Patiala News:ਪਟਿਆਲਾ ਵਿਖੇ 12 ਅਗਸਤ ਨੂੰ ਹੋਣ ਵਾਲੇ ਸੂਬਾ ਪੱਧਰੀ ਐਚ.ਆਈ.ਵੀ./ਏਡਜ਼ ਇੰਟੈਂਸਿਵ ਕੈਂਪੇਨ ਦੀਆਂ ਤਿਆਰੀਆਂ ਸਬੰਧੀ ਮੀਟਿੰਗ
Patiala News:ਪਟਿਆਲਾ ਵਿਖੇ 12 ਅਗਸਤ ਨੂੰ ਹੋਣ ਵਾਲੇ ਸੂਬਾ ਪੱਧਰੀ ਐਚ.ਆਈ.ਵੀ./ਏਡਜ਼ ਇੰਟੈਂਸਿਵ ਕੈਂਪੇਨ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਪੰਜਾਬ ਵਿੱਚ ਐਚ.ਆਈ.ਵੀ./ਏਡਜ਼ ਦੀ ਰੋਕਥਾਮ ਅਤੇ ਲੋਕਾਂ ਵਿੱਚ ਜਾਗਰੂਕਤਾ ਵਧਾਉਣ ਲਈ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਇੰਟੈਂਸਿਵ ਕੈਂਪੇਨ ਤਹਿਤ 12 ਅਗਸਤ 2026 ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਸੂਬਾ ਪੱਧਰੀ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਇੱਕ ਅਹਿਮ ਮੀਟਿੰਗ ਡਾਇਰੈਕਟਰ ਈ.ਐਸ.ਆਈ. ਡਾ.ਅਨਿਲ ਗੋਇਲ ਦੀ ਅਗਵਾਈ ਹੇਠ ਕੀਤੀ ਗਈ।
ਮੀਟਿੰਗ ਦੌਰਾਨ 12 ਅਗਸਤ ਨੂੰ ਪੰਜਾਬੀ ਯੂਨੀਵਰਸਿਟੀ ਵਿਖੇ ਹੋਣ ਵਾਲੇ ਸੂਬਾ ਪੱਧਰੀ ਪ੍ਰੋਗਰਾਮ ਦੀਆਂ ਤਿਆਰੀਆਂ, ਪ੍ਰਬੰਧਾਂ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਨਿਭਾਈ ਜਾਣ ਵਾਲੀ ਜ਼ਿੰਮੇਵਾਰੀ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਅਧਿਕਾਰੀਆਂ ਨੂੰ ਪ੍ਰੋਗਰਾਮ ਨਾਲ ਸਬੰਧਤ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਅਤੇ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ।
ਡਾ.ਅਨਿਲ ਗੋਇਲ ਨੇ ਕਿਹਾ ਕਿ ਇਸ ਸੂਬਾ ਪੱਧਰੀ ਪ੍ਰੋਗਰਾਮ ਦਾ ਮੁੱਖ ਉਦੇਸ਼ ਐਚ.ਆਈ.ਵੀ./ਏਡਜ਼ ਸਬੰਧੀ ਲੋਕਾਂ, ਖਾਸ ਕਰਕੇ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਅਤੇ ਇਸ ਦੀ ਰੋਕਥਾਮ ਲਈ ਸਮਾਜ ਦੀ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ 12 ਅਗਸਤ ਦੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਸਿਵਲ ਸਰਜਨ ਡਾ.ਸ਼ੈਲੀ ਜੇਤਲੀ, ਮੈਡੀਕਲ ਸੁਪਰਡੈਂਟ ਡਾ.ਵਿਕਾਸ ਗੋਇਲ, ਡਾ.ਵਿਸ਼ਾਲ ਗਰਗ ਪੀ.ਐਸ.ਏ.ਸੀ.ਐਸ, ਡਾ.ਪਵਨ ਰੇਖਾ ਬੇਰੀ ਪੀ.ਐਸ.ਏ.ਸੀ.ਐਸ ਅਤੇ ਹੋਰ ਸੀਨੀਅਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।
