Patiala News:ਰਾਸ਼ਟਰੀ ਡੀ-ਵਰਮਿੰਗ ਦਿਵਸ ਸਬੰਧੀ ਜਾਗਰੂਕਤਾ ਪੋਸਟਰ ਜਾਰੀ
Patiala News:ਰਾਸ਼ਟਰੀ ਡੀ-ਵਰਮਿੰਗ ਦਿਵਸ ਸਬੰਧੀ ਜਾਗਰੂਕਤਾ ਪੋਸਟਰ ਜਾਰੀ

ਰਾਸ਼ਟਰੀ ਡੀ-ਵਰਮਿੰਗ ਦਿਵਸ ਸਬੰਧੀ ਲੋਕਾਂ ਅਤੇ ਖਾਸ ਕਰਕੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਬਚਾਅ ਲਈ ਜਾਗਰੂਕ ਕਰਨ ਵਾਸਤੇ ਸਿਹਤ ਵਿਭਾਗ ਪਟਿਆਲਾ ਵੱਲੋਂ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ।
ਇਸ ਮੌਕੇ ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਨੇ ਕਿਹਾ ਕਿ ਬੱਚਿਆਂ ਦੀ ਸਿਹਤਮੰਦ ਵਾਧੇ ਅਤੇ ਵਿਕਾਸ ਲਈ ਪੇਟ ਦੇ ਕੀੜਿਆਂ ਤੋਂ ਬਚਾਅ ਬਹੁਤ ਜ਼ਰੂਰੀ ਹੈ। ਡੀ-ਵਰਮਿੰਗ ਦਵਾਈ ਦੀ ਨਿਯਮਤ ਵਰਤੋਂ ਨਾਲ ਬੱਚਿਆਂ ਨੂੰ ਪੇਟ ਦੇ ਕੀੜਿਆਂ ਕਾਰਨ ਹੋਣ ਵਾਲੀਆਂ ਸਿਹਤ ਸਮੱਸਿਆਵਾਂ ਤੋਂ ਬਚਾਇਆ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਰਾਸ਼ਟਰੀ ਡੀ-ਵਰਮਿੰਗ ਦਿਵਸ ਮੌਕੇ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਸਿਹਤ ਸੰਸਥਾਵਾਂ, ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਰਾਹੀਂ ਯੋਗ ਬੱਚਿਆਂ ਨੂੰ ਡੀ-ਵਰਮਿੰਗ ਦਵਾਈ ਦੇਣ ਦੇ ਨਾਲ-ਨਾਲ ਸਫ਼ਾਈ ਅਤੇ ਸਿਹਤ ਸਬੰਧੀ ਜਾਗਰੂਕਤਾ ਵੀ ਪੈਦਾ ਕੀਤੀ ਜਾ ਰਹੀ ਹੈ।
ਜਿਲ੍ਹਾ ਟੀਕਾਕਰਨ ਅਫਸਰ ਡਾ.ਕੁਸ਼ਲਦੀਪ ਗਿੱਲ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਡੀ-ਵਰਮਿੰਗ ਦਵਾਈ ਜ਼ਰੂਰ ਦਿਵਾਉਣ ਅਤੇ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਇਸ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਖਾਣਾ ਖਾਣ ਤੋਂ ਪਹਿਲਾਂ ਅਤੇ ਪਖਾਨਾ ਕਰਨ ਤੋਂ ਬਾਅਦ ਹੱਥ ਸਾਬਣ ਨਾਲ ਧੋਣ, ਸਾਫ਼ ਪਾਣੀ ਪੀਣ ਅਤੇ ਸਾਫ਼-ਸੁਥਰਾ ਭੋਜਨ ਖਾਣ ਦੀ ਆਦਤ ਪਾਉਣੀ ਚਾਹੀਦੀ ਹੈ।
ਇਸ ਮੌਕੇ ਉਹਨਾਂ ਨੇ ਲੋਕਾਂ ਨੂੰ ਰਾਸ਼ਟਰੀ ਡੀ-ਵਰਮਿੰਗ ਦਿਵਸ ਦਾ ਸੰਦੇਸ਼ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਅਤੇ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਡੀ.ਡੀ.ਐਚ.ਓ ਡਾ.ਸੁਨੰਦਾ ਗਰੋਵਰ, ਏ.ਐਚ.ਓ ਡਾ.ਇੰਦਰਪ੍ਰੀਤ ਰੰਧਾਵਾ, ਡਾ.ਜਤਿੰਦਰ ਕੌਰ, ਡਾ.ਰਿਚਾ, ਡਾ.ਆਸ਼ੀਸ਼, ਡੀ.ਐਮ.ਈ.ਆਈ.ਓ ਜਸਜੀਤ ਕੌਰ ਆਦਿ ਹਾਜ਼ਰ ਸਨ।
