੋਈ ਮੌਤ
95 ਫੀਸਦੀ ਦੇ ਕਰੀਬ ਕੋਵਿਡ ਮਰੀਜ ਕੋਵਿਡ ਤੋਂ ਹੋਏ ਠੀਕ ਬਾਕੀ ਸਿਹਤਯਾਬੀ ਵੱਲ: ਡਾ. ਮਲਹੋਤਰਾ
ਪਟਿਆਲਾ, 28 ਅਕਤੂਬਰ ( ) ਜਿਲੇ ਵਿਚ 38 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 955 ਦੇ ਕਰੀਬ ਰਿਪੋਰਟਾਂ ਵਿਚੋਂ 38 ਕੋਵਿਡ ਪੋਜਟਿਵ ਪਾਏ ਗਏ ਹਨ ।ਇਸ ਤਰਾਂ ਹੁਣ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 12,722 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 18 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 12053 ਹੋ ਗਈ ਹੈ ਅੱਜ ਜਿਲੇ ਵਿੱਚ ਇੱਕ ਕੋਵਿਡ ਪੋਜਟਿਵ ਮਰੀਜ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 375 ਹੋ ਗਈ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 294 ਹੈ।ਉਹਨਾਂ ਦੱਸਿਆ ਕਿ ਹੁਣ ਤੱਕ 95 ਫੀਸਦੀ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਬਾਕੀ ਮਰੀਜ ਸਿਹਤਯਾਬੀ ਵੱਲ ਹਨ ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 38 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 17, ਸਮਾਣਾ ਤੋਂ 02, ਨਾਭਾ ਤੋਂ 01,ਬਲਾਕ ਭਾਦਸੌਂ ਤੋਂ 05, ਬਲਾਕ ਕੌਲੀ ਤੋਂ 05, ਬਲਾਕ ਕਾਲੋਮਾਜਰਰਾ ਤੋਂ 04,ਬਲਾਕ ਹਰਪਾਲਪੁਰ ਤੋਂ 01 ਅਤੇ ਬਲਾਕ ਸ਼ੁਤਰਾਣਾ ਤੋਂ 03 ਕੇਸ ਰਿਪੋਰਟ ਹੋਏ ਹਨ।ਜਿਹਨਾਂ ਵਿਚੋਂ 08 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 30 ਕੰਟੈਨਮੈਂਟ ਜੋਨ ਅਤੇ ਓ.ਪੀ.ਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਵਿਜੇ ਨਗਰ, ਰਘਬੀਰ ਨਗਰ, ਆਜਾਦ ਨਗਰ, ਲਹਿਲ ਕਲੋਨੀ, ਸਦਰ ਬਜਾਰ, ਸੇਵਕ ਕਲੋਨੀ, ਅਮਨ ਨਗਰ, ਫਾਟਕ ਵਿਹਾਰ, ਮਾਡਲ ਟਾਉਨ, ਚੌੜਾਂ ਕੈਂਪ, ਗੁਰੂ ਰਾਮ ਦਾਸ ਨਗਰ, ਸਰਾਭਾ ਨਗਰ, ਨਿਉ ਬਿਸ਼ਨ ਨਗਰ ,ਸਮਾਣਾ ਦੇ ਪ੍ਰਤਾਪ ਕਲੋਨੀ, ਘੜਾਮਾ ਪੱਤੀ, ਨਾਭਾ ਦੇ ਬੀਰ ਸਿੰਘ ਕਲੋਨੀ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ ।
ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ ਬਲਾਕ ਕਾਲੋਮਾਜਰਾ ਦੇ ਪਿੰਡ ਜਨਸੁਈ ਦੀ ਰਹਿਣ ਵਾਲੀ 42 ਸਾਲਾ ਅੋਰਤ ਜੋ ਕਿ ਦਿਲ ਦੀ ਬਿਮਾਰੀ ਦੀ ਮਰੀਜ ਸੀ ਅਤੇ ਰਾਜਪੁਰਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਸੀ, ਦੀ ਮੋਤ ਹੋਣ ਕਾਰਣ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 375 ਹੋ ਗਈ ਹੈ।
ਅੱਜ ਵੀ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 1200 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 1,92,829, ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 12,722 ਕੋਵਿਡ ਪੋਜਟਿਵ, 1,78,682 ਨੇਗੇਟਿਵ ਅਤੇ ਲੱਗਭਗ 1025 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
Random Posts
Punjab Declares holiday in Govt Offices & Educational Institutions
Harvinder Shukla appointed as member of Finance & Contract Committee
Hoboken’s first Sikh mayor Ravinder Bhalla sworn in Monday
Sucha Singh Langah Acquitted in Rape Case
Covid:Near 300 case in Patiala 28 March
Bikram Majithia judicial custody extended till 4 May
- Office timings changed in Chandigarh
Good News for Punjab Nurses on Nurse Day
Details about Illegal factory busted at Factory area of Patiala